ਅਟਲ ਜੀ ਦੀ ਬਰਸੀ 'ਤੇ PM ਮੋਦੀ, ਰਾਸ਼ਟਰਪਤੀ ਸਮੇਤ BJP ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ, ਪੂਰਾ ਦੇਸ਼ ਕਰ ਰਿਹੈ ਨਮਨ

Wednesday, Aug 16, 2023 - 11:31 AM (IST)

ਨਵੀਂ ਦਿੱਲੀ- ਨਰਿੰਦਰ ਮੋਦੀ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਸਮਾਰਕ ਪਹੁੰਚੇ ਹਨ। ਅਟਲ ਬਿਹਾਰੀ ਵਾਜਪਾਈ ਦੀ ਅੱਜ 5ਵੀਂ ਬਰਸੀ ਹੈ। ਪ੍ਰਧਾਨ ਮੰਤਰੀ ਮੋਦੀ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਸਮੇਤ ਭਾਜਪਾ ਦੇ ਕਦਾਵਰ ਨੇਤਾ ਅਟਲ ਬਿਹਾਰੀ ਵਾਜਪਾਈ ਦੀ ਬਰਸੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਪਹੁੰਚੇ। ਅਟਲ ਨੂੰ ਉਨ੍ਹਾਂ ਦੀ ਬਰਸੀ 'ਤੇ ਪੂਰਾ ਦੇਸ਼ ਨਮਨ ਕਰ ਰਿਹਾ ਹੈ। 

ਇਹ ਵੀ ਪੜ੍ਹੋ- ਆਜ਼ਾਦੀ ਦਿਹਾੜੇ 'ਤੇ ਵਿਸ਼ੇਸ਼: ਚੜ੍ਹਦੇ, ਲਹਿੰਦੇ ਪੰਜਾਬੀਆਂ ਦੇ ਜ਼ਹਿਨ ਦਾ ਰਿਸਦਾ ਨਾਸੂਰ, ਬਟਵਾਰਾ-1947

PunjabKesari

ਅਟਲ ਜੀ ਦੀ ਬਰਸੀ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ ਅਤੇ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਲਿਖਿਆ ਕਿ ਅਟਲ ਜੀ ਨੂੰ ਉਨ੍ਹਾਂ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਟ ਕਰਨ 'ਚ ਭਾਰਤ ਦੇ 140 ਕਰੋੜ ਲੋਕਾਂ ਨਾਲ ਮੈਂ ਸ਼ਾਮਲ ਹਾਂ। ਉਨ੍ਹਾਂ ਦੀ ਅਗਵਾਈ ਤੋਂ ਭਾਰਤ ਨੂੰ ਬਹੁਤ ਫਾਇਦਾ ਹੋਇਆ। ਉਨ੍ਹਾਂ ਨੇ ਸਾਡੇ ਦੇਸ਼ ਦੀ ਤਰੱਕੀ ਨੂੰ ਹੱਲਾ-ਸ਼ੇਰੀ ਦੇਣ ਅਤੇ ਇਸ ਨੂੰ ਵਿਆਪਕ ਰੂਪ ਨਾਲ 21ਵੀਂ ਸਦੀ 'ਚ ਲੈ ਕੇ ਜਾਣ 'ਚ ਮਹੱਤਵਪੂਰਨ ਭੂਮਿਕਾ ਨਿਭਾਈ। 

ਇਹ ਵੀ ਪੜ੍ਹੋ- 1947 ਦੀ ਵੰਡ ਨੇ ਦਿਲਾਂ ਅਤੇ ਜਜ਼ਬਾਤਾਂ ਦੇ ਵੀ ਟੋਟੇ ਕਰ ਦਿੱਤੇ, ਵੇਖੋ ਬਟਵਾਰੇ ਦਾ ਦਰਦ ਤਸਵੀਰਾਂ ਦੀ ਜ਼ੁਬਾਨੀ

PunjabKesari

ਦੱਸ ਦੇਈਏ ਕਿ ਦੇਸ਼ ਦੇ ਇਸ ਮਹਾਨ ਸਪੂਤ ਦੀ ਬਰਸੀ 'ਤੇ ਪੂਰਾ ਦੇਸ਼ ਉਨ੍ਹਾਂ ਨੂੰ ਯਾਦ ਕਰ ਰਿਹਾ ਹੈ। ਉਨ੍ਹਾਂ ਦੀ ਸਮਾਧੀ ਸਦੈਵ ਅਟਲ 'ਤੇ ਪੱਖ ਅਤੇ ਵਿਰੋਧੀ ਧਿਰ ਦੇ ਨੇਤਾ ਆਪਣੀ ਸ਼ਰਧਾਂਜਲੀ ਭੇਟ ਕਰ ਹੇ ਹਨ। ਅਟਲ ਜੀ ਦਾ ਜਨਮ 25 ਦਸੰਬਰ 1924 ਨੂੰ ਗਵਾਲੀਅਰ ਵਿਚ ਹੋਇਆ ਸੀ। ਸਾਲ 2018 'ਚ 93 ਸਾਲ ਦੀ ਉਮਰ ਵਿਚ ਉਨ੍ਹਾਂ ਦਾ ਦਿਹਾਂਤ ਹੋ ਗਿਆ ਸੀ।

ਇਹ ਵੀ ਪੜ੍ਹੋ- 77ਵੇਂ ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ 90 ਮਿੰਟ ਦੇਸ਼ ਨੂੰ ਕੀਤਾ ਸੰਬੋਧਿਤ, ਤੋੜਿਆ ਆਪਣਾ ਹੀ ਰਿਕਾਰਡ

PunjabKesari

ਉਨ੍ਹਾਂ ਨੇ ਤਿੰਨ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਦੀ ਕੁਰਸੀ ਸੰਭਾਲੀ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ਬਹੁਤ ਹੀ ਖੂਬਸੂਰਤ ਕਵਿਤਾਵਾਂ ਦੀ ਵੀ ਰਚਨਾ ਕੀਤੀ ਸੀ। ਅਟਲ ਬਿਹਾਰੀ ਵਾਜਪਾਈ ਦੇ ਅਨਮੋਲ ਵਚਨ ਅੱਜ ਵੀ ਸਾਰਿਆਂ ਲਈ ਪ੍ਰੇਰਣਾ ਬਣੇ ਹੋਏ ਹਨ।

ਇਹ ਵੀ ਪੜ੍ਹੋ-  ਮਾਨਸੂਨ ਸੈਸ਼ਨ 'ਚ ਪੰਜਾਬ ਦੇ 6 ਸਾਂਸਦਾਂ ਦੀ 100 ਫ਼ੀਸਦੀ ਰਹੀ ਹਾਜ਼ਰੀ, ਸੰਨੀ ਦਿਓਲ ਰਹੇ ਗੈਰ-ਹਾਜ਼ਰ

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Tanu

Content Editor

Related News