PM ਮੋਦੀ ਨੇ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ, ਕਿਹਾ- ਕੁਰਬਾਨੀ ਨੂੰ ਦੇਸ਼ ਹਮੇਸ਼ਾ ਯਾਦ ਰਖੇਗਾ
Thursday, Mar 23, 2023 - 10:32 AM (IST)
ਨਵੀਂ ਦਿੱਲੀ- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਹੀਦੀ ਦਿਹਾੜੇ ਮੌਕੇ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਦੇਸ਼ ਉਨ੍ਹਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰਖੇਗਾ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਕੇ ਕਿਹਾ ਕਿ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੀ ਕੁਰਬਾਨੀ ਨੂੰ ਦੇਸ਼ ਹਮੇਸ਼ਾ ਯਾਦ ਰਖੇਗਾ। ਇਹ ਉਹ ਮਹਾਨ ਵਿਅਕਤੀ ਹਨ, ਜਿਨ੍ਹਾਂ ਨੇ ਸਾਡੀ ਆਜ਼ਾਦੀ ਸੰਘਰਸ਼ ਵਿਚ ਬੇਮਿਸਾਲ ਯੋਗਦਾਨ ਪਾਇਆ। ਜ਼ਿਕਰਯੋਗ ਹੈ ਕਿ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਲਾਹੌਰ ਸਾਜਿਸ਼ ਮਾਮਲੇ 'ਚ ਮੌਤ ਦੀ ਸਜ਼ਾ ਸੁਣਾਏ ਜਾਣ ਮਗਰੋਂ ਅੱਜ ਦੇ ਹੀ ਦਿਨ ਅੰਗਰੇਜ਼ੀ ਹਕੂਮਤ ਵਲੋਂ ਫਾਂਸੀ 'ਤੇ ਲਟਕਾ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ- ਸ. ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ’ਤੇ ਵਿਸ਼ੇਸ਼ : ਅੰਗਰੇਜ਼ੀ ਹਕੂਮਤ ਦੀਆਂ ਜੜ੍ਹਾਂ ਹਿਲਾਉਣ ਵਾਲੇ ਕੌਮੀ ਸ਼ਹੀਦ ਨੂੰ ਸਿਜਦਾ
India will always remember the sacrifice of Bhagat Singh, Sukhdev and Rajguru. These are greats who made an unparalleled contribution to our freedom struggle. pic.twitter.com/SZeSThDxUW
— Narendra Modi (@narendramodi) March 23, 2023
ਇਹ ਵੀ ਪੜ੍ਹੋ- ਕੈਲਾਸ਼ ਗਹਿਲੋਤ ਨੇ ਪੇਸ਼ ਕੀਤਾ 78,800 ਕਰੋੜ ਦਾ ਬਜਟ, 'ਮਾਡਰਨ ਦਿੱਲੀ' ਲਈ ਕੁੱਲ 9 ਸਕੀਮਾਂ
ਦੇਸ਼ ਦੇ ਇਤਿਹਾਸ ਵਿਚ 23 ਮਾਰਚ ਦੀ ਤਾਰੀਖ਼ ਬਹੁਤ ਹੀ ਮਹੱਤਵ ਰੱਖਦੀ ਹੈ। ਅੱਜ ਦੇ ਦਿਨ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਫਾਂਸੀ ਦਿੱਤੀ ਗਈ ਸੀ। ਦਰਅਸਲ ਭਾਰਤ ਦੇ ਆਜ਼ਾਦੀ ਅੰਦੋਲਨ ਵਿਚ ਇਨ੍ਹਾਂ ਤਿੰਨੋਂ ਸੂਰਵੀਰਾਂ ਦੀ ਕੁਰਬਾਨੀ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਅੰਗਰੇਜ਼ੀ ਹਕੂਮਤ ਵਲੋਂ ਇਨ੍ਹਾਂ ਮਹਾਨ ਯੋਧਿਆਂ ਨੂੰ ਫਾਂਸੀ 'ਤੇ ਲਟਕਾ ਦਿੱਤਾ ਗਿਆ ਸੀ। ਇਸ ਲਈ ਉਨ੍ਹਾਂ ਦੀ ਸ਼ਹਾਦਤ ਨੂੰ ਨਮਨ ਕਰਨ ਲਈ 23 ਮਾਰਚ ਨੂੰ ਸ਼ਹੀਦੀ ਦਿਹਾੜੇ ਵਜੋਂ ਮਨਾਇਆ ਜਾਂਦਾ ਹੈ।
ਇਹ ਵੀ ਪੜ੍ਹੋ- ਗੁਜਰਾਤ ਦੇ ਜੌਹਰੀ ਨੇ ਚਾਂਦੀ ਦਾ ਬਣਾਇਆ ਰਾਮ ਮੰਦਰ ਦਾ ਮਾਡਲ, ਤੁਸੀਂ ਵੀ ਕਰੋ ਦਰਸ਼ਨ