PM ਮੋਦੀ ਨੇ ਜੰਮੂ ਕਸ਼ਮੀਰ ਦੇ ਪਹਿਲੇ ਮੁਸਲਿਮ IAS ਅਧਿਕਾਰੀ ਨੂੰ ਦਿੱਤੀ ਸ਼ਰਧਾਂਜਲੀ

Thursday, Sep 19, 2024 - 05:23 PM (IST)

PM ਮੋਦੀ ਨੇ ਜੰਮੂ ਕਸ਼ਮੀਰ ਦੇ ਪਹਿਲੇ ਮੁਸਲਿਮ IAS ਅਧਿਕਾਰੀ ਨੂੰ ਦਿੱਤੀ ਸ਼ਰਧਾਂਜਲੀ

ਸ਼੍ਰੀਨਗਰ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਜੰਮੂ ਕਸ਼ਮੀਰ ਦੇ ਪਹਿਲੇ ਮੁਸਲਿਮ ਆਈ.ਏ.ਐੱਸ. ਅਧਿਕਾਰੀ ਮੁਹੰਮਦ ਸ਼ਫੀ ਪੰਡਿਤ ਨੂੰ ਸ਼ਰਧਾਂਜਲੀ ਦਿੱਤੀ। ਜੰਮੂ ਕਸ਼ਮੀਰ ਲੋਕ ਸੇਵਾ ਕਮਿਸ਼ਨ ਦੇ ਪ੍ਰਧਾਨ ਅਹੁਦੇ ਤੋਂ ਸਾਲ 2009 'ਚ ਸੇਵਾਮੁਕਤ ਹੋਏ ਪੰਡਿਤ ਦਾ ਕੈਂਸਰ ਦੇ ਇਲਾਜ ਦੌਰਾਨ ਵੀਰਵਾਰ ਨੂੰ ਦਿੱਲੀ ਦੇ ਇਕ ਹਸਪਤਾਲ 'ਚ ਦਿਹਾਂਤ ਹੋ ਗਿਆ। ਉਹ 80 ਸਾਲ ਦੇ ਸਨ। 

ਇਹ ਵੀ ਪੜ੍ਹੋ : ਜੰਮੂ ਕਸ਼ਮੀਰ ਦੇ ਪਹਿਲੇ ਮੁਸਲਿਮ IAS ਅਧਿਕਾਰੀ ਮੁਹੰਮਦ ਸ਼ਫੀ ਪੰਡਿਤ ਦਾ ਦਿਹਾਂਤ

ਪ੍ਰਧਾਨ ਮੰਤਰੀ ਨੇ ਇਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ,''ਮੈਨੂੰ ਪਤਾ ਲੱਗਾ ਹੈ ਕਿ ਕਸ਼ਮੀਰ ਦੇ ਮਾਣ ਅਤੇ ਪਹਿਲੇ (ਮੁਸਲਿਮ) ਆਈ.ਏ.ਐੱਸ. ਅਧਿਕਾਰੀ ਮੁਹੰਮਦ ਸ਼ਮੀ ਪੰਡਿਤ ਦਾ ਦਿਹਾਂਤ ਹੋ ਗਿਆ ਹੈ। ਸੇਵਾਮੁਕਤ ਹੋਣ ਤੋਂ ਬਾਅਦ ਵੀ ਉਹ ਸਮਾਜ ਹਿੱਤ ਲਈ ਕੰਮ ਕਰ ਰਹੇ ਸਨ। ਦੁੱਖ ਦੀ ਇਸ ਘੜੀ 'ਚ ਅਸੀਂ ਉਨ੍ਹਾਂ ਦੇ ਪਰਿਵਾਰ ਦੇ ਨਾਲ ਹਾਂ।'' ਮੋਦੀ ਨੇ ਘਾਟੀ ਦੇ ਚੋਣ ਖੇਤਰਾਂ ਦੇ ਭਾਜਪਾ ਉਮੀਦਵਾਰਾਂ ਦੇ ਸਮਰਥਨ 'ਚ ਸ਼ੇਰ-ਏ-ਕਸ਼ਮੀਰ ਸਟੇਡੀਅਮ 'ਚ 25 ਸਤੰਬਰ ਨੂੰ ਵੋਟਿੰਗ ਹੋਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News