10ਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ PM ਮੋਦੀ ਨੇ ਕੀਤਾ ਪ੍ਰਣਾਮ, ਕਿਹਾ- ਬੇਮਿਸਾਲ ਸਾਹਸ ਕਰਦਾ ਰਹੇਗਾ ਪ੍ਰੇਰਿਤ

Thursday, Dec 29, 2022 - 09:55 AM (IST)

10ਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ PM ਮੋਦੀ ਨੇ ਕੀਤਾ ਪ੍ਰਣਾਮ, ਕਿਹਾ- ਬੇਮਿਸਾਲ ਸਾਹਸ ਕਰਦਾ ਰਹੇਗਾ ਪ੍ਰੇਰਿਤ

ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਸਿੱਖਾਂ ਦੇ 10ਵੇਂ ਸ੍ਰੀ ਗੁਰੂ ਗੋਬਿੰਦ ਸਿੰਘ ਨੂੰ ਉਨ੍ਹਾਂ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਣਾਮ ਕੀਤਾ ਹੈ। ਮੋਦੀ ਨੇ ਟਵੀਟ ਕੀਤਾ ਕਿ ਗੁਰੂ ਗੋਬਿੰਦ ਸਿੰਘ ਦੀ ਬੇਮਿਸਾਲ ਹਿੰਮਤ ਆਉਣ ਵਾਲੇ ਸਾਲਾਂ ਵਿੱਚ ਲੋਕਾਂ ਨੂੰ ਪ੍ਰੇਰਿਤ ਕਰਦੀ ਰਹੇਗੀ ਅਤੇ ਗੁਰੂ ਦੀ ਉਸਤਤ ਕਰਦੇ ਹੋਏ ਉਨ੍ਹਾਂ ਨੇ ਆਪਣੇ ਇਕ ਪੁਰਾਣੇ ਭਾਸ਼ਣ ਦੀ ਵੀਡੀਓ ਵੀ ਸਾਂਝੀ ਕੀਤੀ।

ਇਹ ਵੀ ਪੜ੍ਹੋ: ਭਾਰਤ ’ਚ ਅਗਲੇ ਮਹੀਨੇ ਆਵੇਗੀ ਕੋਰੋਨਾ ਦੀ ਨਵੀਂ ਲਹਿਰ! ਅਗਲੇ 30 ਤੋਂ 40 ਦਿਨ ਮੁਸ਼ਕਿਲ ਭਰੇ

PunjabKesari

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ, "ਉਨ੍ਹਾਂ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ 'ਤੇ, ਮੈਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਪ੍ਰਣਾਮ ਕਰਦਾ ਹਾਂ ਅਤੇ ਮਨੁੱਖਤਾ ਲਈ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਦਾ ਹਾਂ। ਉਨ੍ਹਾਂ ਦੀ ਬੇਮਿਸਾਲ ਹਿੰਮਤ ਆਉਣ ਵਾਲੇ ਸਾਲਾਂ ਵਿੱਚ ਲੋਕਾਂ ਨੂੰ ਪ੍ਰੇਰਿਤ ਕਰਦੀ ਰਹੇਗੀ।

ਇਹ ਵੀ ਪੜ੍ਹੋ: ਅਲਵਿਦਾ: 2022 ਦੇ ਗਿਆ ਕਦੇ ਨਾ ਭੁੱਲਣ ਵਾਲੇ ਜ਼ਖ਼ਮ, ਵਿਦੇਸ਼ਾਂ 'ਚ ਵਾਪਰੇ ਹਾਦਸਿਆਂ ਨੇ ਖੋਹੇ ਮਾਵਾਂ ਤੋਂ ਜਿਗਰ ਦੇ ਟੋਟੇ


author

cherry

Content Editor

Related News