PM ਮੋਦੀ ਨੇ ਜਗਜੀਵਨ ਰਾਮ ਨੂੰ ਜਯੰਤੀ ਮੌਕੇ ਕੀਤਾ ਨਮਨ, ਕਿਹਾ- ਯੋਗਦਾਨ ਨੂੰ ਦੇਸ਼ ਹਮੇਸ਼ਾ ਯਾਦ ਰੱਖੇਗਾ
Wednesday, Apr 05, 2023 - 10:31 AM (IST)
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਦੌਰ ਦੇ ਪ੍ਰਮੁੱਖ ਅਨੁਸੂਚਿਤ ਜਾਤੀ ਦੇ ਆਗੂ ਅਤੇ ਸਾਬਕਾ ਉਪ ਪ੍ਰਧਾਨ ਮੰਤਰੀ ਬਾਬੂ ਜਗਜੀਵਨ ਰਾਮ ਨੂੰ ਬੁੱਧਵਾਰ ਨੂੰ ਉਨ੍ਹਾਂ ਦੀ ਜਯੰਤੀ 'ਤੇ ਨਮਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਮਾਜ ਦੇ ਵਾਂਝੇ ਵਰਗਾਂ ਨੂੰ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਨ ਦੀ ਉਨ੍ਹਾਂ ਦੇ ਯਤਨ ਹਮੇਸ਼ਾ ਪ੍ਰੇਰਣਾ ਸਰੋਤ ਬਣੇ ਰਹਿਣਗੇ। ਸਾਲ 1908 'ਚ ਅੱਜ ਦੇ ਹੀ ਦਿਨ ਬਿਹਾਰ ਵਿਚ ਜਨਮੇ ਜਗਜੀਵਨ ਰਾਮ ਇਕ ਸੁਤੰਤਰਤਾ ਸੈਨਾਨੀ ਸਨ। ਉਨ੍ਹਾਂ ਨੇ ਸਾਬਕਾ ਪ੍ਰਧਾਨ ਮੰਤਰੀ ਜਵਾਹਰਲਾਲ ਨਹਿਰੂ ਅਤੇ ਇੰਦਰਾ ਗਾਂਧੀ ਦੀ ਅਗਵਾਈ ਵਾਲੀਆਂ ਸਰਕਾਰਾਂ ਵਿਚ ਮੰਤਰੀ ਅਹੁਦੇ 'ਤੇ ਸੇਵਾਵਾਂ ਦਿੱਤੀਆਂ।
ਇਹ ਵੀ ਪੜ੍ਹੋ- ਬਾਈਡੇਨ, ਸੁਨਕ ਨੂੰ ਪਛਾੜ ਦੁਨੀਆ ਦੇ ਸਭ ਤੋਂ ਲੋਕਪ੍ਰਿਯ ਨੇਤਾ ਬਣੇ PM ਮੋਦੀ
ਜਗਜੀਵਨ ਐਮਰਜੈਂਸੀ ਲਾਉਣ ਦਾ ਵਿਰੋਧ ਕਰਦੇ ਹੋਏ ਕਾਂਗਰਸ ਤੋਂ ਵੱਖ ਹੋ ਗਏ ਸਨ ਅਤੇ ਫਿਰ ਜਨਤਾ ਪਾਰਟੀ ਦੀ ਸਰਕਾਰ 'ਚ ਉਪ ਮੁੱਖ ਮੰਤਰੀ ਦੇ ਰੂਪ ਵਿਚ ਆਪਣੀਆਂ ਸੇਵਾਵਾਂ ਦਿੱਤੀਆਂ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ ਕਿ ਆਜ਼ਾਦੀ ਦੀ ਲੜਾਈ 'ਚ ਸਰਗਰਮ ਸੈਨਾਨੀ ਰਹੇ ਸਾਬਕਾ ਉਪ ਪ੍ਰਧਾਨ ਮੰਤਰੀ ਬਾਬੂ ਜਗਜੀਵਨ ਰਾਮ ਨੂੰ ਉਨ੍ਹਾਂ ਦੀ ਜਯੰਤੀ 'ਤੇ ਨਮਨ। ਸਮਾਜ ਦੇ ਵਾਂਝੇ ਵਰਗਾਂ ਨੂੰ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਨ ਲਈ ਉਨ੍ਹਾਂ ਦੇ ਯਤਨ ਹਮੇਸ਼ਾ ਪ੍ਰੇਰਨਾ ਸਰੋਤ ਬਣੇ ਰਹਿਣਗੇ।
ਇਹ ਵੀ ਪੜ੍ਹੋ- ਦੇਸ਼ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣਾ CBI ਦੀ ਜ਼ਿੰਮੇਵਾਰੀ, ਕੋਈ ਵੀ ਭ੍ਰਿਸ਼ਟਾਚਾਰੀ ਬਚਣਾ ਨਹੀਂ ਚਾਹੀਦਾ: PM ਮੋਦੀ