PM ਮੋਦੀ ਨੇ ਸਰਦਾਰ ਵੱਲਭਭਾਈ ਪਟੇਲ ਦੀ ਜਯੰਤੀ 'ਤੇ 'ਸਟੈਚੂ ਆਫ਼ ਯੂਨਿਟੀ' 'ਤੇ ਦਿੱਤੀ ਸ਼ਰਧਾਂਜਲੀ

Monday, Oct 31, 2022 - 10:40 AM (IST)

PM ਮੋਦੀ ਨੇ ਸਰਦਾਰ ਵੱਲਭਭਾਈ ਪਟੇਲ ਦੀ ਜਯੰਤੀ 'ਤੇ 'ਸਟੈਚੂ ਆਫ਼ ਯੂਨਿਟੀ' 'ਤੇ ਦਿੱਤੀ ਸ਼ਰਧਾਂਜਲੀ

ਅਹਿਮਦਾਬਾਦ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਸਰਦਾਰ ਵੱਲਭਭਾਈ ਪਟੇਲ ਦੀ ਜਯੰਤੀ 'ਤੇ ਗੁਜਰਾਤ ਦੇ ਕੇਵੜੀਆ 'ਚ 'ਸਟੈਚੂ ਆਫ਼ ਯੂਨਿਟੀ' 'ਤੇ ਫੁੱਲ ਭੇਟ ਕੀਤੇ। ਪਟੇਲ ਦੀ ਜਯੰਤੀ ਨੂੰ ਰਾਸ਼ਟਰੀ ਏਕਤਾ ਵਜੋਂ ਮਨਾਇਆ ਜਾਂਦਾ ਹੈ। ਸਰਕਾਰੀ ਅਧਿਕਾਰੀਆਂ ਅਨੁਸਾਰ ਪ੍ਰਧਾਨ ਮੰਤਰੀ ਸੋਕਾ ਪੀੜਤ ਖੇਤਰ 'ਚ 8 ਹਜ਼ਾਰ ਕਰੋੜ ਦੇ ਵੱਖ-ਵੱਖ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ ਜਾਂ ਉਨ੍ਹਾਂ ਦਾ ਨੀਂਹ ਪੱਖਰ ਰੱਖਣ ਲਈ ਬਨਾਸਕਾਂਠਾ ਜ਼ਿਲ੍ਹੇ ਦੇ ਥਰਾਡ ਸ਼ਹਿਰ ਦਾ ਵੀ ਦੌਰਾ ਕਰਨਗੇ।

PunjabKesari

ਇਨ੍ਹਾਂ ਪ੍ਰਾਜੈਕਟਾਂ 'ਚੋਂ ਜ਼ਿਆਦਾਤਰ ਪ੍ਰਾਜੈਕਟ ਪਾਣੀ ਦੀ ਸਪਲਾਈ ਨਾਲ ਜੁੜੀਆਂ ਹਨ। ਇਨ੍ਹਾਂ 'ਚੋਂ ਕੁਝ ਪ੍ਰਾਜੈਕਟ ਪਾਣੀ ਦੀ ਸਪਲਾਈ ਵਾਲੀ ਪਾਈਪਲਾਈਨ, ਸ਼ਹਿਰ ਦੇ ਨਿਰਮਾਣ ਅਤੇ 56 ਛੋਟੇ ਬੰਨ੍ਹਾਂ ਦੇ ਨਿਰਮਾਣ ਨਾਲ ਜੁੜੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਸਾਲ ਦੇ ਅੰਤ 'ਚ ਹੋਣ ਵਾਲੀਆਂ ਰਾਜ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਐਤਵਾਰ ਤੋਂ ਗੁਜਰਾਤ ਦੇ ਦੌਰੇ 'ਤੇ ਹਨ।

PunjabKesari


author

DIsha

Content Editor

Related News