PM ਮੋਦੀ ਨੇ ਰਾਜੀਵ ਗਾਂਧੀ ਨੂੰ ਬਰਸੀ ਮੌਕੇ ਦਿੱਤੀ ਸ਼ਰਧਾਂਜਲੀ

Sunday, May 21, 2023 - 10:30 AM (IST)

PM ਮੋਦੀ ਨੇ ਰਾਜੀਵ ਗਾਂਧੀ ਨੂੰ ਬਰਸੀ ਮੌਕੇ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਭੇਟ ਕੀਤੀ। ਰਾਜੀਵ ਗਾਂਧੀ 1984 ਤੋਂ 1989 ਦਰਮਿਆਨ ਭਾਰਤ ਦੇ ਪ੍ਰਧਾਨ ਮੰਤਰੀ ਰਹੇ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਕੇ ਕਿਹਾ ਕਿ ਮੈਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਜੀ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਭੇਟ ਕਰਦਾ ਹਾਂ।

PunjabKesari

ਦੱਸ ਦੇਈਏ ਕਿ ਸਾਲ 1991 'ਚ ਤਾਮਿਲਨਾਡੂ ਦੇ ਸ਼੍ਰੀਪੇਰੰਬਦੂਰ ਵਿਚ ਇਕ ਚੋਣ ਮੁਹਿੰਮ ਦੌਰਾਨ ਲਿਬਰੇਸ਼ਨ ਟਾਈਗਰਜ਼ ਆਫ਼ ਤਾਮਿਲ ਈਲਮ (ਲਿੱਟੇ) ਦੇ ਮੈਂਬਰਾਂ ਵਲੋਂ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ ਸੀ। ਲੋਕ ਸਭਾ ਚੋਣਾਂ ਲਈ ਪ੍ਰਚਾਰ ਕਰ ਰਹੇ ਰਾਜੀਵ ਗਾਂਧੀ ਦੇ ਕੋਲ ਇਕ ਔਰਤ ਫੁੱਲਾਂ ਦੇ ਹਾਰ ਲੈ ਕੇ ਪਹੁੰਚੀ ਅਤੇ ਉਨ੍ਹਾਂ ਦੇ ਬਹੁਤ ਨੇੜੇ ਜਾ ਕੇ ਆਪਣੇ ਆਪ ਨੂੰ ਬੰਬ ਨਾਲ ਉਡਾ ਦਿੱਤਾ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੀ ਲਪੇਟ 'ਚ ਆਏ ਜ਼ਿਆਦਾਤਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।


author

Tanu

Content Editor

Related News