PM ਮੋਦੀ ਨੇ ਸਰਦਾਰ ਵੱਲਭਭਾਈ ਪਟੇਲ ਦੀ ਬਰਸੀ ਮੌਕੇ ਦਿੱਤੀ ਸ਼ਰਧਾਂਜਲੀ

12/15/2023 10:46:12 AM

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਦੇਸ਼ ਦੇ ਪਹਿਲੇ ਗ੍ਰਹਿ ਮੰਤਰੀ ਸਰਦਾਰ ਵੱਲਭਭਾਈ ਪਟੇਲ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦਾ ਮਿਸਾਲੀ ਕੰਮ ਇਕ ਮਜ਼ਬੂਤ ​​ਅਤੇ ਵਧੇਰੇ ਸੰਯੁਕਤ ਦੇਸ਼ ਦੇ ਨਿਰਮਾਣ ਵੱਲ ਸਾਡਾ ਮਾਰਗਦਰਸ਼ਨ ਕਰਦਾ ਹੈ।

ਇਹ ਵੀ ਪੜ੍ਹੋ- ਪੱਛਮੀ ਬੰਗਾਲ ਵਿਧਾਨ ਸਭਾ ਦੀ ਵਧਾਈ ਜਾਵੇਗੀ ਸੁਰੱਖਿਆ, ਐਂਟਰੀ ਨੂੰ ਲੈ ਕੇ ਸਖ਼ਤ ਹੋਏ ਨਿਯਮ

ਉਨ੍ਹਾਂ ਦੀ ਅਗਵਾਈ ਯੋਗਤਾ ਲਈ ਸਰਦਾਰ ਦੀ ਉਪਾਧੀ ਨਾਲ ਸਨਮਾਨਿਤ, ਪਟੇਲ ਨੂੰ ਆਧੁਨਿਕ ਭਾਰਤ ਦੇ ਆਰਕੀਟੈਕਟ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਨੇ ਸੈਂਕੜੇ ਰਿਆਸਤਾਂ ਨੂੰ ਭਾਰਤੀ ਸੰਘ ਵਿੱਚ ਵਿਲਯ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ।
ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਲਿਖਿਆ, ''ਮਹਾਨ ਸਰਦਾਰ ਵੱਲਭਭਾਈ ਪਟੇਲ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ। ਉਨ੍ਹਾਂ ਦੀ ਦੂਰਦਰਸ਼ੀ ਅਗਵਾਈ ਅਤੇ ਦੇਸ਼ ਦੀ ਏਕਤਾ ਪ੍ਰਤੀ ਅਟੁੱਟ ਪ੍ਰਤੀਬੱਧਤਾ ਨੇ ਆਧੁਨਿਕ ਭਾਰਤ ਦੀ ਨੀਂਹ ਰੱਖੀ।
ਪ੍ਰਧਾਨ ਮੰਤਰੀ ਨੇ ਕਿਹਾ, “ਉਨ੍ਹਾਂ ਦਾ ਮਿਸਾਲੀ ਕੰਮ ਸਾਨੂੰ ਇੱਕ ਮਜ਼ਬੂਤ, ਵਧੇਰੇ ਸੰਯੁਕਤ ਦੇਸ਼ ਬਣਾਉਣ ਵੱਲ ਸੇਧ ਦਿੰਦਾ ਹੈ। ਖੁਸ਼ਹਾਲ ਭਾਰਤ ਦੇ ਉਨ੍ਹਾਂ ਦੇ ਸੁਫ਼ਨੇ ਨੂੰ ਸਾਕਾਰ ਕਰਨ ਲਈ ਅਸੀਂ ਉਨ੍ਹਾਂ ਦੇ ਕੰਮਾਂ ਅਤੇ ਜੀਵਨ ਤੋਂ ਪ੍ਰੇਰਣਾ ਲੈਂਦੇ ਹਾਂ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

Aarti dhillon

This news is Content Editor Aarti dhillon