PM ਮੋਦੀ ਨੇ ਸਵਾਮੀ ਵਿਵੇਕਾਨੰਦ ਦੀ 122ਵੀਂ ਬਰਸੀ ਮੌਕੇ ਦਿੱਤੀ ਸ਼ਰਧਾਂਜਲੀ

Thursday, Jul 04, 2024 - 10:19 AM (IST)

PM ਮੋਦੀ ਨੇ ਸਵਾਮੀ ਵਿਵੇਕਾਨੰਦ ਦੀ 122ਵੀਂ ਬਰਸੀ ਮੌਕੇ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਯਾਨੀ ਕਿ ਅੱਜ ਸਵਾਮੀ ਵਿਵੇਕਾਨੰਦ ਨੂੰ ਉਨ੍ਹਾਂ ਦੀ 122ਵੀਂ ਬਰਸੀ 'ਤੇ ਸ਼ਰਧਾਂਜਲੀ ਦਿੱਤੀ। ਉਨ੍ਹਾਂ ਖੁਸ਼ਹਾਲ ਅਤੇ ਪ੍ਰਗਤੀਸ਼ੀਲ ਸਮਾਜ ਦੇ ਨਿਰਮਾਣ ਦੇ ਉਨ੍ਹਾਂ ਦੇ ਸੁਫ਼ਨੇ ਨੂੰ ਪੂਰਾ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ।

ਪ੍ਰਧਾਨ ਮੰਤਰੀ ਮੋਦੀ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ ਕਿ ਮੈਂ ਸਵਾਮੀ ਵਿਵੇਕਾਨੰਦ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਭੇਟ ਕਰਦਾ ਹਾਂ। ਉਨ੍ਹਾਂ ਦੀਆਂ ਸਿੱਖਿਆਵਾਂ ਲੱਖਾਂ ਲੋਕਾਂ ਨੂੰ ਤਾਕਤ ਦਿੰਦੀਆਂ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਬੁੱਧੀ ਅਤੇ ਗਿਆਨ ਦੀ ਅਣਥੱਕ ਖੋਜ ਵੀ ਬਹੁਤ ਪ੍ਰੇਰਨਾਦਾਇਕ ਹੈ। ਅਸੀਂ ਇਕ ਖੁਸ਼ਹਾਲ ਅਤੇ ਪ੍ਰਗਤੀਸ਼ੀਲ ਸਮਾਜ ਦੇ ਉਨ੍ਹਾਂ ਦੇ ਸੁਫ਼ਨੇ ਨੂੰ ਪੂਰਾ ਕਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹਾਂ।' ਸਵਾਮੀ ਵਿਵੇਕਾਨੰਦ ਦਾ ਜਨਮ 12 ਜਨਵਰੀ 1863 ਨੂੰ ਹੋਇਆ ਸੀ। 4 ਜੁਲਾਈ 1902 ਨੂੰ ਇਸ ਦੀ ਦਿਹਾਂਤ ਹੋ ਗਿਆ ਸੀ।


author

Tanu

Content Editor

Related News