5 ਤੱਤਾਂ 'ਚ ਵਿਲੀਨ ਹੋਏ ਹੀਰਾਬੇਨ, PM ਮੋਦੀ ਅਤੇ ਵੱਡੇ ਭਰਾ ਸੋਮਾਭਾਈ ਨੇ ਦਿੱਤੀ ਮੁੱਖ ਅਗਨੀ

12/30/2022 10:23:44 AM

ਅਹਿਮਦਾਬਾਦ (ਭਾਸ਼ਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਦਾ ਸ਼ੁੱਕਰਵਾਰ ਨੂੰ ਗਾਂਧੀਨਗਰ ਦੇ ਸ਼ਮਸ਼ਾਨਘਾਟ 'ਚ ਅੰਤਿਮ ਸੰਸਕਾਰ ਕੀਤਾ ਗਿਆ। ਪ੍ਰਧਾਨ ਮੰਤਰੀ ਮੋਦੀ ਦੀ ਮਾਂ ਹੀਰਾਬੇਨ ਦਾ ਸ਼ੁੱਕਰਵਾਰ ਤੜਕੇ ਇੱਥੇ ਇੱਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਦੀ ਉਮਰ 100 ਸਾਲ ਸੀ। ਹੀਰਾਬੇਨ ਨੂੰ ਕੁਝ ਸਿਹਤ ਸਮੱਸਿਆਵਾਂ ਕਾਰਨ ਬੁੱਧਵਾਰ ਸਵੇਰੇ ਅਹਿਮਦਾਬਾਦ ਦੇ 'ਯੂਐਨ ਮਹਿਤਾ ਇੰਸਟੀਚਿਊਟ ਆਫ ਕਾਰਡੀਓਲੋਜੀ ਐਂਡ ਰਿਸਰਚ ਸੈਂਟਰ' 'ਚ ਭਰਤੀ ਕਰਵਾਇਆ ਗਿਆ ਸੀ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਦਾ ਦਿਹਾਂਤ

ਆਪਣੇ ਬੁਲੇਟਿਨ ਵਿੱਚ, ਹਸਪਤਾਲ ਨੇ ਕਿਹਾ, “ਹੀਰਾਬੇਨ ਮੋਦੀ ਦਾ 30 ਦਸੰਬਰ, 2022 ਨੂੰ ਤੜਕੇ 3.30 ਵਜੇ ਯੂ.ਐੱਨ.ਮਹਿਤਾ ਹਾਰਟ ਹਸਪਤਾਲ ਵਿੱਚ ਇਲਾਜ ਦੌਰਾਨ ਦੇਹਾਂਤ ਹੋ ਗਿਆ। ਆਪਣੀ ਮਾਂ ਦੇ ਦੇਹਾਂਤ ਦੀ ਖਬਰ ਮਿਲਦੇ ਹੀ ਪ੍ਰਧਾਨ ਮੰਤਰੀ ਸਵੇਰੇ ਗਾਂਧੀਨਗਰ ਦੇ ਬਾਹਰੀ ਇਲਾਕੇ ਰਾਏਸਾਨ ਪਿੰਡ 'ਚ ਆਪਣੇ ਭਰਾ ਪੰਕਜ ਮੋਦੀ ਦੇ ਘਰ ਪਹੁੰਚੇ, ਜਿੱਥੇ ਉਨ੍ਹਾਂ ਦੀ ਮਾਤਾ ਦੀ ਮ੍ਰਿਤਕ ਦੇਹ ਨੂੰ ਰੱਖਿਆ ਗਿਆ ਸੀ। ਪ੍ਰਧਾਨ ਮੰਤਰੀ ਮੋਦੀ ਸਵੇਰੇ ਇੱਥੇ ਹਵਾਈ ਅੱਡੇ 'ਤੇ ਪਹੁੰਚੇ ਅਤੇ ਉਥੋਂ ਸਿੱਧੇ ਆਪਣੇ ਛੋਟੇ ਭਰਾ ਦੇ ਘਰ ਚਲੇ ਗਏ। ਉਨ੍ਹਾਂ ਮਾਤਾ ਦੀ ਦੇਹ 'ਤੇ ਫੁੱਲ ਭੇਟ ਕੀਤੇ ਅਤੇ ਉਨ੍ਹਾਂ ਦੇ ਪੈਰ ਛੂਹ ਕੇ ਭਾਵਪੂਰਤ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਅੰਤਿਮ ਸੰਸਕਾਰ ਲਈ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਸ਼ਮਸ਼ਾਨਘਾਟ ਲਿਜਾਂਦੇ ਸਮੇਂ ਅਰਥੀ ਨੂੰ ਮੋਢਾ ਦਿੱਤਾ। ਪ੍ਰਧਾਨ ਮੰਤਰੀ ਮੋਦੀ ਅਤੇ ਉਨ੍ਹਾਂ ਦੇ ਭਰਾਵਾਂ ਨੇ ਹੀਰਾਬੇਨ ਮੋਦੀ ਦੀ ਮ੍ਰਿਤਕ ਦੇਹ ਨੂੰ ਅਗਨੀ ਭੇਟ ਕੀਤੀ। 

ਇਹ ਵੀ ਪੜ੍ਹੋ: ਪਾਕਿ 'ਚ ਹਿੰਦੂ ਔਰਤ ਨਾਲ ਬੇਰਹਿਮੀ ਦੀਆਂ ਹੱਦਾਂ ਪਾਰ, ਸਿਰ ਧੜ ਤੋਂ ਵੱਖ ਕਰ ਖੇਤਾਂ 'ਚ ਸੁੱਟੀ ਲਾਸ਼


cherry

Content Editor

Related News