ਮੁਫ਼ਤ ਰਾਸ਼ਨ ਯੋਜਨਾ ਨੂੰ ਲੈ ਕੇ PM ਮੋਦੀ ਨੇ ਕੀਤਾ ਇਹ ਐਲਾਨ

Saturday, Nov 04, 2023 - 02:59 PM (IST)

ਮੁਫ਼ਤ ਰਾਸ਼ਨ ਯੋਜਨਾ ਨੂੰ ਲੈ ਕੇ PM ਮੋਦੀ ਨੇ ਕੀਤਾ ਇਹ ਐਲਾਨ

ਦੁਰਗ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੰਨ ਯੋਜਨਾ ਤਹਿਤ ਮੁਫ਼ਤ ਰਾਸ਼ਨ ਯੋਜਨਾ ਨੂੰ ਅਗਲੇ 5 ਸਾਲ ਲਈ ਵਧਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਗਰੀਬ ਕਲਿਆਣ ਉਨ੍ਹਾਂ ਦੀ ਸਭ ਤੋਂ ਪਹਿਲੀ ਤਰਜੀਹ ਹੈ। ਪ੍ਰਧਾਨ ਮੰਤਰੀ ਮੋਦੀ ਨੇ ਅੱਜ ਛੱਤੀਸਗੜ੍ਹ ਦੇ ਦੁਰਗ 'ਚ ਇਕ ਵੱਡੀ ਚੁਣਾਵੀ ਸਭਾ 'ਚ ਇਹ ਐਲਾਨ ਕਰਦਿਆਂ ਕਿਹਾ ਕਿ 80 ਕਰੋੜ ਗਰੀਬਾਂ ਨੂੰ ਮੁਫ਼ਤ ਰਾਸ਼ਨ ਦੇਣ ਦੀ ਇਹ ਯੋਜਨਾ ਦਸੰਬਰ ਮਹੀਨੇ ਵਿਚ ਖ਼ਤਮ ਹੋ ਰਹੀ ਸੀ ਪਰ ਇਹ 5 ਸਾਲ ਵਧਾਈ ਜਾਵੇਗੀ। ਇਹ ਸਿਰਫ ਚੁਣਾਵੀ ਐਲਾਨ ਨਹੀਂ ਸਗੋਂ ਇਹ ਮੋਦੀ ਦੀ ਗਰੰਟੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਤਹਿਤ ਰੋਜ਼ੀ-ਰੋਟੀ ਕਮਾਉਣ ਘਰਾਂ ਤੋਂ ਦੂਰ ਜਾਣ ਵਾਲਿਆਂ ਨੂੰ ਵਨ-ਨੈਸ਼ਨ, ਵਨ ਰਾਸ਼ਨ ਕਾਰਡ ਜ਼ਰੀਏ ਦੇਸ਼ ਭਰ 'ਚ ਖ਼ੁਰਾਕ ਸਮੱਗਰੀ ਲੈਣ ਦੀ ਸਹੂਲਤ ਮਿਲੇਗੀ।

ਇਹ ਵੀ ਪੜ੍ਹੋ-  ਗੁਰਦੁਆਰਿਆਂ 'ਤੇ ਵਿਵਾਦਿਤ ਬਿਆਨ ਦੇਣ ਵਾਲੇ ਭਾਜਪਾ ਆਗੂ ਨੇ ਮੰਗੀ ਮੁਆਫ਼ੀ, ਮੁੜ ਕਹੀ ਅਜੀਬ ਗੱਲ

ਪ੍ਰਧਾਨ ਮੰਤਰੀ ਨੇ ਜਾਤੀ ਜਨਗਣਨਾ ਨੂੰ ਲੈ ਕੇ ਕਾਂਗਰਸ ਦਾ ਨਾਂ ਲਏ ਬਿਨਾਂ ਉਸ 'ਤੇ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ ਕਿ ਸਭ ਤੋਂ ਵੱਡੀ ਜਾਤ ਗਰੀਬ ਦੀ ਹੈ, ਜਿਸ ਲਈ ਉਨ੍ਹਾਂ ਦੀ ਸਰਕਾਰ ਨੇ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਹਨ। ਉਨ੍ਹਾਂ (ਕਾਂਗਰਸ) ਨੂੰ ਇਸ ਗੱਲ ਤੋਂ ਡਰ ਲੱਗ ਗਿਆ ਕਿ ਗਰੀਬ ਜੇਕਰ ਇਕੱਠੇ ਹੋ ਗਏ ਅਤੇ ਉਨ੍ਹਾਂ ਦੀ ਤਾਕਤ ਬਣ ਗਈ ਤਾਂ ਉਨ੍ਹਾਂ ਦਾ ਕੀ ਹੋਵੇਗਾ। ਦੁਕਾਨ ਚਲਾਉਣ ਲਈ ਨਵੀਂ ਖੇਡ ਖੇਡੀ ਜਾ ਰਹੀ ਹੈ।

ਇਹ ਵੀ ਪੜ੍ਹੋ-  ਭੂਚਾਲ ਦੇ ਤੇਜ਼ ਝਟਕਿਆ ਨਾਲ ਕੰਬਿਆ ਨੇਪਾਲ, PM ਮੋਦੀ ਬੋਲੇ- ਹਰ ਸੰਭਵ ਮਦਦ ਦੇਣ ਲਈ ਤਿਆਰ ਹਾਂ

ਗਰੀਬਾਂ ਨੂੰ ਵੰਡਣ ਅਤੇ ਉਨ੍ਹਾਂ ਨੂੰ ਆਪਸ 'ਚ ਲੜਾਉਣ ਦੀ ਖੇਡ ਸ਼ੁਰੂ ਹੋ ਰਹੀ ਹੈ। ਗਰੀਬਾਂ ਦੀ ਏਕਤਾ ਨੂੰ ਤੋੜਨ ਲਈ ਨਵੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਜਾਤੀਵਾਦ ਦਾ ਜ਼ਹਿਰ ਘੋਲਿਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਇਕਜੁੱਟ ਹੋ ਕੇ ਇਸ ਸਾਜ਼ਿਸ਼ ਨੂੰ ਨਾਕਾਮ ਕਰਨ ਲਈ ਕਿਹਾ। ਆਪਣੇ ਆਪ ਨੂੰ ਓ. ਬੀ. ਸੀ ਵਰਗ ਦਾ ਮਹਾਨ ਸ਼ੁਭਚਿੰਤਕ ਦੱਸਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਓ. ਬੀ. ਸੀ ਕਮਿਸ਼ਨ ਨੂੰ ਸੰਵਿਧਾਨਕ ਦਰਜਾ ਦਿੱਤਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News