ਪ੍ਰਧਾਨ ਮੰਤਰੀ ਮੋਦੀ ਨੇ ਇੰਡੋਨੇਸ਼ੀਆ ''ਚ ਭਾਰਤੀ ਭਾਈਚਾਰੇ ਨਾਲ ਮੁਲਾਕਾਤ ਦੌਰਾਨ ਵਜਾਇਆ ਡਰੰਮ

Tuesday, Nov 15, 2022 - 06:27 PM (IST)

ਬਾਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਇੰਡੋਨੇਸ਼ੀਆ ਵਿੱਚ ਜੀ-20 ਸੰਮੇਲਨ ਤੋਂ ਇਲਾਵਾ ਭਾਰਤੀ ਭਾਈਚਾਰੇ ਨਾਲ ਮੁਲਾਕਾਤ ਕੀਤੀ ਅਤੇ ਇਸ ਦੌਰਾਨ ਡਰੰਮ ਵਜਾਇਆ। ਭਾਰਤੀ ਭਾਈਚਾਰੇ ਨਾਲ ਗੱਲਬਾਤ ਕਰਨ ਲਈ ਸਮਾਗਮ ਵਾਲੀ ਥਾਂ 'ਤੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਦਾ ਭਾਰਤੀ ਪਹਿਰਾਵੇ ਅਤੇ ਦਸਤਾਰ 'ਚ ਸਜੇ ਲੋਕਾਂ ਦੀ ਭੀੜ ਨੇ ਹੱਥ ਜੋੜ ਕੇ ਸਵਾਗਤ ਕੀਤਾ ਅਤੇ 'ਭਾਰਤ ਮਾਤਾ ਦੀ ਜੈ' ਦੇ ਨਾਅਰੇ ਲਗਾਏ।

ਇਹ ਵੀ ਪੜ੍ਹੋ: WHO ਮੁਖੀ ਨੇ ਵਿਸ਼ਵ ਰਵਾਇਤੀ ਸਿਹਤ ਕੇਂਦਰ ਦੇ ਨਿਰਮਾਣ 'ਚ ਸਹਿਯੋਗ ਲਈ PM ਮੋਦੀ ਦਾ ਕੀਤਾ ਧੰਨਵਾਦ

PunjabKesari

ਸਮਾਗਮ ਵਾਲੀ ਥਾਂ 'ਤੇ ਪਹੁੰਚਣ ਤੋਂ ਬਾਅਦ ਮੋਦੀ ਦਾ ਡਰੰਮ ਦੀ ਧੁੰਨ ਉੱਤੇ ਸਵਾਗਤ ਕੀਤਾ ਗਿਆ। ਪ੍ਰਧਾਨ ਮੰਤਰੀ ਮੋਦੀ ਵੀ ਆਪਣੇ ਆਪ ਨੂੰ ਰੋਕ ਨਹੀਂ ਸਕੇ ਅਤੇ ਉਨ੍ਹਾਂ ਨੇ  ਵੀ ਡਰੰਮ ਵਜਾਇਆ। ਇਹ ਦੇਖ ਕੇ ਡਰੰਮ ਵਜਾਉਣ ਵਾਲਿਆਂ ਦੀ ਖ਼ੁਸ਼ੀ ਦਾ ਟਿਕਾਣਾ ਨਹੀਂ ਰਿਹਾ। ਪ੍ਰਧਾਨ ਮੰਤਰੀ ਮੋਦੀ ਜੀ-20 ਸਿਖ਼ਰ ਸੰਮੇਲਨ 'ਚ ਸ਼ਾਮਲ ਹੋਣ ਲਈ ਬਾਲੀ ਪਹੁੰਚੇ ਹਨ। ਭਾਰਤ 1 ਦਸੰਬਰ, 2022 ਤੋਂ ਇੱਕ ਸਾਲ ਲਈ ਜੀ-20 ਦੀ ਪ੍ਰਧਾਨਗੀ ਕਰੇਗਾ।

PunjabKesari

ਇਹ ਵੀ ਪੜ੍ਹੋ: ਇਸ ਬੱਚੀ ਦੇ ਜਨਮ ਲੈਂਦੇ ਹੀ ਦੁਨੀਆ ਦੀ ਆਬਾਦੀ ਹੋਈ 8 ਅਰਬ ਤੋਂ ਪਾਰ, ਜਾਣੋ ਕੌਣ ਹੈ ਇਹ ਬੱਚੀ?

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ। 


cherry

Content Editor

Related News