PM ਮੋਦੀ ਨੇ 'ਮਨ ਕੀ ਬਾਤ' 'ਚ ਅੰਗਦਾਨ ਕਰਨ ਵਾਲਿਆਂ ਦੀ ਕੀਤੀ ਸ਼ਲਾਘਾ, 10 ਸਾਲਾਂ 'ਚ ਵਧੀ ਗਿਣਤੀ

03/26/2023 12:00:47 PM

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਿਹਾ ਕਿ ਅੱਜ ਦੇਸ਼ ਵਿਚ ਅੰਗਦਾਨ ਪ੍ਰਤੀ ਜਾਗਰੂਕਤਾ ਵਧ ਰਹੀ ਹੈ। ਪਿਛਲੇ 10 ਸਾਲਾਂ ਵਿਚ ਅੰਗਦਾਨ ਕਰਨ ਵਾਲਿਆਂ ਦੀ ਗਿਣਤੀ 'ਚ 3 ਗੁਣਾ ਵਾਧਾ ਹੋਇਆ ਹੈ। ਆਕਾਸ਼ਵਾਣੀ ਦੇ ਮਹੀਨੇਵਾਰ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਦੀ 99ਵੇਂ ਐਪੀਸੋਡ ਵਿਚ ਆਪਣੇ ਵਿਚਾਰ ਸਾਂਝੇ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਅੰਗਦਾਨ ਲਈ ਸਾਹਮਣੇ ਆਉਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ- ISRO ਦੀ ਪੁਲਾੜ 'ਚ ਵੱਡੀ ਪੁਲਾਂਘ, 36 ਸੈਟੇਲਾਈਟਾਂ ਨਾਲ ਸਭ ਤੋਂ ਵੱਡਾ LVM3-M3 ਰਾਕੇਟ ਕੀਤਾ ਲਾਂਚ

ਅੰਗਦਾਨ ਕਰਨ ਵਾਲੇ ਕੁਝ ਲੋਕਾਂ ਦੇ ਪਰਿਵਾਰਕ ਮੈਂਬਰਾਂ ਦੇ ਤਜ਼ਰਬੇ ਸੁਣਨ ਮਗਰੋਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਤੁਹਾਡਾ ਇਕ ਫ਼ੈਸਲਾ ਕਈ ਲੋਕਾਂ ਦੀ ਜ਼ਿੰਦਗੀ ਬਚਾ ਸਕਦਾ ਹੈ, ਜ਼ਿੰਦਗੀ ਬਣਾ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਜੋ ਲੋਕ ਅੰਗਦਾਨ ਦੀ ਉਡੀਕ ਕਰਦੇ ਹਨ, ਉਹ ਜਾਣਦੇ ਹਨ ਕਿ ਉਡੀਕ ਦਾ ਇਕ-ਇਕ ਪਲ ਗੁਜਾਰਨਾ ਕਿੰਨਾ ਮੁਸ਼ਕਲ ਹੁੰਦਾ ਹੈ। ਅਜਿਹੇ ਵਿਚ ਜਦੋਂ ਕੋਈ ਅੰਗਦਾਨ ਕਰਨ ਵਾਲਾ ਮਿਲ ਜਾਂਦਾ ਹੈ ਤਾਂ ਉਸ ਵਿਚ ਪਰਮਾਤਮਾ ਦਾ ਰੂਪ ਹੀ ਨਜ਼ਰ ਆਉਂਦਾ ਹੈ।

ਇਹ ਵੀ ਪੜ੍ਹੋ- ਲੰਡਨ 'ਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਤਿਰੰਗੇ ਦਾ ਅਪਮਾਨ ਕਰਨ ਵਾਲਿਆਂ ਦੇ ਪਾਸਪੋਰਟ ਹੋਣਗੇ ਰੱਦ

ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਡੇ ਦੇਸ਼ ਵਿਚ ਅੱਜ ਵੱਡੀ ਗਿਣਤੀ 'ਚ ਅਜਿਹੇ ਲੋੜਵੰਦ ਹਨ, ਜੋ ਸਿਹਤਮੰਦ ਜੀਵਨ ਦੀ ਆਸ ਵਿਚ ਕਿਸੇ ਅੰਗਦਾਨ ਕਰਨ ਵਾਲੇ ਦੀ ਉਡੀਕ ਕਰ ਰਹੇ ਹਨ। ਪ੍ਰਧਾਨ ਮੰਤਰੀ ਨੇ ਇਸ ਦੇ ਨਾਲ ਹੀ ਆਧੁਨਿਕ ਮੈਡੀਕਲ ਵਿਗਿਆਨ ਦੇ ਇਸ ਦੌਰੇ ਵਿਚ ਅੰਗਦਾਨ ਕਿਸੇ ਨੂੰ ਜ਼ਿੰਦਗੀ ਦੇਣ ਦਾ ਇਕ ਵੱਡਾ ਜ਼ਰੀਆ ਬਣ ਚੁੱਕਾ ਹੈ ਕਿਉਂਕਿ ਜਦੋਂ ਇਕ ਵਿਅਕਤੀ ਮੌਤ ਮਗਰੋਂ ਆਪਣਾ ਸਰੀਰ ਦਾਨ ਕਰਦਾ ਹੈ ਤਾਂ ਉਸ ਤੋਂ 8 ਤੋਂ 9 ਲੋਕਾਂ ਨੂੰ ਇਕ ਨਵੀਂ ਜ਼ਿੰਦਗੀ ਮਿਲਣ ਦੀ ਸੰਭਾਵਨਾ ਬਣਦੀ ਹੈ। ਸਾਲ 2013 ਵਿਚ ਸਾਡੇ ਦੇਸ਼ 'ਚ ਅੰਗਦਾਨ ਦੇ 5,000 ਤੋਂ ਵੀ ਘੱਟ ਮਾਮਲੇ ਸਨ ਪਰ 2022 ਵਿਚ ਇਹ ਗਿਣਤੀ ਵਧ ਕੇ 15 ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ। ਅੰਗਦਾਨ ਕਰਨ ਵਾਲੇ ਵਿਅਕਤੀਆਂ ਨੇ ਉਨ੍ਹਾਂ ਦੇ ਪਰਿਵਾਰਾਂ ਨੇ ਵਾਕਿਆ ਬਹੁਤ ਹੀ ਪੁੰਨ ਦਾ ਕੰਮ ਕੀਤਾ ਹੈ।

ਇਹ ਵੀ ਪੜ੍ਹੋ-  ਰਾਹੁਲ ਇਕੱਲੇ ਨਹੀਂ, ਮਾਂ ਸੋਨੀਆ ਅਤੇ ਦਾਦੀ ਇੰਦਰਾ ਗਾਂਧੀ ਦੀ ਵੀ ਗਈ ਸੀ ਮੈਂਬਰਸ਼ਿਪ


Tanu

Content Editor

Related News