ਰਾਮਲੀਲਾ ਮੈਦਾਨ 'ਚ ਰਾਸ਼ਟਰਪਤੀ-PM ਮੋਦੀ ਨੇ ਕੀਤਾ ਰਾਵਨ ਦਾ ਦਹਿਨ
Saturday, Oct 12, 2024 - 06:24 PM (IST)
ਨਵੀਂ ਦਿੱਲੀ- ਦਿੱਲੀ ਦੇ ਇਤਿਹਾਸਕ ਲਾਲ ਕਿਲ੍ਹੇ ਦੇ ਮਾਧਵਦਾਸ ਪਾਰਕ ਵਿੱਚ ਅੱਜ ਵਿਜੈਦਸ਼ਮੀ (ਦੁਸਹਿਰਾ) ਦਾ ਤਿਉਹਾਰ ਮਨਾਇਆ ਗਿਆ, ਜਿਸ ਵਿੱਚ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਿਰਕਤ ਕੀਤੀ। ਇਸ ਵਿਸ਼ੇਸ਼ ਮੌਕੇ 'ਤੇ ਪੀ.ਐੱਮ ਮੋਦੀ ਨੇ ਰਾਵਣ, ਮੇਘਨਾਦ ਅਤੇ ਕੁੰਭਕਰਨ ਦੇ ਪੁਤਲੇ ਸਾੜ ਕੇ ਬੁਰਾਈ 'ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਸੰਦੇਸ਼ ਦਿੱਤਾ।
ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਅਤੇ ਪਤਵੰਤੇ ਹਾਜ਼ਰ ਸਨ, ਜਿਨ੍ਹਾਂ ਨੇ ਦੁਸਹਿਰੇ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਸਾਨੂੰ ਸਿਖਾਉਂਦਾ ਹੈ ਕਿ ਜੀਵਨ ਵਿੱਚ ਨੈਤਿਕਤਾ ਅਤੇ ਧਰਮ ਦਾ ਪਾਲਣ ਕਰਨਾ ਸਭ ਤੋਂ ਜ਼ਰੂਰੀ ਹੈ। ਇਹ ਤਿਉਹਾਰ ਸਾਨੂੰ ਬੁਰਾਈ 'ਤੇ ਚੰਗਿਆਈ ਦੀ ਸਦੀਵੀ ਜਿੱਤ ਦਾ ਸੰਦੇਸ਼ ਦਿੰਦਾ ਹੈ।