'ਮਨ ਕੀ ਬਾਤ': ਕਿਸਾਨ ਅੰਦੋਲਨ 'ਤੇ ਬੋਲੇ ਮੋਦੀ- ਫਿਰ ਗਿਣਵਾਏ ਖੇਤੀ ਕਾਨੂੰਨਾਂ ਦੇ ਫਾਇਦੇ

11/29/2020 12:03:47 PM

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ ਕਿ ਐਤਵਾਰ ਨੂੰ ਆਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਜ਼ਰੀਏ ਕਿਸਾਨ ਅੰਦੋਲਨ ਬਾਰੇ ਗੱਲ ਕੀਤੀ। ਇਸ ਪ੍ਰੋਗਰਾਮ ਜ਼ਰੀਏ ਉਨ੍ਹਾਂ ਨੇ ਇਕ ਵਾਰ ਫਿਰ ਤੋਂ ਖੇਤੀ ਕਾਨੂੰਨਾਂ ਦੇ ਫਾਇਦੇ ਗਿਣਵਾਏ। ਖੇਤੀ ਕਾਨੂੰਨਾਂ ਬਾਰੇ ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਪਰੇਸ਼ਾਨੀ ਦੂਰ ਹੋਵੇਗੀ। ਕਾਫੀ ਸਲਾਹ-ਮਸ਼ਵਰੇ ਤੋਂ ਬਾਅਦ ਭਾਰਤੀ ਸੰਸਦ ਨੇ ਖੇਤੀ ਕਾਨੂੰਨਾਂ ਨੂੰ ਠੋਸ ਰੂਪ ਦਿੱਤਾ। ਸਾਲਾਂ ਤੋਂ ਕਿਸਾਨਾਂ ਦੀ ਜੋ ਮੰਗ ਸੀ, ਜਿਨ੍ਹਾਂ ਮੰਗਾਂ ਨੂੰ ਪੂਰਾ ਕਰਨ ਲਈ ਕਿਸੇ ਨਾ ਕਿਸੇ ਸਮੇਂ ਵਿਚ ਹਰ ਸਿਆਸੀ ਦਲ ਨੇ ਉਨ੍ਹਾਂ ਨਾਲ ਵਾਅਦਾ ਕੀਤਾ ਸੀ, ਉਹ ਮੰਗਾਂ ਪੂਰੀਆਂ ਹੋਈਆਂ ਹਨ। ਨਵੇਂ ਖੇਤੀ ਕਾਨੂੰਨਾਂ 'ਚ ਕਿਸਾਨਾਂ ਦੀ ਆਮਦਨ ਨੂੰ ਵੱਡੇ ਪੱਧਰ 'ਤੇ ਵਧਾਉਣ ਦੀ ਸਮਰੱਥਾ ਹੈ।

ਖੇਤੀ ਕਾਨੂੰਨਾਂ ਤੋਂ ਕਿਸਾਨਾਂ ਲਈ ਨਵੇਂ ਰਾਹ ਖੁੱਲ੍ਹੇ। ਖੇਤੀ ਸੁਧਾਰ ਨੂੰ ਨਵਾਂ ਰੂਪ ਦਿੱਤਾ ਗਿਆ। ਨਵੇਂ ਖੇਤੀ ਕਾਨੂੰਨਾਂ ਤੋਂ ਕਿਸਾਨਾਂ ਨੂੰ ਕਈ ਅਧਿਕਾਰ ਮਿਲੇ ਹਨ। ਫ਼ਸਲ ਵੇਚਣ ਦੇ 3 ਦਿਨ ਬਾਅਦ ਉਸ ਦਾ ਭੁਗਤਾਨ ਹੋਵੇਗਾ। ਭੁਗਤਾਨ ਨਾ ਮਿਲਣ 'ਤੇ ਕਿਸਾਨ ਸ਼ਿਕਾਇਤ ਕਰ ਸਕਦੇ ਹਨ। ਨਵੇਂ ਖੇਤੀ ਕਾਨੂੰਨਾਂ ਤੋਂ ਨਵੇਂ ਅਧਿਕਾਰ ਮਿਲੇ ਹਨ। ਖੇਤੀ ਕਾਨੂੰਨਾਂ ਤੋਂ ਕਿਸਾਨਾਂ ਨੂੰ ਫਾਇਦਾ ਹੋਇਆ। ਭਾਰਤ 'ਚ ਖੇਤੀ ਅਤੇ ਉਸ ਨਾਲ ਜੁੜੀਆਂ ਚੀਜ਼ਾਂ ਨਾਲ ਨਵੇਂ ਰਾਹ ਜੁੜ ਰਹੇ ਹਨ। ਬੀਤੇ ਦਿਨੀਂ ਹੋਏ ਖੇਤੀ ਸੁਧਾਰਾਂ ਨੇ ਕਿਸਾਨਾਂ ਲਈ ਨਵੀਆਂ ਸੰਭਾਵਨਾਵਾਂ ਦੇ ਦੁਆਰ ਵੀ ਖੋਲ੍ਹੇ। ਇਨ੍ਹਾਂ ਸੁਧਾਨਾਂ ਨੇ ਨਾ ਸਿਰਫ ਕਿਸਾਨਾਂ ਦੇ ਕਈ ਬੰਧਨ ਖਤਮ ਹੋਏ ਸਗੋਂ ਉਨ੍ਹਾਂ ਨੂੰ ਨਵੇਂ ਅਧਿਕਾਰ ਅਤੇ ਨਵੇਂ ਮੌਕੇ ਵੀ ਮਿਲੇ ਹਨ।


Tanu

Content Editor

Related News