ਦਿੱਲੀ ਦੇ ਰਾਮਲੀਲਾ ਮੈਦਾਨ 'ਚ PM ਮੋਦੀ ਦੀ ਰੈਲੀ, ਸੁਰੱਖਿਆ ਦੇ ਸਖਤ ਪ੍ਰਬੰਧ

12/22/2019 9:13:48 AM

ਨਵੀਂ ਦਿੱਲੀ— ਦਿੱਲੀ ਦੇ ਰਾਮਲੀਲਾ ਮੈਦਾਨ 'ਚ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੈਲੀ ਨੂੰ ਸੰਬੋਧਨ ਕਰਨਗੇ। ਭਾਜਪਾ ਨੇ ਰਾਸ਼ਟਰੀ ਰਾਜਧਾਨੀ ਦੀਆਂ 1,734 ਗੈਰ-ਕਾਨੂੰਨੀ ਕਲੋਨੀਆਂ ਨੂੰ ਰੈਗੂਲਰ ਕਰਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਧੰਨਵਾਦ ਦੇਣ ਲਈ ਰਾਮਲੀਲਾ ਮੈਦਾਨ 'ਚ ਵਿਸ਼ਾਲ ਰੈਲੀ ਦਾ ਪ੍ਰਬੰਧ ਕੀਤਾ ਹੈ। ਸਵੇਰੇ 11 ਵਜੇ ਪੀ. ਐੱਮ.ਮੋਦੀ ਇਸ ਰੈਲੀ 'ਚ ਸ਼ਾਮਲ ਹੋਣਗੇ। ਰਾਮਲੀਲਾ ਮੈਦਾਨ 'ਚ ਹੋਣ ਵਾਲੀ ਇਸ ਰੈਲੀ ਨਾਲ ਭਾਜਪਾ ਦਿੱਲੀ ਵਿਧਾਨ ਸਭਾ ਚੋਣਾਂ ਦਾ ਬਿਗੁਲ ਵਜਾਏਗੀ।

ਸੂਤਰਾਂ ਮੁਤਾਬਕ ਇਸ ਰੈਲੀ ਨੂੰ ਲੈ ਕੇ ਦੇਸ਼ ਦੇ ਖੁਫੀਆ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ। ਅਲਰਟ ਮੁਤਾਬਕ ਪਾਕਿਸਤਾਨ ਸਮਰਥਤ ਅੱਤਵਾਦੀ ਸਮੂਹ ਰਾਮਲੀਲਾ ਮੈਦਾਨ 'ਚ ਹੋਣ ਵਾਲੀ ਇਸ ਵਿਸ਼ਾਲ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ਬਣਾ ਸਕਦੇ ਹਨ। ਖੁਫੀਆ ਵਿਭਾਗ ਨੇ ਵਿਸ਼ੇਸ਼ ਸੁਰੱਖਿਆ ਸਮੂਹ ਅਤੇ ਦਿੱਲੀ ਪੁਲਸ ਨੂੰ ਅਲਰਟ ਜਾਰੀ ਕੀਤਾ ਹੈ। ਖੁਫੀਆ ਜਾਣਕਾਰੀ ਦੇ ਬਾਅਦ ਰੈਲੀ ਨੂੰ ਲੈ ਕੇ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਸੀ. ਸੀ. ਟੀ. ਵੀ. ਰਾਹੀਂ ਸੁਰੱਖਿਆ 'ਤੇ ਨਿਗਰਾਨੀ ਰੱਖੀ ਜਾਵੇਗੀ। ਚੱਪੇ-ਚੱਪੇ 'ਚ ਭਾਰੀ ਸੁਰੱਖਿਆ ਬਲਾਂ ਦੀ ਤਾਇਨਾਤੀ ਕੀਤੀ ਗਈ ਹੈ।