ਆਸੀਆਨ ਸੰਮੇਲਨ ''ਚ ਹਿੱਸਾ ਲੈਣ ਲਈ PM ਮੋਦੀ ਪੁੱਜੇ ਇੰਡੋਨੇਸ਼ੀਆ, ਹੋਇਆ ਸ਼ਾਨਦਾਰ ਸਵਾਗਤ

09/07/2023 9:14:57 AM

ਜਕਾਰਤਾ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਸੀਆਨ-ਭਾਰਤ ਬੈਠਕ ਅਤੇ ਪੂਰਬੀ ਏਸ਼ੀਆ ਸੰਮੇਲਨ ਵਿਚ ਹਿੱਸਾ ਲੈਣ ਲਈ ਵੀਰਵਾਰ ਸਵੇਰੇ ਇੰਡੋਨੇਸ਼ੀਆ ਪਹੁੰਚ ਗਏ। ਇਸ ਦੌਰਾਨ ਪ੍ਰਧਾਨ ਮੰਤਰੀ ਰਣਨੀਤਕ ਤੌਰ 'ਤੇ ਮਹੱਤਵਪੂਰਨ ਖੇਤਰ 'ਚ ਹੋਰ ਦੇਸ਼ਾਂ ਨਾਲ ਭਾਰਤ ਦੀ ਭਾਈਵਾਲੀ 'ਤੇ ਚਰਚਾ ਕਰਨਗੇ। ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਆਪਣੀ ਪੋਸਟ 'ਚ ਕਿਹਾ, 'ਮੈਂ ਜਕਾਰਤਾ ਪਹੁੰਚ ਗਿਆ ਹਾਂ। ਆਸੀਆਨ ਨਾਲ ਸਬੰਧਤ ਮੀਟਿੰਗਾਂ ਅਤੇ ਇਸ ਧਰਤੀ ਨੂੰ ਬਿਹਤਰ ਸਥਾਨ ਬਣਾਉਣ ਲਈ ਵੱਖ-ਵੱਖ ਨੇਤਾਵਾਂ ਨੂੰ ਮਿਲਣ ਨੂੰ ਲੈ ਕੇ ਉਤਸ਼ਾਹਤ ਹਾਂ।'

ਇਹ ਵੀ ਪੜ੍ਹੋ: ਫਰਾਂਸ ਦੀ ਸਖ਼ਤ ਕਾਰਵਾਈ : ਅਬਾਇਆ ਪਾ ਕੇ ਆਈਆਂ ਕੁੜੀਆਂ ਨੂੰ ਸਕੂਲ ’ਚ ਨਹੀਂ ਹੋਣ ਦਿੱਤਾ ਦਾਖ਼ਲ, ਵਾਪਸ ਭੇਜੀਆਂ

PunjabKesari

ਵਿਦੇਸ਼ ਮੰਤਰਾਲਾ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਟਵਿੱਟਰ 'ਤੇ ਆਪਣੀ ਪੋਸਟ 'ਚ ਕਿਹਾ, ''ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਸੀਆਨ ਨਾਲ ਸਬੰਧਤ ਬੈਠਕਾਂ 'ਚ ਹਿੱਸਾ ਲੈਣ ਲਈ ਜਕਾਰਤਾ ਪਹੁੰਚ ਗਏ। ਇਹ ਮਹੱਤਵਪੂਰਨ ਖੇਤਰੀ ਅਤੇ ਵਿਸ਼ਵ ਮੁੱਦਿਆਂ 'ਤੇ ਆਸੀਆਨ ਅਤੇ ਈ.ਏ.ਐੱਸ. ਦੇ ਨੇਤਾਵਾਂ ਨਾਲ ਜੁੜਨ ਦਾ ਮੌਕਾ ਹੈ।'' ਜਕਾਰਤਾ ਲਈ ਰਵਾਨਾ ਹੋਣ ਤੋਂ ਪਹਿਲਾਂ ਆਪਣੇ ਬਿਆਨ ਵਿੱਚ ਪ੍ਰਧਾਨ ਮੰਤਰੀ ਨੇ 'ਆਸੀਆਨ' ਨਾਲ ਰੁਝੇਵੇਂ ਨੂੰ ਭਾਰਤ ਦੀ 'ਐਕਟ ਈਸਟ' ਨੀਤੀ ਦਾ ਇੱਕ 'ਮਹੱਤਵਪੂਰਣ ਥੰਮ੍ਹ' ਕਰਾਰ ਦਿੱਤਾ ਅਤੇ ਕਿਹਾ ਕਿ ਪਿਛਲੇ ਸਾਲ ਹੋਈ ਵਿਆਪਕ ਰਣਨੀਤਕ ਭਾਈਵਾਲੀ ਨੇ ਦੋਹਾਂ ਪੱਖਾਂ ਦੇ ਸਬੰਧਾਂ ਵਿੱਚ ਨਵੀਂ ਊਰਜਾ ਭਰੀ ਹੈ।

ਇਹ ਵੀ ਪੜ੍ਹੋ: ਬ੍ਰਾਜ਼ੀਲ 'ਚ ਤੂਫਾਨ ਨੇ ਮਚਾਈ ਤਬਾਹੀ, 21 ਲੋਕਾਂ ਦੀ ਮੌਤ, 1600 ਤੋਂ ਵੱਧ ਹੋਏ ਬੇਘਰ

PunjabKesari

ਇੰਡੋਨੇਸ਼ੀਆ, 'ASEAN' (ਦੱਖਣੀ-ਪੂਰਬੀ ਏਸ਼ੀਆਈ ਰਾਸ਼ਟਰਾਂ ਦੇ ਸੰਘਠਨ) ਦੇ ਮੌਜੂਦਾ ਪ੍ਰਧਾਨ ਵਜੋਂ ਸੰਮੇਲਨ ਦੀ ਮੇਜ਼ਬਾਨੀ ਕਰ ਰਿਹਾ ਹੈ। ਆਸੀਆਨ ਨੂੰ ਖੇਤਰ ਵਿੱਚ ਸਭ ਤੋਂ ਪ੍ਰਭਾਵਸ਼ਾਲੀ ਸਮੂਹਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ ਅਤੇ ਭਾਰਤ ਅਤੇ ਅਮਰੀਕਾ, ਚੀਨ, ਜਾਪਾਨ ਅਤੇ ਆਸਟਰੇਲੀਆ ਸਮੇਤ ਕਈ ਹੋਰ ਦੇਸ਼ ਇਸਦੇ ਸੰਵਾਦ ਭਾਗੀਦਾਰ ਹਨ। ਬੈਠਕ ਤੋਂ ਤੁਰੰਤ ਬਾਅਦ ਪ੍ਰਧਾਨ ਮੰਤਰੀ ਮੋਦੀ ਭਾਰਤੀ ਸਮੇਂ ਅਨੁਸਾਰ ਸਵੇਰੇ 11:45 'ਤੇ ਦਿੱਲੀ ਲਈ ਰਵਾਨਾ ਹੋਣਗੇ ਅਤੇ ਵੀਰਵਾਰ ਸ਼ਾਮ ਕਰੀਬ 6:45 'ਤੇ ਦਿੱਲੀ ਪਹੁੰਚਣਗੇ। ਅਗਲੇ ਦਿਨ ਪ੍ਰਧਾਨ ਮੰਤਰੀ ਮੋਦੀ ਤਿੰਨ ਦੇਸ਼ਾਂ ਨਾਲ ਅਹਿਮ ਦੁਵੱਲੀ ਮੀਟਿੰਗ ਕਰਨਗੇ, ਜਿਸ ਵਿੱਚ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨਾਲ ਮੁਲਾਕਾਤ ਵੀ ਸ਼ਾਮਲ ਹੈ। ਜੀ-20 ਸਿਖਰ ਸੰਮੇਲਨ 9 ਅਤੇ 10 ਸਤੰਬਰ ਨੂੰ ਨਵੀਂ ਦਿੱਲੀ ਵਿੱਚ ਹੋਣ ਵਾਲਾ ਹੈ। ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ, ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਅਤੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਅਤੇ ਹੋਰ ਨੇਤਾ ਵਿਕਾਸਸ਼ੀਲ ਅਤੇ ਵਿਕਸਿਤ ਦੇਸ਼ਾਂ ਦੀ ਬੈਠਕ 'ਚ ਹਿੱਸਾ ਲੈਣਗੇ।

ਇਹ ਵੀ ਪੜ੍ਹੋ: ਐੱਸ. ਜੈਸ਼ੰਕਰ ਦਾ ਵੱਡਾ ਬਿਆਨ, G20 'ਚ ਕੌਣ ਆ ਰਿਹਾ ਹੈ, ਇਸ ਦੀ ਬਜਾਏ ਭਖਦੇ ਮੁੱਦਿਆਂ 'ਤੇ ਹੋਣਾ ਚਾਹੀਦੈ ਫੋਕਸ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


cherry

Content Editor

Related News