ਰਾਸ਼ਟਰਪਤੀ ਬਾਈਡੇਨ ਦੇ ਘਰ ਪਹੁੰਚੇ PM ਮੋਦੀ, ਦੋਵਾਂ ਨੇਤਾਵਾਂ ਵਿਚਾਲੇ ਦੁਵੱਲੀ ਗੱਲਬਾਤ ਸ਼ੁਰੂ

Saturday, Sep 21, 2024 - 10:59 PM (IST)

ਇੰਟਰਨੈਸ਼ਨਲ ਡੈਸਕ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਵੱਲੀ ਗੱਲਬਾਤ ਲਈ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਦੇ ਘਰ ਪਹੁੰਚੇ। ਦੋਹਾਂ ਨੇਤਾਵਾਂ ਵਿਚਾਲੇ ਦੁਵੱਲੀ ਗੱਲਬਾਤ ਸ਼ੁਰੂ ਹੋ ਗਈ ਹੈ।

ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੋਂ ਤਿੰਨ ਦਿਨਾਂ ਅਮਰੀਕਾ ਦੌਰੇ 'ਤੇ ਹਨ। ਇਸ ਦੌਰੇ ਦੌਰਾਨ ਪੀਐਮ ਮੋਦੀ ਕਵਾਡ ਸਮਿਟ ਵਿੱਚ ਹਿੱਸਾ ਲੈਣਗੇ। ਕਈ ਦੋ-ਪੱਖੀ ਬੈਠਕਾਂ ਦੀ ਵੀ ਸੰਭਾਵਨਾ ਹੈ। ਪ੍ਰਧਾਨ ਮੰਤਰੀ ਵਜੋਂ ਨਰਿੰਦਰ ਮੋਦੀ ਹੁਣ ਤੱਕ 8 ਵਾਰ ਅਮਰੀਕਾ ਦਾ ਦੌਰਾ ਕਰ ਚੁੱਕੇ ਹਨ ਅਤੇ ਹੁਣ ਉਹ ਆਪਣੀ ਨੌਵੀਂ ਫੇਰੀ 'ਤੇ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ 21 ਸਤੰਬਰ ਨੂੰ ਡੇਲਾਵੇਅਰ ਦੇ ਵਿਲਮਿੰਗਟਨ ਵਿੱਚ ਹੋਣ ਵਾਲੇ ਕਵਾਡ ਲੀਡਰਾਂ ਦੇ ਚੌਥੇ ਸੰਮੇਲਨ ਵਿੱਚ ਹਿੱਸਾ ਲੈਣਗੇ। ਇਸ ਕਾਨਫਰੰਸ ਦੀ ਮੇਜ਼ਬਾਨੀ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਕਰਨਗੇ। ਇਸ ਤੋਂ ਬਾਅਦ ਉਹ 22 ਸਤੰਬਰ ਨੂੰ ਨਿਊਯਾਰਕ ਵਿੱਚ ਭਾਰਤੀ ਭਾਈਚਾਰੇ ਨਾਲ ਸਬੰਧਤ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਪੀਐਮ ਮੋਦੀ ਆਪਣੇ ਦੌਰੇ ਦੇ ਆਖਰੀ ਦਿਨ 23 ਸਤੰਬਰ ਨੂੰ ਸੰਯੁਕਤ ਰਾਸ਼ਟਰ ਦੇ 'ਸਮਿਟ ਆਫ ਦ ਫਿਊਚਰ' 'ਚ ਵੀ ਹਿੱਸਾ ਲੈਣਗੇ।


Inder Prajapati

Content Editor

Related News