ਲਾਲ ਕਿਲ੍ਹੇ ਦੀ ਫਸੀਲ ਤੋਂ PM ਮੋਦੀ ਨੇ 13ਵੀਂ ਵਾਰ ਲਹਿਰਾਇਆ ਰਾਸ਼ਟਰੀ ਝੰਡਾ, ਰਾਸ਼ਟਰ ਨੂੰ ਕੀਤਾ ਸੰਬੋਧਨ

Saturday, Aug 15, 2026 - 07:43 AM (IST)

ਲਾਲ ਕਿਲ੍ਹੇ ਦੀ ਫਸੀਲ ਤੋਂ PM ਮੋਦੀ ਨੇ 13ਵੀਂ ਵਾਰ ਲਹਿਰਾਇਆ ਰਾਸ਼ਟਰੀ ਝੰਡਾ, ਰਾਸ਼ਟਰ ਨੂੰ ਕੀਤਾ ਸੰਬੋਧਨ

ਨਵੀਂ ਦਿੱਲੀ (ਭਾਸ਼ਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 80ਵੇਂ ਆਜ਼ਾਦੀ ਦਿਵਸ ਮੌਕੇ ਸ਼ਨੀਵਾਰ ਨੂੰ ਇਤਿਹਾਸਕ ਲਾਲ ਕਿਲ੍ਹੇ ਦੀ ਫਸੀਲ 'ਤੇ 13ਵੀਂ ਵਾਰ ਰਾਸ਼ਟਰੀ ਝੰਡਾ ਲਹਿਰਾਇਆ। ਇਸ ਤੋਂ ਬਾਅਦ 21 ਤੋਪਾਂ ਦੀ ਸਲਾਮੀ ਦਿੱਤੀ ਗਈ। ਇਸ ਤੋਂ ਪਹਿਲਾਂ ਲਾਲ ਕਿਲ੍ਹੇ 'ਤੇ ਪਹੁੰਚਣ 'ਤੇ ਪ੍ਰਧਾਨ ਮੰਤਰੀ ਦਾ ਸਵਾਗਤ ਰੱਖਿਆ ਮੰਤਰੀ ਰਾਜਨਾਥ ਸਿੰਘ, ਰੱਖਿਆ ਰਾਜ ਮੰਤਰੀ ਸੰਜੇ ਸੇਠ ਅਤੇ ਤਿੰਨਾਂ ਹਥਿਆਰਬੰਦ ਸੈਨਾਵਾਂ ਦੇ ਮੁਖੀਆਂ ਨੇ ਕੀਤਾ। ਲਾਲ ਕਿਲ੍ਹੇ ਪਹੁੰਚਣ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਗਾਰਡ ਆਫ਼ ਆਨਰ ਦਾ ਨਿਰੀਖਣ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਭਾਸ਼ਣ ਵੰਦੇ ਮਾਤਰਮ ਅਤੇ ਤਿਰੰਗੇ ਦਾ ਜ਼ਿਕਰ ਕਰਗੇ ਹੋਏ ਸ਼ੁਰੂ ਕੀਤਾ।

ਪੜ੍ਹੋ ਇਹ ਵੀ - 13 ਸਾਲ 'ਚ 13 ਆਜ਼ਾਦੀ ਦਿਹਾੜੇ ! ਹਰ ਵਾਰ PM ਮੋਦੀ ਦੀ Look ਨੇ ਜਿੱਤਿਆ ਦਿਲ, ਵੇਖੋ ਤਸਵੀਰਾਂ

ਉਨ੍ਹਾਂ ਕਿਹਾ ਕਿ ਅੱਜ ਹਰੇਕ ਦਿਲ ਵਿੱਚ ਵੰਦੇ ਮਾਤਰਮ ਗੂੰਜ ਰਿਹਾ ਹੈ। ਹਰ ਘਰ ਵਿੱਚ ਤਿਰੰਗਾ ਹੈ ਅਤੇ ਤਿਰੰਗਾ ਹਰ ਮਨ ਵਿੱਚ ਵਸ ਗਿਆ ਹੈ। PM ਮੋਦੀ ਨੇ ਕਿਹਾ ਕਿ ਲਾਲ ਕਿਲ੍ਹੇ ਤੋਂ ਪਹਿਲੀ ਵਾਰ 'ਵੰਦੇ ਮਾਤਰਮ' ਗੂੰਜ ਰਿਹਾ ਹੈ ਅਤੇ ਇਸ ਤੋਂ ਵਧੀਆ ਮੌਕਾ ਹੋਰ ਕੋਈ ਨਹੀਂ ਹੋ ਸਕਦਾ ਸੀ, ਜਦੋਂ ਦੇਸ਼ 'ਵੰਦੇ ਮਾਤਰਮ' ਦੇ 150 ਸਾਲ ਮਨਾ ਰਿਹਾ ਹੋਵੇ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਸੈਮੀਕੰਡਕਟਰਾਂ ਤੋਂ ਲੈ ਕੇ ਕਈ ਮਹੱਤਵਪੂਰਨ ਖਣਿਜਾਂ, ਚਿਪਸ, ਏਆਈ ਅਤੇ ਡੇਟਾ ਸੈਂਟਰਾਂ ਦੀ ਗੱਲ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਦਾ ਇੱਕ ਵੱਡਾ ਸੁਪਨਾ ਹੈ - 2047 ਵਿੱਚ ਆਜ਼ਾਦੀ ਦੇ 100 ਸਾਲ ਪੂਰੇ ਹੋਣ ਤੱਕ ਇੱਕ ਵਿਕਸਤ ਭਾਰਤ ਦਾ ਨਿਰਮਾਣ ਕਰਨਾ। ਇਹ ਟੀਚਾ 140 ਕਰੋੜ ਦੇਸ਼ ਵਾਸੀਆਂ ਦੇ ਸਮੂਹਿਕ ਯਤਨਾਂ, ਸਖ਼ਤ ਮਿਹਨਤ ਅਤੇ ਭਾਗੀਦਾਰੀ ਨਾਲ ਹੀ ਪ੍ਰਾਪਤ ਕੀਤਾ ਜਾ ਸਕੇਗਾ। ਭਾਰਤ ਨੂੰ ਕਦੇ 'ਨਾਜ਼ੁਕ ਪੰਜ' ਦੇਸ਼ਾਂ ਵਿੱਚ ਗਿਣਿਆ ਜਾਂਦਾ ਸੀ, ਪਰ ਅੱਜ ਇਹ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਵੱਡੀ ਅਰਥਵਿਵਸਥਾ ਬਣ ਗਿਆ ਹੈ।

ਪੜ੍ਹੋ ਇਹ ਵੀ - ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਦੀ ਫਸੀਲ ਤੋਂ ਪਹਿਲੀ ਵਾਰ ਗੂੰਜਿਆ "ਵੰਦੇ ਮਾਤਰਮ"

ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਹੁਣ ਦੂਜੇ ਦੇਸ਼ਾਂ 'ਤੇ ਨਿਰਭਰ ਨਹੀਂ ਰਹਿ ਸਕਦਾ। ਸਾਨੂੰ ਮੇਕ ਇਨ ਇੰਡੀਆ, ਸਵਦੇਸ਼ੀ ਅਤੇ ਲੋਕਲ ਫਾਰ ਲੋਕਲ ਪਹਿਲਕਦਮੀਆਂ ਰਾਹੀਂ ਆਪਣੀਆਂ ਸਮਰੱਥਾਵਾਂ ਨੂੰ ਵਧਾਉਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਤਰੱਕੀ ਅਤੇ ਵਿਕਾਸ ਲਈ ਜਨਗਣਨਾ ਪ੍ਰਕਿਰਿਆ ਨੂੰ ਬਹੁਤ ਮਹੱਤਵਪੂਰਨ ਦੱਸਦਿਆਂ ਨੌਜਵਾਨਾਂ ਨੂੰ ਇਸ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ ਅਤੇ ਉਨ੍ਹਾਂ ਨੂੰ ਮੋਬਾਈਲ ਐਪ ਰਾਹੀਂ ਸਵੈ-ਗਣਨਾ ਕਰਨ ਦਾ ਸੱਦਾ ਦਿੱਤਾ ਹੈ। ਦੇਸ਼ ਵਿੱਚ ਇਸ ਸਮੇਂ ਇੱਕ ਬਹੁਤ ਮਹੱਤਵਪੂਰਨ ਜਨਗਣਨਾ ਚੱਲ ਰਹੀ ਹੈ। ਉਹ ਨੌਜਵਾਨਾਂ ਨੂੰ ਅਪੀਲ ਕਰਦੇ ਹਨ ਕਿ ਉਹ ਇਸ ਲਈ ਸਮਾਂ ਕੱਢਣ ਅਤੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਮੋਬਾਈਲ ਫੋਨ 'ਤੇ ਐਪ ਰਾਹੀਂ ਸਵੈ-ਗਣਨਾ ਦਾ ਕੰਮ ਪੂਰਾ ਕਰਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਭਾਰਤ ਨੂੰ ਨਸ਼ਾ ਮੁਕਤ ਬਣਾਉਣ ਲਈ ਸਮੂਹਿਕ ਯਤਨਾਂ ਦਾ ਸੱਦਾ ਦਿੱਤਾ ਅਤੇ ਲੋਕਾਂ ਨੂੰ 100 ਦਿਨਾਂ ਦੀ ਦੇਸ਼ ਵਿਆਪੀ ਨਸ਼ਾ ਮੁਕਤ ਯੁਵਾ ਮੁਹਿੰਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।

ਪੜ੍ਹੋ ਇਹ ਵੀ - IndiGo ਦੇ ਜਹਾਜ਼ ਦਾ ਇੰਜਣ ਫੇਲ੍ਹ! ਹਵਾ 'ਚ ਲਟਕੀ 224 ਲੋਕਾਂ ਦੀ ਜਾਨ, ਚੇਨਈ ਏਅਰਪੋਰਟ 'ਤੇ ਐਮਰਜੈਂਸੀ ਘੋਸ਼ਿਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News