80ਵੇਂ ਆਜ਼ਾਦੀ ਦਿਵਸ 'ਤੇ PM ਮੋਦੀ ਦਾ ਸੰਬੋਧਨ, ਕਿਹਾ-ਲਾਲ ਕਿਲ੍ਹੇ ਤੋਂ ਪਹਿਲੀ ਵਾਰ ਗੂੰਜ ਰਿਹਾ 'ਵੰਦੇ ਮਾਤਰਮ'
Saturday, Aug 15, 2026 - 08:20 AM (IST)
ਨਵੀਂ ਦਿੱਲੀ : 80ਵੇਂ ਆਜ਼ਾਦੀ ਦਿਵਸ ਮੌਕੇ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਤਿਹਾਸਕ ਲਾਲ ਕਿਲ੍ਹੇ ਦੀ ਫਸੀਲ 'ਤੇ 13ਵੀਂ ਵਾਰ ਰਾਸ਼ਟਰੀ ਝੰਡਾ ਲਹਿਰਾਇਆ। ਇਸ ਤੋਂ ਬਾਅਦ 21 ਤੋਪਾਂ ਦੀ ਸਲਾਮੀ ਦਿੱਤੀ ਗਈ। ਇਸ ਮੌਕੇ ਦੇਸ਼ ਦੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਪੀਐੱਮ ਮੋਦੀ ਨੇ ਕਿਹਾ ਕਿ ਦੇਸ਼ ਵਾਸੀਆਂ ਨੂੰ ਵੱਡੇ ਸੁਪਨੇ ਦੇਖਣ ਅਤੇ ਉੱਚੇ ਇਰਾਦੇ ਨਾਲ ਅੱਗੇ ਵਧਣ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਕੋਈ ਵੀ ਦੇਸ਼ ਆਪਣੇ ਸੁਪਨਿਆਂ, ਸੰਕਲਪ ਅਤੇ ਤਾਕਤ ਦੇ ਬਲ 'ਤੇ ਤਰੱਕੀ ਕਰਕੇ ਮਹਾਨ ਬਣਦਾ ਹੈ। ਲਾਲ ਕਿਲ੍ਹੇ ਦੀ ਪ੍ਰਾਚੀਰ ਤੋਂ ਆਪਣੇ ਆਜ਼ਾਦੀ ਦਿਵਸ ਦੇ ਭਾਸ਼ਣ ਵਿੱਚ ਮੋਦੀ ਨੇ ਕਿਹਾ, "ਅਸੀਂ ਹੁਣ ਛੋਟੇ ਸੁਪਨਿਆਂ ਨਾਲ ਨਹੀਂ ਰਹਿ ਸਕਾਂਗੇ। ਸਾਨੂੰ ਹੁਣ ਵੱਡੇ ਸੁਪਨੇ ਦੇਖਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਵੱਡੇ ਸੁਪਨੇ ਸੋਚ ਦਾ ਵਿਸਤਾਰ ਕਰਦੇ ਹਨ ਅਤੇ ਦੇਸ਼ ਦਾ ਇਰਾਦਾ ਵੀ ਉੱਚਾ ਹੋਣਾ ਚਾਹੀਦਾ ਹੈ।''
ਪੜ੍ਹੋ ਇਹ ਵੀ - ਲਾਲ ਕਿਲ੍ਹੇ ਦੀ ਫਸੀਲ ਤੋਂ PM ਮੋਦੀ ਨੇ 13ਵੀਂ ਵਾਰ ਲਹਿਰਾਇਆ ਰਾਸ਼ਟਰੀ ਝੰਡਾ, ਰਾਸ਼ਟਰ ਨੂੰ ਕੀਤਾ ਸੰਬੋਧਨ
ਉਨ੍ਹਾਂ ਕਿਹਾ, "ਅੱਜ ਹਰ ਘਰ ਤਿਰੰਗਾ ਹੈ, ਹਰ ਦਿਲ ਤਿਰੰਗਾ ਹੈ ਅਤੇ ਦੇਸ਼ ਉਤਸ਼ਾਹ ਅਤੇ ਜੋਸ਼ ਨਾਲ ਨਵੇਂ ਸੰਕਲਪਾਂ ਨਾਲ ਅੱਗੇ ਵਧ ਰਿਹਾ ਹੈ।" PM ਮੋਦੀ ਨੇ ਕਿਹਾ ਕਿ ਲਾਲ ਕਿਲ੍ਹੇ ਤੋਂ ਪਹਿਲੀ ਵਾਰ 'ਵੰਦੇ ਮਾਤਰਮ' ਗੂੰਜ ਰਿਹਾ ਹੈ ਅਤੇ ਇਸ ਤੋਂ ਵਧੀਆ ਮੌਕਾ ਹੋਰ ਕੋਈ ਨਹੀਂ ਹੋ ਸਕਦਾ ਸੀ, ਜਦੋਂ ਦੇਸ਼ 'ਵੰਦੇ ਮਾਤਰਮ' ਦੇ 150 ਸਾਲ ਮਨਾ ਰਿਹਾ ਹੋਵੇ। ਪ੍ਰਧਾਨ ਮੰਤਰੀ ਨੇ ਦੇਸ਼ ਦੇ ਕੁਝ ਹਿੱਸਿਆਂ ਵਿੱਚ ਹੜ੍ਹਾਂ ਅਤੇ ਜ਼ਮੀਨ ਖਿਸਕਣ ਨਾਲ ਪ੍ਰਭਾਵਿਤ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ। ਉਨ੍ਹਾਂ ਪ੍ਰਭਾਵਿਤ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਪੂਰਾ ਦੇਸ਼ ਉਨ੍ਹਾਂ ਦੇ ਨਾਲ ਖੜ੍ਹਾ ਹੈ।
ਪੜ੍ਹੋ ਇਹ ਵੀ - IndiGo ਦੇ ਜਹਾਜ਼ ਦਾ ਇੰਜਣ ਫੇਲ੍ਹ! ਹਵਾ 'ਚ ਲਟਕੀ 224 ਲੋਕਾਂ ਦੀ ਜਾਨ, ਚੇਨਈ ਏਅਰਪੋਰਟ 'ਤੇ ਐਮਰਜੈਂਸੀ ਘੋਸ਼ਿਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
