PM ਮੋਦੀ ਦਾ 1 ਲੱਖ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ, ਇਸ ਯੋਜਨਾ ਦੀ ਜਾਰੀ ਕੀਤੀ 540 ਕਰੋੜ ਦੀ ਪਹਿਲੀ ਕਿਸ਼ਤ

01/15/2024 4:35:47 PM

ਨਵੀਂ ਦਿੱਲੀ (ਭਾਸ਼ਾ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਜਨਜਾਤੀ ਆਦੀਵਾਸੀ ਨਿਆਏ ਮਹਾ ਅਭਿਆਨ (ਪੀਐੱਮ-ਜਨਮਨ) ਦੇ ਤਹਿਤ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਦੇ ਇੱਕ ਲੱਖ ਲਾਭਪਾਤਰੀਆਂ ਨੂੰ ਪਹਿਲੀ ਕਿਸ਼ਤ ਜਾਰੀ ਕੀਤੀ। ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸ ਰਾਹੀਂ ਆਯੋਜਿਤ ਇਕ ਪ੍ਰੋਗਰਾਮ ਦੌਰਾਨ ਪੀਐੱਮ-ਜਨਮਨ ਦੇ ਲਾਭਪਾਤਰੀਆਂ ਨਾਲ ਵੀ ਗੱਲਬਾਤ ਕੀਤੀ। 

ਇਹ ਵੀ ਪੜ੍ਹੋ - ਮੁਕੇਸ਼ ਅੰਬਾਨੀ ਦੇ ਘਰ ਇਸ ਦਿਨ ਵੱਜਣਗੇ ਬੈਂਡ ਵਾਜੇ, 3 ਦਿਨ ਚੱਲੇਗਾ ਰਾਧਿਕਾ-ਅਨੰਤ ਦੇ ਵਿਆਹ ਦਾ ਜ਼ਸ਼ਨ (ਤਸਵੀਰਾਂ)

ਇਸ ਦੌਰਾਨ ਲਾਭਪਾਤਰੀਆਂ ਨੇ ਐੱਲ.ਪੀ.ਜੀ. ਕੁਨੈਕਸ਼ਨ, ਬਿਜਲੀ, ਪਾਈਪ ਵਾਲੇ ਪਾਣੀ ਅਤੇ ਰਿਹਾਇਸ਼ ਅਤੇ ਹੋਰ ਸਰਕਾਰੀ ਸਕੀਮਾਂ ਦਾ ਲਾਭ ਲੈਣ ਤੋਂ ਬਾਅਦ ਆਪਮੇ ਜੀਵਨ ਵਿੱਚ ਆਏ ਸਕਾਰਾਤਮਕ ਤਬਦੀਲੀਆਂ ਬਾਰੇ ਚਾਨਣਾ ਪਾਇਆ। ਪ੍ਰਧਾਨ ਮੰਤਰੀ ਨੇ ਗੱਲਬਾਤ ਦੌਰਾਨ ਕਿਹਾ, ''ਸਾਡੀ ਸਰਕਾਰ ਦੀ ਇਹ ਕੋਸ਼ਿਸ਼ ਹੈ ਕਿ ਕੋਈ ਵੀ ਇਸ ਦੀਆਂ ਭਲਾਈ ਸਕੀਮਾਂ ਤੋਂ ਵਾਂਝਾ ਨਾ ਰਹੇ।'' ਪ੍ਰਧਾਨ ਮੰਤਰੀ ਆਵਾਸ ਯੋਜਨਾ-ਗ੍ਰਾਮੀਣ ਦੇ ਲਾਭਪਾਤਰੀਆਂ ਨੂੰ 540 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕੀਤੀ ਗਈ। 

ਇਹ ਵੀ ਪੜ੍ਹੋ - ਉਡਾਣ ਦੌਰਾਨ ਪਿਆਸੇ ਬੱਚੇ ਨੂੰ ਪਾਣੀ ਨਾ ਦੇਣਾ ਏਅਰਲਾਈਨਜ਼ ਨੂੰ ਪਿਆ ਮਹਿੰਗਾ, ਲੱਗਾ ਵੱਡਾ ਜੁਰਮਾਨਾ

ਪੀਐੱਮ-ਜਨਮਨ ਪਿਛਲੇ ਸਾਲ 15 ਨਵੰਬਰ ਨੂੰ ਸਮਾਜ ਦੇ ਸਭ ਤੋਂ ਕਮਜ਼ੋਰ ਕਬਾਇਲੀ ਸਮੂਹਾਂ ਦੇ ਸਮਾਜਿਕ-ਆਰਥਿਕ ਕਲਿਆਣ ਲਈ ਲਾਂਚ ਕੀਤਾ ਗਿਆ ਸੀ। ਪੀਐੱਮ-ਜਨਮਨ ਦਾ ਲਗਭਗ 24,000 ਕਰੋੜ ਰੁਪਏ ਦਾ ਬਜਟ ਹੈ ਅਤੇ ਨੌਂ ਮੰਤਰਾਲਿਆਂ ਰਾਹੀਂ 11 ਮੁੱਖ ਪਹਿਲਕਦਮੀਆਂ ਨੂੰ ਕਵਰ ਕਰਦਾ ਹੈ। ਇਸ ਦਾ ਉਦੇਸ਼ ਸਭ ਤੋਂ ਕਮਜ਼ੋਰ ਕਬਾਇਲੀ ਸਮੂਹਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਹੈ। ਇਨ੍ਹਾਂ ਵਿੱਚ ਸੁਰੱਖਿਅਤ ਰਿਹਾਇਸ਼, ਪੀਣ ਵਾਲਾ ਸਾਫ਼ ਪਾਣੀ, ਬਿਹਤਰ ਸਿੱਖਿਆ, ਸਿਹਤ ਅਤੇ ਪੋਸ਼ਣ, ਬਿਜਲੀ, ਸੜਕਾਂ ਅਤੇ ਸੰਚਾਰ ਅਤੇ ਟਿਕਾਊ ਰੋਜ਼ੀ-ਰੋਟੀ ਦੇ ਮੌਕੇ ਵਰਗੀਆਂ ਸਹੂਲਤਾਂ ਪ੍ਰਦਾਨ ਕਰਨਾ ਸ਼ਾਮਲ ਹੈ।

ਇਹ ਵੀ ਪੜ੍ਹੋ - OMG! ਉਡਾਣ ਦੌਰਾਨ ਹਵਾ 'ਚ ਖੁੱਲ੍ਹਿਆ ਜਹਾਜ਼ ਦਾ ਦਰਵਾਜ਼ਾ, 177 ਲੋਕ ਵਾਲ-ਵਾਲ ਬਚੇ, ਹੋਈ ਐਮਰਜੈਂਸੀ ਲੈਂਡਿੰਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 

rajwinder kaur

This news is Content Editor rajwinder kaur