ਜੰਮੂ-ਕਸ਼ਮੀਰ 'ਚ ਅੱਤਵਾਦੀ ਹਮਲਿਆਂ ਨੂੰ ਲੈ ਕੇ ਐਕਸ਼ਨ 'ਚ ਆਏ PM ਮੋਦੀ, ਦਿੱਤਾ ਇਹ ਆਦੇਸ਼

06/13/2024 6:51:17 PM

ਨਵੀਂ ਦਿੱਲੀ, (ਏਜੰਸੀਆਂ)- ਜੰਮੂ-ਕਸ਼ਮੀਰ ’ਚ ਪਿਛਲੇ ਕੁਝ ਦਿਨਾਂ ’ਚ ਇਕ ਤੋਂ ਬਾਅਦ ਇਕ ਅੱਤਵਾਦੀ ਹਮਲਿਆਂ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਮੋਰਚਾ ਸੰਭਾਲ ਲਿਆ ਹੈ। ਉਨ੍ਹਾਂ ਨੇ ਸੁਰੱਖਿਆ ਏਜੰਸੀਆਂ ਦੇ ਨਾਲ-ਨਾਲ ਵੱਖ-ਵੱਖ ਧਿਰਾਂ ਨੂੰ ਅੱਤਵਾਦੀਆਂ ਨਾਲ ਪੂਰੀ ਸਮਰੱਥਾ ਨਾਲ ਨਜਿੱਠਣ ਦਾ ਸਪੱਸ਼ਟ ਨਿਰਦੇਸ਼ ਦਿੱਤਾ ਹੈ।

ਪੀ. ਐੱਮ. ਮੋਦੀ ਨੇ ਵੀਰਵਾਰ ਨੂੰ ਜੰਮੂ-ਕਸ਼ਮੀਰ ’ਚ ਸੁਰੱਖਿਆ ਸਥਿਤੀ ਨੂੰ ਲੈ ਕੇ ਸਮੀਖਿਆ ਬੈਠਕ ਕੀਤੀ। ਇਸ ਮੀਟਿੰਗ ਵਿਚ ਹੋਰ ਸੀਨੀਅਰ ਅਧਿਕਾਰੀਆਂ ਨਾਲ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਵੀ ਮੌਜੂਦ ਸਨ।

ਰਿਵਿਊ ਮੀਟਿੰਗ ਵਿਚ ਪੀ. ਐੱਮ. ਮੋਦੀ ਨੂੰ ਜੰਮੂ-ਕਸ਼ਮੀਰ ਵਿਚ ਅੱਤਵਾਦੀ ਹਮਲਿਆਂ ਨਾਲ ਹੀ ਹੁਣ ਤੱਕ ਚੁੱਕੇ ਗਏ ਕਦਮ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਦੌਰਾਨ ਪੀ. ਐੱਮ. ਮੋਦੀ ਨੂੰ ਅੱਤਵਾਦੀ ਘਟਨਾ ਦੇ ਨਾਲ ਹੀ ਅੱਤਵਾਦੀਆਂ ਖਿਲਾਫ ਚਲਾਏ ਜਾ ਰਹੀ ਮੁਹਿੰਮ ਬਾਰੇ ਵੀ ਜਾਣਕਾਰੀ ਦਿੱਤੀ ਗਈ।

ਇਸ ਤੋਂ ਬਾਅਦ ਪੀ. ਐੱਮ. ਮੋਦੀ ਨੇ ਫੌਜ ਅਤੇ ਸੁਰੱਖਿਆ ਏਜੰਸੀਆਂ ਨੂੰ ਖੁੱਲ੍ਹੀ ਛੋਟ ਦਿੰਦੇ ਹੋਏ ਅੱਤਵਾਦੀਆਂ ਨੂੰ ਜਵਾਬ ਦੇਣ ਦੇ ਸਪੱਸ਼ਟ ਨਿਰਦੇਸ਼ ਦਿੱਤੇ ਹਨ। ਨਾਲ ਹੀ ਕਿਹਾ ਕਿ ਸਾਡੇ ਕੋਲ ਜੋ ਵੀ ਸਾਧਨ ਮੌਜੂਦ ਹਨ, ਅੱਤਵਾਦੀਆਂ ਨਾਲ ਨਜਿੱਠਣ ’ਚ ਉਨ੍ਹਾਂ ਸਾਰਿਆਂ ਦੀ ਵਰਤੋਂ ਕੀਤੀ ਜਾਵੇ।

ਕਾਊਂਟਰ ਟੈਰੇਰਿਜ਼ਮ ਆਪ੍ਰੇਸ਼ਨ ’ਤੇ ਵੀ ਕੀਤੀ ਚਰਚਾ

ਪੀ. ਐੱਮ. ਮੋਦੀ ਨੇ ਜੰਮੂ-ਕਸ਼ਮੀਰ ਦੀ ਸੁਰੱਖਿਆ ਸਥਿਤੀ ’ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਉਪ ਰਾਜਪਾਲ ਮਨੋਜ ਸਿਨ੍ਹਾ ਨਾਲ ਵੀ ਗੱਲ ਕੀਤੀ ਹੈ।

ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗ੍ਰਹਿ ਮੰਤਰੀ ਨਾਲ ਜੰਮੂ-ਕਸ਼ਮੀਰ ਵਿਚ ਸੁਰੱਖਿਆ ਬਲਾਂ ਦੀ ਤਾਇਨਾਤੀ ਅਤੇ ਕਾਊਂਟਰ ਟੈਰੇਰਿਜ਼ਮ ਆਪ੍ਰੇਸ਼ਨ ਬਾਰੇ ਚਰਚਾ ਕੀਤੀ। ਉਨ੍ਹਾਂ ਨੂੰ ਮਨੋਜ ਸਿਨ੍ਹਾ ਨੇ ਜੰਮੂ-ਕਸ਼ਮੀਰ ਦੀ ਮੌਜੂਦਾ ਸਥਿਤੀ ਅਤੇ ਸਥਾਨਕ ਪ੍ਰਸ਼ਾਸਨ ਵੱਲੋਂ ਹੁਣ ਤੱਕ ਚੁੱਕੇ ਗਏ ਕਦਮਾਂ ਦੀ ਪੂਰੀ ਜਾਣਕਾਰੀ ਦਿੱਤੀ।

ਜੰਮੂ ਡਵੀਜ਼ਨ ’ਚ ਹਾਈ ਅਲਰਟ

ਜੰਮੂ ਡਵੀਜ਼ਨ ’ਚ ਪਿਛਲੇ ਕੁਝ ਦਿਨਾਂ ’ਚ ਲਗਾਤਾਰ ਹੋਏ ਕਈ ਅੱਤਵਾਦੀ ਹਮਲਿਆਂ ਕਾਰਨ ਖੁਫੀਆ ਏਜੰਸੀਆਂ ਨੇ ਅੱਤਵਾਦੀਆਂ ਦੇ ਨਾਪਾਕ ਮਨਸੂਬਿਆਂ ਬਾਰੇ ਫਿਰ ਤੋਂ ਜਾਣਕਾਰੀ ਦਿੱਤੀ ਹੈ।

ਇਸ ਤੋਂ ਬਾਅਦ ਤੋਂ ਜੰਮੂ ਡਵੀਜ਼ਨ ’ਚ ਹਾਈ ਅਲਰਟ ਐਲਾਨ ਕਰ ਦਿੱਤਾ ਗਿਆ ਹੈ। ਡੋਡਾ ਦੇ ਸੰਘਣੇ ਜੰਗਲਾਂ ਅਤੇ ਉੱਚਾਈ ਵਾਲੇ ਖੇਤਰਾਂ ਵਿਚ ਵੀ ਐੱਸ. ਓ. ਜੀ. ਦੀਆਂ ਟੀਮਾਂ ਲਗਾਤਾਰ ਸਰਚ ਆਪ੍ਰੇਸ਼ਨ ਚਲਾ ਰਹੀਆਂ ਹਨ।


Rakesh

Content Editor

Related News