PM ਮੋਦੀ ਨੇ ਬਾਰਿਸ਼ ਨਾਲ ਪੈਦਾ ਹੋਈ ਸਥਿਤੀ ਦੀ ਕੀਤੀ ਸਮੀਖਿਆ, ਮੁੱਖ ਮੰਤਰੀਆਂ ਨਾਲ ਕੀਤਾ ਰਾਬਤਾ

Tuesday, Jul 11, 2023 - 05:25 AM (IST)

PM ਮੋਦੀ ਨੇ ਬਾਰਿਸ਼ ਨਾਲ ਪੈਦਾ ਹੋਈ ਸਥਿਤੀ ਦੀ ਕੀਤੀ ਸਮੀਖਿਆ, ਮੁੱਖ ਮੰਤਰੀਆਂ ਨਾਲ ਕੀਤਾ ਰਾਬਤਾ

ਨਵੀਂ ਦਿੱਲੀ (ਭਾਸ਼ਾ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਸੀਨੀਅਰ ਮੰਤਰੀਆਂ ਤੇ ਅਧਿਕਾਰੀਆਂ ਦੇ ਨਾਲ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਜ਼ਿਆਦਾ ਬਾਰਿਸ਼ ਕਾਰਨ ਪੈਦਾ ਹੋਈ ਸਥਿਤੀ ਦੀ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਦਫ਼ਤਰ ਨੇ ਇਕ ਟਵੀਟ ਵਿਚ ਇਹ ਜਾਣਕਾਰੀ ਦਿੱਤੀ। 

ਇਹ ਖ਼ਬਰ ਵੀ ਪੜ੍ਹੋ - ਭਾਰੀ ਬਰਸਾਤ ਕਾਰਨ ਰੂਪਨਗਰ ਸ਼ਹਿਰ ਦੀਆਂ ਸੜਕਾਂ ਦਾ ਸੰਪਰਕ ਟੁੱਟਿਆ; ਦੁੱਧ, ਸਬਜ਼ੀਆਂ ਆਦਿ ਦੀ ਭਾਰੀ ਕਿੱਲਤ (ਤਸਵੀਰਾਂ)

ਬਾਅਦ ਵਿਚ ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਤੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਗੱਲਬਾਤ ਕੀਤੀ ਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਇਹ ਜਾਣਕਾਰੀ ਅਧਿਕਾਰਤ ਸੂਤਰਾਂ ਨੇ ਦਿੱਤੀ। ਪੀ.ਐੱਮ.ਓ ਨੇ ਕਿਹਾ, "ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੀਨੀਅਰ ਮੰਤਰੀਆਂ ਤੇ ਅਧਿਕਾਰੀਆਂ ਨਾਲ ਗੱਲ ਕੀਤੀ ਤੇ ਭਾਰਤ ਦੇ ਕੁੱਝ ਹਿੱਸਿਆਂ ਵਿਚ ਜ਼ਿਆਦਾ ਬਾਰਿਸ਼ ਦੇ ਮੱਦੇਨਜ਼ਰ ਪੈਦਾ ਹੋਈ ਸਥਿਤੀ ਦੀ ਸਮੀਖਿਆ ਕੀਤੀ। ਸਥਾਨਕ ਪ੍ਰਸ਼ਾਸਨ, ਐੱਨ.ਡੀ.ਆਰ.ਐੱਫ. ਤੇ ਐੱਸ.ਡੀ.ਆਰ.ਐੱਫ. ਦੀਆਂ ਕਈ ਟੀਮਾਂ ਪ੍ਰਭਾਵਿਤ ਲੋਕਾਂ ਦੀ ਸਲਾਮਤੀ ਯਕੀਨੀ ਬਣਾਉਣ ਲਈ ਕੰਮ ਕਰ ਰਹੀਆਂ ਹਨ।"

ਇਹ ਖ਼ਬਰ ਵੀ ਪੜ੍ਹੋ - ਝਬਾਲ ਦਾ ਸੂਬੇਦਾਰ ਕੁਲਦੀਪ ਸਿੰਘ ਜੰਮੂ ’ਚ ਹੋਇਆ ਸ਼ਹੀਦ, ਸਰਕਾਰੀ ਸਨਮਾਨਾਂ ਨਾਲ ਹੋਇਆ ਸਸਕਾਰ

ਦੱਸ ਦਈਏ ਭਾਰਤ ਵਿਚ ਮੋਹਲੇਧਾਰ ਬਾਰਿਸ਼ ਦੇ ਕਹਿਰ ਨਾਲ ਦੇਸ਼ ਦੇ ਕਈ ਸੂਬੇ ਪ੍ਰਭਾਵਿਤ ਹੋਏ ਹਨ। ਹਿਮਾਲਚ ਪ੍ਰਦੇਸ਼ ਭਾਰੀ ਬਾਰਿਸ਼ ਨਾਲ ਜ਼ਿਆਦਾ ਪ੍ਰਭਾਵਿਤ ਹੋਏ ਹੈ, ਜਿੱਥੇ ਜ਼ਮੀਨ ਖਿਸਕਣ ਨਾਲ 4 ਲੋਕਾਂ ਦੀ ਮੌਤ ਹੋ ਗਈ ਤੇ 200 ਤੋਂ ਵੱਧ ਲੋਕ ਫਸੇ ਹੋਏ ਹਨ। ਸੁੱਖੂ ਨੇ ਕਿਹਾ ਕਿ ਪਿਛਲੇ 2 ਦਿਨਾਂ ਵਿਚ ਸੂਬੇ ਵਿਚ ਬਾਰਿਸ਼ ਨਾਲ ਸਬੰਧਤ ਘਟਨਾਵਾਂ ਵਿਚ 16 ਜਾਂ 17 ਲੋਕਾਂ ਦੀ ਮੌਤ ਹੋਈ ਹੈ। ਸੂਬੇ ਵਿਚ ਭਾਰੀ ਬਾਰਿਸ਼ ਕਾਰਨ ਜ਼ਮੀਨ ਖਿਸਕਣ, ਘਰਾਂ ਨੂੰ ਨੁਕਸਾਨ ਪਹੁੰਚਣ ਤੇ ਕਈ ਲੋਕਾਂ ਦੀ ਮੌਤ ਹੋਣ ਦੇ ਇਕ ਦਿਨ ਬਾਅਦ ਮੌਸਮ ਵਿਭਾਗ ਨੇ ਸੋਮਵਾਰ ਨੂੰ ਜ਼ਿਆਦਾ ਭਾਰੀ ਬਾਰਿਸ਼ ਲਈ ਰੈੱਡ ਅਲਰਟ ਜਾਰੀ ਕੀਤਾ ਸੀ। ਉੱਤਰਾਖੰਡ ਵਿਚ ਵੱਖ-ਵੱਖ ਥਾਵਾਂ 'ਤੇ ਸੋਮਵਾਰ ਨੂੰ ਵੀ ਬਾਰਿਸ਼ ਤੇ ਜ਼ਮੀਨ ਖਿਸਕਣ ਨਾਲ ਕਈ ਮਾਰਗਾਂ 'ਤੇ ਆਵਾਜਾਈ ਪ੍ਰਭਾਵਿਤ ਹੋਈ ਹੈ। ਲਗਾਤਾਰ ਬਾਰਿਸ਼ ਹੋਣ ਨਾਲ ਗੰਗਾ ਸਮੇਤ ਸਾਰੀਆਂ ਮੁੱਖ ਨਦੀਆਂ 'ਚ ਪਾਣੀ ਦਾ ਪੱਧਰ ਵਧਿਆ ਹੈ। ਹਰਿਦੁਆਰ ਵਿਚ ਸਵੇਰੇ 8 ਵਜੇ ਗੰਗਾ ਨਦੀ ਦਾ ਪਾਣੀ ਦਾ ਪੱਧਰ 292 ਮੀਟਰ ਦਰਜ ਕੀਤਾ ਗਿਆ ਜੋ ਖ਼ਤਰੇ ਦੇ ਪੱਧਰ 294 ਮੀਟਰ ਤੋਂ ਮਹਿਜ਼ 2 ਮੀਟਰ ਹੇਠਾਂ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News