ਆਜ਼ਾਦੀ ਦਿਹਾੜੇ ’ਤੇ ਕੀਤੇ ਗਏ ਐਲਾਨਾਂ ਨੂੰ ਪੂਰਾ ਕਰਨ ’ਚ ਜੁਟੇ ਮੋਦੀ

10/08/2023 3:21:39 PM

ਨਵੀਂ ਦਿੱਲੀ, (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਸਾਲ ਆਜ਼ਾਦੀ ਦਿਹਾੜੇ ਮੌਕੇ ਆਪਣੇ ਭਾਸ਼ਣ ਦੌਰਾਨ ਕੀਤੇ ਗਏ ਵੱਖ-ਵੱਖ ਐਲਾਨਾਂ ਨੂੰ ਲਾਗੂ ਕਰਨ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਲਈ ਸ਼ਨੀਵਾਰ ਨੂੰ ਇਕ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਇਕ ਅਧਿਕਾਰਤ ਬਿਆਨ ’ਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਗਰੀਬਾਂ ਅਤੇ ਮੱਧ ਵਰਗ ਨੂੰ ਘਰ ਦੀ ਮਾਲਕੀ ਲਈ ਸਸਤੀਆਂ ਕਰਜ਼ਾ ਸਹੂਲਤਾਂ ਮੁਹੱਈਆ ਕਰਵਾਉਣ ਦੀ ਗੱਲ ਕੀਤੀ ਸੀ ਅਤੇ ਘਰਾਂ ਲਈ ਸੂਰਜੀ ਊਰਜਾ ਯਕੀਨੀ ਬਣਾਉਣ ਦੀ ਜ਼ਰੂਰਤ ’ਤੇ ਵੀ ਜ਼ੋਰ ਦਿੱਤਾ ਸੀ। ਬਿਆਨ ’ਚ ਕਿਹਾ ਗਿਆ ਹੈ ਕਿ ਮੀਟਿੰਗ ’ਚ ਪ੍ਰਧਾਨ ਮੰਤਰੀ ਨੇ ਯੋਜਨਾਵਾਂ ਨੂੰ ਲਾਗੂ ਕਰਨ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਮੀਟਿੰਗ ’ਚ ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ ਪੀ. ਕੇ. ਮਿਸ਼ਰਾ ਅਤੇ ਕੈਬਨਿਟ ਸਕੱਤਰ ਰਾਜੀਵ ਗਾਬਾ ਵੀ ਮੌਜੂਦ ਸਨ।


Rakesh

Content Editor

Related News