ਕੋਰੋਨਾ 'ਤੇ ਮੰਥਨ, PM ਮੋਦੀ ਦੀ ਪ੍ਰਧਾਨਗੀ 'ਚ ਬੁਲਾਈ ਉੱਚ-ਪੱਧਰੀ ਬੈਠਕ ਖ਼ਤਮ

Thursday, Dec 22, 2022 - 07:02 PM (IST)

ਨਵੀਂ ਦਿੱਲੀ- ਚੀਨ ਅਤੇ ਦੁਨੀਆਂ ਦੇ ਕਈ  ਦੇਸ਼ਾਂ 'ਚ ਕੋਰੋਨਾ ਵਾਇਰਸ ਨਾਲ ਹਾਹਾਕਾਰ ਦਰਮਿਆਨ ਭਾਰਤ 'ਚ ਇਸ ਮਹਾਮਾਰੀ ਨਾਲ ਨਜਿੱਠਣ ਲਈ ਤਿਆਰੀਆਂ ਤੇਜ਼ ਹੋ ਗਈਆਂ ਹਨ। ਭਾਰਤ ਸਰਕਾਰ ਪੂਰੀ ਤਰ੍ਹਾਂ ਅਲਰਟ ਮੋਡ 'ਤੇ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿਚ ਅੱਜ ਵੀਡੀਓ ਕਾਨਫਰੰਸ ਜ਼ਰੀਏ ਕੇਂਦਰੀ ਸਿਹਤ ਮੰਤਰਾਲਾ ਨਾਲ ਉੱਚ-ਪੱਧਰੀ ਬੈਠਕ ਕੀਤੀ। ਇਸ ਬੈਠਕ 'ਚ ਦੇਸ਼ ਅਤੇ ਦੁਨੀਆ 'ਚ ਕੋਰੋਨਾ ਮਹਾਮਾਰੀ ਨੂੰ ਲੈ ਕੇ ਮੌਜੂਦਾ ਹਲਾਤਾਂ ਤੋਂ ਕੇਂਦਰੀ ਸਿਹਤ ਮੰਤਰਾਲਾ ਵਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਣੂ ਕਰਵਾਇਆ ਗਿਆ। ਸੂਤਰਾਂ ਮੁਤਾਬਕ ਬੈਠਕ ਮਗਰੋਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਸਕਦੇ ਹਨ।

ਇਹ ਵੀ ਪੜ੍ਹੋ- ਕੋਰੋਨਾ ਦੇ ਖ਼ਤਰੇ ਨਾਲ ਨਜਿੱਠਣ ਲਈ ਅਲਰਟ ਮੋਡ ਤੇ ਸਰਕਾਰ, ਕੇਂਦਰੀ ਸਿਹਤ ਮੰਤਰੀ ਨੇ ਦਿੱਤੀ ਜਾਣਕਾਰੀ

ਬੈਠਕ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ, ਸਿਹਤ ਮੰਤਰੀ ਮਨਸੁਖ ਮਾਂਡਵੀਆ, ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿਤਿਆ ਸਿੰਧੀਆ ਸਮੇਤ ਨੀਤੀ ਆਯੋਗ ਦੇ ਅਧਿਕਾਰੀ ਵੀ ਮੌਜੂਦ ਰਹੇ। ਬੈਠਕ ਕਰੀਬ ਦੋ ਘੰਟੇ ਤੱਕ ਚਲੀ। ਦੱਸ ਦੇਈਏ ਕਿ ਓਮੀਕ੍ਰੋਨ ਦੇ ਨਵੇਂ ਵੈਰੀਐਂਟ- BF.7 ਨੇ ਚੀਨ ਵਿਚ ਤਬਾਹੀ ਮਚਾ ਰੱਖੀ ਹੈ। ਚੀਨ ਦੇ ਹਸਪਤਾਲਾਂ 'ਚ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। 

ਇਹ ਵੀ ਪੜ੍ਹੋ-  ਰਾਘਵ ਚੱਢਾ ਨੇ ਕੋਰੋਨਾ ਨੂੰ ਲੈ ਕੇ ਜਤਾਈ ਚਿੰਤਾ, ਚੀਨ ਤੋਂ ਆਉਣ ਵਾਲੀਆਂ ਫਲਾਈਟਾਂ ਬੰਦ ਕਰਨ ਦੀ ਕੀਤੀ ਮੰਗ

ਦੱਸ ਦੇਈਏ ਕਿ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਬੁੱਧਵਾਰ ਨੂੰ ਹੀ ਦੁਨੀਆ ਵਿਚ ਤੇਜ਼ੀ ਨਾਲ ਵਧਦੇ ਕੋਵਿਡ-19 ਦੇ ਤਾਜ਼ਾ ਮਾਮਲਿਆਂ ਨੂੰ ਵੇਖਦੇ ਹੋਏ ਇਕ ਸਮੀਖਿਆ ਬੈਠਕ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਲੋਕਾਂ ਨੂੰ ਕੋਰੋਨਾ ਵਾਇਰਸ ਲਾਗ ਤੋਂ ਬਚਾਅ ਦੇ ਨਿਯਮਾਂ ਦਾ ਪਾਲਣ ਕਰਨ, ਭੀੜ-ਭਾੜ ਵਾਲੀਆਂ ਥਾਵਾਂ 'ਤੇ ਮਾਸਕ ਪਹਿਨਣ ਅਤੇ ਟੀਕਾਕਰਨ ਨੂੰ ਲਗਾਤਾਰ ਜਾਰੀ ਰੱਖਣ ਦੀ ਸਲਾਹ ਦਿੱਤੀ ਸੀ। 

ਮਾਂਡਵੀਆ ਨੇ ਅਧਿਕਾਰੀਆਂ ਨੂੰ ਚੌਕਸ ਰਹਿਣ ਅਤੇ ਨਿਗਰਾਨੀ ਪ੍ਰਣਾਲੀ ਨੂੰ ਮਜ਼ਬੂਤ ​​ਕਰਨ ਦੇ ਵੀ ਨਿਰਦੇਸ਼ ਦਿੱਤੇ ਸਨ। ਉਨ੍ਹਾਂ ਇਕ ਟਵੀਟ 'ਚ ਕਿਹਾ ਸੀ ਕਿ ਕੁਝ ਦੇਸ਼ਾਂ 'ਚ ਕੋਵਿਡ -19 ਦੇ ਮਾਮਲਿਆਂ 'ਚ ਵਾਧੇ ਦੇ ਮੱਦੇਨਜ਼ਰ ਮਾਹਰਾਂ ਅਤੇ ਅਧਿਕਾਰੀਆਂ ਨਾਲ ਸਥਿਤੀ ਦੀ ਸਮੀਖਿਆ ਕੀਤੀ। ਕੋਵਿਡ ਅਜੇ ਖਤਮ ਨਹੀਂ ਹੋਇਆ ਹੈ। ਅਸੀਂ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹਾਂ। 

ਇਹ ਵੀ ਪੜ੍ਹੋ-  ਰਾਘਵ ਚੱਢਾ ਨੇ ਕੋਰੋਨਾ ਨੂੰ ਲੈ ਕੇ ਜਤਾਈ ਚਿੰਤਾ, ਚੀਨ ਤੋਂ ਆਉਣ ਵਾਲੀਆਂ ਫਲਾਈਟਾਂ ਬੰਦ ਕਰਨ ਦੀ ਕੀਤੀ ਮੰਗ

 


 


Tanu

Content Editor

Related News