ਪੁਤਿਨ ਨੂੰ PM ਮੋਦੀ ਦੀ 'ਸਲਾਹ' ਦੀ ਹਰ ਪਾਸੇ ਹੋਈ ਤਾਰੀਫ਼, ਫਰਾਂਸ ਦੇ ਰਾਸ਼ਟਰਪਤੀ ਨੇ ਵੀ ਲਾਈ ਮੋਹਰ
Thursday, Sep 22, 2022 - 11:39 AM (IST)
ਸੰਯੁਕਤ ਰਾਸ਼ਟਰ (ਭਾਸ਼ਾ)- ਸੰਯੁਕਤ ਰਾਸ਼ਟਰ ਮਹਾਸਭਾ ਦੇ ਇਕ ਸੈਸ਼ਨ ’ਚ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਕਿਹਾ ਸੀ ਕਿ ਇਹ ਜੰਗ ਦਾ ਸਮਾਂ ਨਹੀਂ ਹੈ ਅਤੇ ਉਨ੍ਹਾਂ ਦੀ ਇਹ ਗੱਲ ਬਿਲਕੁੱਲ ਠੀਕ ਸੀ। ਸੰਯੁਕਤ ਰਾਸ਼ਟਰ ਮਹਾਸਭਾ ਦੇ ਇਸ ਸੈਸ਼ਨ ਵਿਚ ਦੁਨੀਆ ਭਰ ਦੇ ਨੇਤਾਵਾਂ ਨੇ ਹਿੱਸਾ ਲਿਆ। ਮੋਦੀ ਨੇ ਹਾਲ ਹੀ ’ਚ ਉਜ਼ਬੇਕਿਸਤਾਨ ਦੇ ਸਮਰਕੰਦ ਵਿਚ ਸ਼ੰਘਾਈ ਸਹਿਯੋਗ ਸੰਗਠਨ (ਐੱਸ. ਸੀ. ਓ.) ਸੰਮੇਲਨ ਤੋਂ ਇਲਾਵਾ ਪੁਤਿਨ ਨਾਲ ਮੁਲਾਕਾਤ ਕੀਤੀ ਸੀ ਅਤੇ ਕਿਹਾ ਸੀ ਕਿ ‘ਅੱਜ ਜੰਗ ਦਾ ਯੁੱਗ ਨਹੀਂ ਹੈ।’
ਇਹ ਵੀ ਪੜ੍ਹੋ: ਬ੍ਰਿਟੇਨ ’ਚ ਹੁਣ ਦੁਰਗਾ ਮੰਦਿਰ ਦੇ ਬਾਹਰ ਭੜਕਾਊ ਪ੍ਰਦਰਸ਼ਨ, ਲਾਏ ਅੱਲ੍ਹਾ-ਹੂ-ਅਕਬਰ ਦੇ ਨਾਅਰੇ (ਵੀਡੀਓ)
ਇਸ ਤੋਂ ਇਲਾਵਾ ਮੋਦੀ ਨੇ ਜੰਗ ਨੂੰ ਲੈ ਕੇ ਪੁਤਿਨ ਨਾਲ ਕਈ ਵਾਰ ਫੋਨ 'ਤੇ ਗੱਲਬਾਤ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਲੋਕਤੰਤਰ, ਕੂਟਨੀਤੀ ਅਤੇ ਸੰਵਾਦ ਦੀ ਮਹੱਤਤਾ ਨੂੰ ਰੇਖਾਂਕਿਤ ਕੀਤਾ ਹੈ। ਆਪਣੇ ਸੰਬੋਧਨ ਵਿਚ ਮੈਕਰੋਨ ਨੇ ਕਿਹਾ, 'ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਹੀ ਕਿਹਾ ਸੀ ਕਿ ਇਹ ਯੁੱਧ ਦਾ ਯੁੱਗ ਨਹੀਂ ਹੈ। ਇਹ ਸਮਾਂ ਪੱਛਮ ਤੋਂ ਬਦਲਾ ਲੈਣ ਅਤੇ ਇਸਨੂੰ ਪੂਰਬ ਦੇ ਵਿਰੁੱਧ ਖੜਾ ਕਰਨ ਦਾ ਨਹੀਂ ਹੈ। ਇਹ ਸਮਾਂ ਹੈ ਕਿ ਅਸੀਂ ਸਾਰੇ ਪ੍ਰਭੂਸੱਤਾ ਸੰਪੰਨ ਦੇਸ਼ ਸਾਡੇ ਸਾਹਮਣੇ ਮੌਜੂਦ ਚੁਣੌਤੀਆਂ ਦਾ ਇਕਜੁੱਟ ਹੋ ਕੇ ਸਾਹਮਣਾ ਕਰੀਏ।'
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।