NEET ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ- ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਬਖਸ਼ਾਂਗੇ ਨਹੀਂ
Wednesday, Jul 03, 2024 - 03:11 PM (IST)
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਭਾ ਵਿਚ NEET ਪੇਪਰ ਲੀਕ ਮੁੱਦੇ ਨੂੰ ਲੈ ਕੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਇਸ ਸੰਵੇਦਨਸ਼ੀਲ ਮੁੱਦੇ 'ਤੇ ਸਿਆਸਤ ਨਾ ਹੋਵੇ। ਮੈਂ ਭਾਰਤ ਦੇ ਨੌਜਵਾਨਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ, ਇਸ ਲਈ ਕਾਰਵਾਈ ਕੀਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਅੱਗੇ ਕਿਹਾ ਕਿ ਪੇਪਰ ਲੀਕ ਜਿਹੇ ਸੰਵੇਦਨਸ਼ੀਲ ਮੁੱਦੇ ਨੂੰ ਵੀ ਵਿਰੋਧੀ ਧਿਰ ਨੇ ਰਾਜਨੀਤੀ ਦੀ ਭੇਟ ਚੜ੍ਹਾ ਦਿੱਤਾ, ਜੋ ਕਿ ਸਹੀ ਨਹੀਂ ਹੈ। ਮੈਂ ਦੇਸ਼ ਦੇ ਨੌਜਵਾਨਾਂ ਨੂੰ ਭਰੋਸਾ ਦੇਣਾ ਚਾਹੁੰਦਾ ਹਾਂ ਕਿ ਤੁਹਾਡੇ ਭਵਿੱਖ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਸਰਕਾਰ ਛੱਡੇਗੀ ਨਹੀਂ।
ਇਹ ਵੀ ਪੜ੍ਹੋ- ਰਾਜ ਸਭਾ 'ਚ PM ਮੋਦੀ ਬੋਲੇ- 10 ਸਾਲਾਂ 'ਚ ਕਿਸਾਨਾਂ ਨੂੰ ਖੇਤੀ ਤੋਂ ਮਿਲਿਆ ਲਾਭ, MSP ਦੀ ਰਿਕਾਰਡ ਖਰੀਦੀ ਹੋਈ
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਅੱਜ ਯਾਨੀ ਕਿ ਬੁੱਧਵਾਰ ਨੂੰ ਰਾਜ ਵਿਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਪ੍ਰਸਤਾਵ 'ਤੇ ਹੋਈ ਚਰਚਾ ਦਾ ਜਵਾਬ ਦੇ ਰਹੇ ਹਨ। ਇਸ ਤੋਂ ਇਕ ਦਿਨ ਪਹਿਲਾਂ ਯਾਨੀ ਕਿ ਕੱਲ ਪ੍ਰਧਾਨ ਮੰਤਰੀ ਨੇ ਲੋਕ ਸਭਾ ਵਿਚ ਧੰਨਵਾਦ ਪ੍ਰਸਤਾਵ 'ਤੇ ਚਰਚਾ ਦਾ ਜਵਾਬ ਦਿੱਤਾ ਸੀ। ਲੋਕ ਸਭਾ 'ਚ ਜਿੱਥੇ ਪ੍ਰਧਾਨ ਮੰਤਰੀ ਨੇ ਆਪਣੀ ਸਰਕਾਰ ਦੇ ਅੰਕੜੇ ਗਿਣਵਾਏ, ਉੱਥੇ ਹੀ ਵਿਰੋਧੀ ਧਿਰ ਨੂੰ ਜੰਮ ਕੇ ਘੇਰਿਆ।
ਇਹ ਵੀ ਪੜ੍ਹੋ- ਹਾਥਰਸ ਭਾਜੜ ਮਾਮਲਾ: ਹਾਦਸੇ 'ਚ ਜਾਨ ਗੁਆਉਣ ਵਾਲੀ 16 ਸਾਲਾ ਕੁੜੀ ਦੀ ਮਾਂ ਨੇ ਸੁਣਾਈ ਹੱਡਬੀਤੀ
ਜ਼ਿਕਰਯੋਗ ਹੈ ਕਿ ਨੀਟ 2024 ਦੀ ਪ੍ਰੀਖਿਆ 5 ਮਈ ਨੂੰ ਆਯੋਜਿਤ ਕੀਤੀ ਗਈ ਸੀ, ਜਿਸ ਵਿਚ ਲੱਗਭਗ 24 ਲੱਖ ਵਿਦਿਆਰਥੀ ਸ਼ਾਮਲ ਹੋਏ ਸਨ। ਨਤੀਜੇ 4 ਜੂਨ ਨੂੰ ਐਲਾਨੇ ਗਏ ਸਨ ਪਰ ਇਸ ਤੋਂ ਬਾਅਦ ਕਈ ਬੇਨਿਯਮੀਆਂ ਤੋਂ ਇਲਾਵਾ ਪ੍ਰਸ਼ਨ ਪੇਪਰ ਲੀਕ ਦੇ ਦੋਸ਼ ਲਾਏ ਗਏ। ਇਸ ਮਾਮਲੇ ਵਿਚ ਕਈ ਪਟੀਸ਼ਨਾਂ ਸੁਪਰੀਮ ਕੋਰਟ ਵਿਚ ਦਾਇਰ ਹੋਈਆਂ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e