ਆਕਸੀਜਨ ’ਤੇ PM ਮੋਦੀ ਦੀ ਉੱਚ-ਪੱਧਰੀ ਬੈਠਕ, ਬੋਲੇ- ਬਿਨਾਂ ਰੁਕਾਵਟ ਸਾਰੇ ਸੂਬਿਆਂ ਨੂੰ ਹੋਵੇ ਸਪਲਾਈ

Thursday, Apr 22, 2021 - 04:52 PM (IST)

ਆਕਸੀਜਨ ’ਤੇ PM ਮੋਦੀ ਦੀ ਉੱਚ-ਪੱਧਰੀ ਬੈਠਕ, ਬੋਲੇ- ਬਿਨਾਂ ਰੁਕਾਵਟ ਸਾਰੇ ਸੂਬਿਆਂ ਨੂੰ ਹੋਵੇ ਸਪਲਾਈ

ਨਵੀਂ ਦਿੱਲੀ– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ’ਚ ਆਕਸੀਜਨ ਦੀ ਉਪਲੱਬਧਤਾ ਅਤੇ ਇਸ ਦੀ ਸਪਲਾਈ ਨੂੰ ਲੈ ਕੇ ਵੀਰਵਾਰ ਨੂੰ ਇਕ ਉੱਚ-ਪੱਧਰੀ ਬੈਠਕ ਕੀਤੀ ਅਤੇ ਇਸ ਦੌਰਾਨ ਆਕਸੀਜਨ ਦੀ ਉਪਲੱਬਧਤਾ ਵਧਾਏ ਜਾਣ ਦੇ ਰਸਤਿਆਂ ਅਤੇ ਬਦਲਾਂ ’ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਦਫਤਰ (ਪੀ.ਐੱਮ.ਓ.) ਤੋਂ ਜਾਰੀ ਇਕ ਬਿਆਨ ਮੁਤਾਬਕ, ਇਸ ਬੈਠਕ ’ਚ ਪ੍ਰਧਾਨ ਮੰਤਰੀ ਨੇ ਆਕਸੀਜਨ ਦਾ ਉਤਪਾਦਨ ਵਧਾਉਣ, ਉਸ ਦੀ ਸਪਲਾਈ ਦੀ ਰਫਤਾਰ ਤੇਜ਼ ਕਰਨ ਅਤੇ ਸਿਹਤ ਸੁਵਿਧਾਵਾਂ ਤਕ ਉਸ ਦੀ ਪਹੁੰਚ ਯਕੀਨੀ ਕਰਨ ਲਈ ਤੇਜ਼ ਰਫਤਾਰ ਨਾਲ ਕੰਮ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਦੌਰਾਨ ਅਧਿਕਾਰੀਆਂ ਨੇ ਪਿਛਲੇ ਕੁਝ ਹਫਤਿਆਂ ’ਚ ਆਕਸੀਜਨ ਦੀ ਸਪਲਾਈ ਬਿਹਤਰ ਕਰਨ ਦੀ ਦਿਸ਼ਾ ’ਚ ਚੁੱਕੇ ਗਏ ਕਦਮਾਂ ਤੋਂ ਪ੍ਰਧਾਨ ਮੰਤਰੀ ਨੂੰ ਜਾਣੂ ਕਰਵਾਇਆ। ਬਿਆਨ ਮੁਤਾਬਕ, ਪ੍ਰਧਾਨ ਮੰਤਰੀ ਨੂੰ ਦੱਸਿਆ ਗਿਆ ਕਿ ਸੂਬਿਆਂ ਦੀ ਆਕਸੀਜਨ ਦੀ ਮੰਗ ਅਤੇ ਉਸ ਮੁਤਾਬਕ, ਉਸ ਦੀ ਜ਼ਰੂਰੀ ਸਪਲਾਈ ਲਈ ਸਾਰੀਆਂ ਸੂਬਾ ਸਰਕਾਰਾਂ ਦੇ ਨਾਲ ਸਹਿਯੋਗ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ– ਕੋਰੋਨਾ ਦੇ ਟੁੱਟੇ ਸਾਰੇ ਰਿਕਾਰਡ, ਦੇਸ਼ 'ਚ ਪਿਛਲੇ 24 ਘੰਟਿਆਂ 'ਚ 3 ਲੱਖ ਦੇ ਪਾਰ ਨਵੇਂ ਮਾਮਲੇ ਆਏ ਸਾਹਮਣੇ

ਪ੍ਰਧਾਨ ਮੰਤਰੀ ਨੂੰ ਇਹ ਵੀ ਦੱਸਿਆ ਗਿਆ ਕਿ ਕਿਵੇਂ ਸੂਬਿਾਂ ਦੀ ਆਕਸੀਜਨ ਦੀ ਮੰਗ ਤੇਜ਼ੀ ਨਾਲ ਵਧ ਰਹੀ ਹੈ। ਬਿਆਨ ਮੁਤਾਬਕ, 20 ਸੂਬਿਆਂ ਵਲੋਂ ਰੋਜ਼ਾਨਾ 6785 ਮੀਟ੍ਰਿਕ ਟਨ ਤਰਲ ਮੈਡੀਕਲ ਆਕਸੀਜਨ ਦੀ ਮੌਜੂਦਾ ਮੰਗ ਦੇ ਮੁਕਾਬਲੇ 21 ਅਪ੍ਰੈਲ ਤੋਂ ਉਨ੍ਹਾਂ ਨੂੰ 6822 ਮੀਟ੍ਰਿਕ ਟਨ ਰੋਜ਼ਾਨਾ ਸਪਲਾਈ ਕੀਤੀ ਜਾ ਰਹੀ ਹੈ।  ਬੈਠਕ ਦੌਰਾਨ ਦੱਸਿਆ ਗਿਆ ਕਿ ਪਿਛਲੇ ਕੁਝ ਦਿਨਾਂ ਤੋਂ ਤਰਲ ਮੈਡੀਕਲ ਆਕਸੀਜਨ ਦੀ ਉਪਲੱਬਧਤਾ 3300 ਮੀਟ੍ਰਿਕ ਟਨ ਪ੍ਰਤੀ ਦਿਨ ਵਧੀ ਹੈ। ਇਸ ਵਿਚ ਨਿੱਜੀ ਅਤੇ ਸਰਕਾਰੀ ਇਸਪਾਤ ਪਲਾਂਟਾਂ, ਉਦਯੋਗਾਂ, ਆਕਸੀਜਨ ਉਤਪਾਦਕਰਤਾਵਾਂ ਦਾ ਯੋਗਦਾਨ ਸ਼ਾਮਲ ਹੈ। 

ਇਹ ਵੀ ਪੜ੍ਹੋ– ਮਾਂ ਦੀ ਮੌਤ ਦਾ ਸਦਮਾ ਨਾ ਸਹਿ ਸਕੀ ਧੀ, ਹਸਪਤਾਲ ਦੀ ਚੌਥੀ ਮੰਜ਼ਲ ਤੋਂ ਮਾਰੀ ਛਾਲ, ਵੀਡੀਓ ਬਣਾਉਂਦੇ ਰਹੇ ਲੋਕ

ਪ੍ਰਧਾਨ ਮੰਤਰੀ ਨੇ ਸੂਬਿਆਂ ਨੂੰ ਬਿਨਾਂ ਕਿਸੇ ਰੁਕਾਵਟ ਅਤੇ ਪਰੇਸ਼ਾਨੀ ਦੇ ਆਕਸੀਜਨ ਦੀ ਸਪਲਾਈ ਕਰਨ ਲਈ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਦਿੱਤੇ। ਪ੍ਰਧਾਨ ਮੰਤਰੀ ਨੇ ਆਕਸੀਜਨ ਦੀ ਜਮ੍ਹਾਖੋਰੀ ਕਰਨ ਵਾਲਿਆਂ ਖਿਲਾਫ ਸੂਬਿਆਂ ਨੂੰ ਸਖਤ ਕਾਰਵਾਈ ਕਰਨ ਲਈ ਵੀ ਕਿਹਾ। ਬੈਠਕ ’ਚ ਕੈਬਨਿਟ ਮੰਤਰੀ, ਪ੍ਰਧਾਨ ਮੰਤਰੀ ਦੇ ਮੁੱਖ ਸਕੱਤਰ, ਗ੍ਰਹਿ ਸਕੱਤਰ, ਸਿਹਤ ਮੰਤਰੀ ਸਮੇਤ ਹੋਰ ਮੰਤਰਾਲਿਆਂ ਅਤੇ ਵਿਭਾਗਾਂ ਦੇ ਵੱਡੇ ਅਧਿਕਾਰੀ ਮੌਜੂਦ ਸਨ। 

ਇਹ ਵੀ ਪੜ੍ਹੋ– ਜਾਣੋ ਕਿਹੜੇ ਹਲਾਤਾਂ ’ਚ ਕੋਰੋਨਾ ਮਰੀਜ਼ ਨੂੰ ਹੋਣਾ ਚਾਹੀਦਾ ਹੈ ਹਸਪਤਾਲ ’ਚ ਦਾਖਲ


author

Rakesh

Content Editor

Related News