ਕੋਵਿਡ-19: PM ਮੋਦੀ ਨੇ ਮੁੱਖ ਮੰਤਰੀਆਂ ਨਾਲ ਬੈਠਕ 'ਚ ਕਿਹਾ- ਪੂਰੀ ਤਰ੍ਹਾਂ ਤਾਲਾਬੰਦੀ ਦੀ ਲੋੜ ਨਹੀਂ

04/08/2021 8:59:55 PM

ਨਵੀਂ ਦਿੱਲੀ - ਦੇਸ਼ ਵਿੱਚ ਕੋਰੋਨਾ ਦੀ ਵੱਧਦੀ ਰਫਤਾਰ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਜ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰ ਰਹੇ ਹਨ। ਇਸ ਦੌਰਾਨ ਕੋਰੋਨਾ ਦੀ ਭਿਆਨਕ ਸਥਿਤੀ ਅਤੇ ਵੈਕਸੀਨੇਸ਼ਨ 'ਤੇ ਚਰਚਾ ਹੋ ਰਹੀ ਹੈ। ਮੀਟਿੰਗ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕੋਰੋਨਾ ਮਾਮਲੇ ਦੁਬਾਰਾ ਵੱਧ ਰਹੇ ਹਨ। ਅਜਿਹੇ ਵਿੱਚ ਤੱਤਕਾਲ ਉਪਾਅ ਜ਼ਰੂਰੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ 9 ਕਰੋੜ ਤੋਂ ਜ਼ਿਆਦਾ ਦਾ ਟੀਕਾਕਰਣ ਹੋ ਚੁੱਕਾ ਹੈ। 45 ਸਾਲ ਤੋਂ ਜ਼ਿਆਦਾ ਉਮਰ ਦੇ ਵਿਅਕਤੀਆਂ ਦਾ ਟੀਕਾਕਰਣ ਜਲਦੀ ਕੀਤਾ ਜਾਵੇ।

ਪੀ.ਐੱਮ. ਨੇ ਕਿਹਾ ਕਿ ਫਿਲਹਾਲ ਤਾਲਾਬੰਦੀ ਦੀ ਲੋੜ ਨਹੀਂ ਹੈ। ਉਥੇ ਹੀ ਮੀਟਿੰਗ ਦੌਰਾਨ ਪੀ.ਐੱਮ. ਮੋਦੀ ਨੇ ਕੋਰੋਨਾ ਤੋਂ ਬਚਾਅ ਲਈ ਵੀ ਸੁਝਾਅ ਮੰਗੇ ਹਨ। ਉਨ੍ਹਾਂ ਕਿਹਾ ਕਿ ਇੱਕ ਵਾਰ ਫਿਰ ਚੁਣੌਤੀ ਭਰੀ ਸਥਿਤੀ ਬਣ ਰਹੀ ਹੈ। ਪੀ.ਐੱਮ ਨੇ ਕਿਹਾ ਕਿ ਕੁੱਝ ਰਾਜਾਂ ਵਿੱਚ ਚੁਣੌਤੀ ਵੱਧ ਰਹੀ ਹੈ। ਸਾਨੂੰ ਗਵਰਨੈਂਸ 'ਤੇ ਜ਼ੋਰ ਦੇਣਾ ਹੋਵੇਗਾ। ਪੀ.ਐੱਮ. ਨੇ ਕਿਹਾ ਕਿ ਦੇਸ਼ ਫਰੱਸਟ ਵੇਵ ਦੀ ਪੀਕ ਨੂੰ ਕ੍ਰਾਸ ਕਰ ਚੁੱਕਾ ਹੈ ਅਤੇ ਇਸ ਵਾਰ ਦਾ ਇਨਫੈਕਸ਼ਨ ਪਹਿਲਾਂ ਨਾਲੋਂ ਜ਼ਿਆਦਾ ਹੈ। ਪੀ.ਐੱਮ. ਨੇ ਕਿਹਾ ਕਿ ਸਾਡੇ ਸਾਰਿਆਂ ਲਈ ਇਹ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਮੁੜ ਜੰਗੀ ਪੱਧਰ 'ਤੇ ਕੰਮ ਕਰਣਾ ਹੋਵੇਗਾ। ਪੀ.ਐੱਮ. ਨੇ ਕਿਹਾ ਕਿ ਵਿਅਕਤੀ ਭਾਗੀਦਾਰੀ ਦੇ ਨਾਲ-ਨਾਲ ਸਾਡੇ ਡਾਕਟਰ ਸਥਿਤੀ ਨੂੰ ਸੰਭਾਲਣ ਵਿੱਚ ਅੱਜ ਵੀ ਲੱਗੇ ਹੋਏ ਹਨ।

ਦੱਸਿਆ ਜਾ ਰਿਹਾ ਹੈ ਕਿ ਇਸ ਬੈਠਕ ਵਿੱਚ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸ਼ਾਮਿਲ ਨਹੀਂ ਹੋ ਰਹੀ ਹਨ। ਕੋਰੋਨਾ ਦੀ ਵਿਗੜਦੀ ਸਥਿਤੀ ਨੂੰ ਵੇਖਦੇ ਹੋਏ ਕਈ ਰਾਜਾਂ ਨੇ ਨਾਈਟ ਕਰਫਿਊ ਲਗਾ ਦਿੱਤਾ ਹੈ। ਇਸ ਵਿੱਚ ਪੀ.ਐੱਮ. ਨਰਿੰਦਰ ਮੋਦੀ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਅੱਜ ਪ੍ਰਦੇਸ਼ਾਂ ਅਤੇ ਕੇਂਦਰ ਸ਼ਾਸਤ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕਰ ਰਹੇ ਹਨ। ਇਸ ਦੌਰਾਨ ਸਥਿਤੀ ਦੀ ਸਮੀਖਿਆ ਤੋਂ ਬਾਅਦ ਅੱਗੇ ਦੀ ਰਣਨੀਤੀ ਦੀ ਚਰਚਾ ਕਰਣਗੇ।

ਹਾਲ ਹੀ ਵਿੱਚ ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਨੇ ਮਹਾਰਾਸ਼ਟਰ, ਛੱਤੀਸਗੜ੍ਹ, ਦਿੱਲੀ, ਗੁਜਰਾਤ, ਹਰਿਆਣਾ, ਹਿਮਾਚਲ ਪ੍ਰਦੇਸ਼, ਝਾਰਖੰਡ, ਕਰਨਾਟਕ, ਮੱਧ ਪ੍ਰਦੇਸ਼, ਪੰਜਾਬ ਅਤੇ ਰਾਜਸਥਾਨ  ਦੇ ਇਲਾਵਾ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਿਹਤ ਮੰਤਰੀਆਂ ਨਾਲ ਬੈਠਕ ਕਰ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਮਾਮਲਿਆਂ ਵਿੱਚ ਵਾਧਾ ਦੀ ਸਮੀਖਿਆ ਕੀਤੀ ਸੀ।

11 ਤੋਂ 14 ਅਪ੍ਰੈਲ ਟੀਕਾ ਉਤਸਵ ਮਨਾਓ
ਪੀ.ਐੱਮ. ਮੋਦੀ ਨੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ 45 ਸਾਲ ਤੋਂ ਉੱਪਰ ਦੇ ਲੋਕਾਂ ਦਾ 100 ਫ਼ੀਸਦੀ ਟੀਕਾਕਰਣ ਕਰਾਉਣ ਦੀ ਕੋਸ਼ਿਸ਼ ਕਰੋ। ਪੀ.ਐੱਮ. ਨੇ ਕਿਹਾ ਕਿ 11 ਅਪ੍ਰੈਲ ਤੋਂ 14 ਅਪ੍ਰੈਲ ਟੀਕਾ ਉਤਸਵ ਮਨਾ ਸਕਦੇ ਹਾਂ। ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ ਵੈਕਸੀਨ ਲਗਾਓ। 

ਮਹਾਰਾਸ਼ਟਰ ਵਿੱਚ ਸਥਿਤੀ ਗੰਭੀਰ
ਦੱਸ ਦਈਏ ਕਿ ਮਹਾਰਾਸ਼ਟਰ ਵਿੱਚ ਪਿਛਲੇ 24 ਘੰਟੇ ਵਿੱਚ 59 ਹਜ਼ਾਰ 907 ਨਵੇਂ ਮਾਮਲੇ ਆਏ ਜਦੋਂ ਕਿ 322 ਲੋਕਾਂ ਦੀ ਮੌਤ ਹੋਈ ਹੈ। ਉਥੇ ਹੀ, ਦਿੱਲੀ ਵਿੱਚ ਸਾਢੇ ਪੰਜ ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ ਆਏ ਅਤੇ 20 ਲੋਕਾਂ ਦੀ ਮੌਤ ਹੋਈ ਹੈ। ਯੂ.ਪੀ. ਵਿੱਚ ਪਿਛਲੇ 24 ਘੰਟੇ ਵਿੱਚ ਕਰੀਬ 6 ਹਜ਼ਾਰ ਕੋਰੋਨਾ ਮਰੀਜ ਮਿਲੇ ਅਤੇ 40 ਲੋਕਾਂ ਦੀ ਮੌਤ ਹੋਈ ਹੈ। ਦੇਸ਼ ਦਾ ਮਹਾਰਾਸ਼ਟਰ ਰਾਜ ਕੋਰੋਨਾ ਮਹਾਮਾਰੀ ਤੋਂ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੈ ਤਾਂ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਵੀ ਹਾਲਾਤ ਬੇਕਾਬੂ ਹੋ ਰਹੇ ਹਨ।

ਕਈ ਰਾਜਾਂ ਵਿੱਚ ਨਾਈਟ ਕਰਫਿਊ ਲਗਾਇਆ ਗਿਆ ਹੈ ਪਰ ਕੀ ਕੋਰੋਨਾ ਨੂੰ ਰੋਕਣ ਲਈ ਨਾਈਟ ਕਰਫਿਊ ਕਾਫ਼ੀ ਹੋਵੇਗਾ? ਅਜਿਹੇ ਵਿੱਚ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀਆਂ ਦੀ ਬੈਠਕ ਵਿੱਚ ਕੋਰੋਨਾ  ਖ਼ਿਲਾਫ਼ ਅੱਗੇ ਦੀ ਲੜਾਈ ਦੀ ਕੋਈ ਨਵੀਂ ਰਣਨੀਤੀ ਸਾਹਮਣੇ ਆ ਸਕਦੀ ਹੈ।


Inder Prajapati

Content Editor

Related News