ਆਸਟ੍ਰੇਲੀਆ ''ਚ ਹਮਲੇ ਦੀ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਿੰਦਾ, ਕਿਹਾ-ਭਾਰਤ ਦੁੱਖ ਦੀ ਘੜੀ ''ਚ ਨਾਲ ਖੜ੍ਹਾ

Sunday, Dec 14, 2025 - 06:20 PM (IST)

ਆਸਟ੍ਰੇਲੀਆ ''ਚ ਹਮਲੇ ਦੀ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਿੰਦਾ, ਕਿਹਾ-ਭਾਰਤ ਦੁੱਖ ਦੀ ਘੜੀ ''ਚ ਨਾਲ ਖੜ੍ਹਾ

ਵੈੱਬ ਡੈਸਕ : ਆਸਟ੍ਰੇਲੀਆ ਦੇ ਬੋਂਡੀ ਬੀਚ ਉੱਤੇ ਅੱਜ ਦੋ ਹਮਲਾਵਰਾਂ ਨੇ ਅਚਾਨਰ ਗੋਲੀਬਾਰੀ ਕਰ ਦਿੱਤੀ। ਇਸ ਦੌਰਾਨ ਹੁਣ ਤੱਕ 12 ਲੋਕਾਂ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ। ਇਸ ਭਿਆਨਕ ਗੋਲੀਬਾਰੀ ਮਗਰੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਘਟਨਾ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਤੇ ਕਿਹਾ ਹੈ ਕਿ ਇਸ ਦੁੱਖ ਦੀ ਘੜੀ ਵਿਚ ਭਾਰਤ ਆਸਟ੍ਰੇਲੀਆ ਦੇ ਨਾਲ ਖੜ੍ਹਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਟਵੀਟ ਵਿਚ ਕਿਹਾ ਕਿ ਆਸਟ੍ਰੇਲੀਆ ਦੇ ਬੋਂਡੀ ਬੀਚ 'ਤੇ ਅੱਜ ਹੋਏ ਭਿਆਨਕ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕਰਦਾ ਹਾਂ, ਜਿਸ ਵਿੱਚ ਯਹੂਦੀ ਤਿਉਹਾਰ ਹਨੂਕਾ ਦੇ ਪਹਿਲੇ ਦਿਨ ਦਾ ਜਸ਼ਨ ਮਨਾ ਰਹੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਭਾਰਤ ਦੇ ਲੋਕਾਂ ਵੱਲੋਂ, ਮੈਂ ਉਨ੍ਹਾਂ ਪਰਿਵਾਰਾਂ ਪ੍ਰਤੀ ਆਪਣੀ ਦਿਲੀ ਹਮਦਰਦੀ ਪ੍ਰਗਟ ਕਰਦਾ ਹਾਂ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਅਸੀਂ ਇਸ ਦੁੱਖ ਦੀ ਘੜੀ ਵਿੱਚ ਆਸਟ੍ਰੇਲੀਆ ਦੇ ਲੋਕਾਂ ਨਾਲ ਏਕਤਾ ਵਿੱਚ ਖੜ੍ਹੇ ਹਾਂ। ਭਾਰਤ ਅੱਤਵਾਦ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਰੱਖਦਾ ਹੈ ਅਤੇ ਅੱਤਵਾਦ ਦੇ ਸਾਰੇ ਰੂਪਾਂ ਅਤੇ ਪ੍ਰਗਟਾਵੇ ਵਿਰੁੱਧ ਲੜਾਈ ਦਾ ਸਮਰਥਨ ਕਰਦਾ ਹੈ।


author

Baljit Singh

Content Editor

Related News