ਲੰਡਨ ''ਚ ਰਾਹੁਲ ਗਾਂਧੀ ਦੇ ਬਿਆਨ ''ਤੇ PM ਮੋਦੀ ਨੇ ਤੰਜ ਕੱਸਦਿਆਂ ਕਹੀ ਇਹ ਗੱਲ

03/18/2023 11:33:50 PM

ਨੈਸ਼ਨਲ ਡੈਸਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕਿਹਾ ਕਿ ਸੁਸ਼ਾਸਨ 'ਚ ਸਰਕਾਰ ਦੀ ਸਮਝਦਾਰੀ ਕਾਰਨ ਦੇਸ਼ ਤੇਜ਼ੀ ਨਾਲ ਵਿਕਾਸ ਦੀ ਰਾਹ 'ਤੇ ਵਧ ਰਿਹਾ ਹੈ ਅਤੇ ਇਸ ਨਾਲ ਲੋਕਾਂ ਦਾ ਸਰਕਾਰ 'ਤੇ ਭਰੋਸਾ ਵਧਿਆ ਹੈ ਅਤੇ ਇਸ ਦੇ ਨਾਲ ਹੀ ਲੋਕਤੰਤਰ ਨੂੰ ਵੀ ਮਜ਼ਬੂਤ ਮਿਲੀ ਹੈ। ਮੋਦੀ ਨੇ ਸ਼ਨੀਵਾਰ ਸ਼ਾਮ ਨੂੰ ਇਕ ਨਿੱਜੀ ਟੈਲੀਵਿਜ਼ਨ ਚੈਨਲ ਦੇ ਪ੍ਰੋਗਰਾਮ 'ਚ ਕਿਹਾ ਕਿ ਜੇਕਰ ਦੇਸ਼ ਨੂੰ ਅੱਗੇ ਵਧਣਾ ਹੈ ਤਾਂ ਉਸ 'ਚ ਹਮੇਸ਼ਾ ਗਤੀਸ਼ੀਲਤਾ ਹੋਣੀ ਚਾਹੀਦੀ ਹੈ, ਦਲੇਰਾਨਾ ਫ਼ੈਸਲੇ ਲੈਣ ਦੀ ਤਾਕਤ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਜਮਹੂਰੀਅਤ ਦੀ ਮਜ਼ਬੂਤੀ ਸਦਕਾ ਹੀ ਤਰੱਕੀ ਦੇ ਰਾਹ 'ਤੇ ਚੱਲ ਰਿਹਾ ਹੈ।

ਇਹ ਵੀ ਪੜ੍ਹੋ : Big Breaking : ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਜਾਰੀ ਕਾਰਵਾਈ ਵਿਚਾਲੇ ਡੇਰਾ ਬਿਆਸ ਵੱਲੋਂ ਜਾਰੀ ਹੋਏ ਇਹ ਹੁਕਮ

ਦੇਸ਼ 'ਚ ਲੋਕਤੰਤਰ ਨੂੰ ਕਮਜ਼ੋਰ ਕਰਨ ਦੇ ਵਿਰੋਧੀ ਧਿਰ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਭਾਰਤ ਅੱਜ ਵਿਸ਼ਵ ਪੱਧਰ ’ਤੇ ਜੋ ਕੁਝ ਹਾਸਲ ਕਰ ਰਿਹਾ ਹੈ, ਉਹ ਦੇਸ਼ ਦੇ ਲੋਕਤੰਤਰ ਅਤੇ ਸੰਸਥਾਵਾਂ ਦੀ ਮਜ਼ਬੂਤੀ ਕਾਰਨ ਹੈ। ਇਹ ਤਾਕਤ ਕੁਝ ਲੋਕਾਂ ਨੂੰ ਚੁੱਭ ਰਹੀ ਹੈ, ਜਿਸ ਕਾਰਨ ਉਹ ਅਜਿਹੇ ਹਮਲੇ ਕਰ ਰਹੇ ਹਨ ਪਰ ਅਜਿਹੇ ਹਮਲਿਆਂ ਦੇ ਬਾਵਜੂਦ ਦੇਸ਼ ਦ੍ਰਿੜ੍ਹ ਇਰਾਦੇ ਨਾਲ ਵਿਕਾਸ ਦੀ ਰਾਹ 'ਤੇ ਤੇਜ਼ੀ ਨਾਲ ਅੱਗੇ ਵਧੇਗਾ। ਉਨ੍ਹਾਂ ਤੰਜ ਕੱਸਦਿਆਂ ਕਿਹਾ ਕਿ ਜਦੋਂ ਚੰਗੇ ਕੰਮ ਹੁੰਦੇ ਹਨ ਤਾਂ ਕਾਲਾ ਟਿੱਕਾ ਵੀ ਲਗਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਹੋ ਰਹੇ ਚੰਗੇ ਕੰਮਾਂ ਦੀ ਆਲੋਚਨਾ ਕਰਕੇ ਕੁਝ ਲੋਕ ਕਾਲਾ ਟਿੱਕਾ ਲਗਾ ਕੇ ਸ਼ੁਭ ਕਾਰਜ ਕਰ ਰਹੇ ਹਨ।

ਇਹ ਵੀ ਪੜ੍ਹੋ : ਅਜਬ-ਗਜ਼ਬ : ਇੱਥੇ ਕਬੂਤਰ ਕਰ ਰਹੇ ਨੇ ਡਰੱਗਜ਼ ਦੀ ਸਮੱਗਲਿੰਗ, ਜੇਲ੍ਹਾਂ ’ਚ ਹੈ ਸਭ ਤੋਂ ਵੱਧ ਡਿਮਾਂਡ

ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੰਵੇਦਨਸ਼ੀਲਤਾ ਨਾਲ ਤੇਜ਼, ਨਿਰਣਾਇਕ ਫ਼ੈਸਲੇ ਲੈ ਰਹੀ ਹੈ, ਜਿਸ ਨਾਲ ਲੋਕਾਂ ਦਾ ਵਿਸ਼ਵਾਸ ਵਧਿਆ ਹੈ ਅਤੇ ਭਾਰਤ ਅੰਦੋਲਨ ਨੂੰ ਮਜ਼ਬੂਤ ਤਰੀਕੇ ਨਾਲ ਅੱਗੇ ਲਿਜਾਣ ਵਿੱਚ ਮਦਦ ਮਿਲ ਰਹੀ ਹੈ। ਇਹ ਸਮਾਂ ਦੇਸ਼ ਲਈ ਬੇਮਿਸਾਲ ਹੈ ਕਿਉਂਕਿ ਵਿਸ਼ਵ ਸੰਕਟ ਦੇ ਵਿਚਕਾਰ ਜਿੱਥੇ ਕਈ ਦੇਸ਼ ਮੁਸੀਬਤਾਂ ਦਾ ਸਾਹਮਣਾ ਕਰ ਰਹੇ ਹਨ, ਉੱਥੇ ਹੀ ਭਾਰਤ ਦੀ ਆਰਥਿਕਤਾ ਵੀ ਮਜ਼ਬੂਤ ਹੋ ਰਹੀ ਹੈ। ਉਨ੍ਹਾਂ ਨੂੰ ਇਸ ਗੱਲ ਦੀ ਤਸੱਲੀ ਹੈ ਕਿ ਚੁਣੌਤੀਪੂਰਨ ਹਾਲਾਤ ਵਿੱਚ ਵੀ ਦੇਸ਼ ਅੱਗੇ ਵਧ ਰਿਹਾ ਹੈ ਅਤੇ ਦੁਨੀਆ ਦਾ ਭਰੋਸਾ ਹਾਸਲ ਕਰ ਰਿਹਾ ਹੈ। ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇਸ਼ ਦੇ ਹਰ ਵਰਗ ਅਤੇ ਹਰ ਖੇਤਰ ਦਾ ਦ੍ਰਿੜ੍ਹਤਾ ਨਾਲ ਵਿਕਾਸ ਕਰ ਰਹੀ ਹੈ, ਪਹਿਲਾਂ ਦੇਸ਼ ਤੋਂ ਘੁਟਾਲਿਆਂ ਦੀਆਂ ਖ਼ਬਰਾਂ ਆਉਂਦੀਆਂ ਸਨ ਪਰ ਹੁਣ ਵਿਕਾਸ ਕਾਰਜਾਂ ਦੀਆਂ ਖ਼ਬਰਾਂ ਆ ਰਹੀਆਂ ਹਨ ਅਤੇ ਇਹ ਸੁਸ਼ਾਸਨ ਦਾ ਪ੍ਰਤੀਕ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News