PM ਮੋਦੀ ਨੇ ITBP ਦੇ ਸਥਾਪਨਾ ਦਿਵਸ ''ਤੇ ਜਵਾਨਾਂ ਦੀ ਬਹਾਦਰੀ ਨੂੰ ਕੀਤਾ ਸਲਾਮ
Tuesday, Oct 24, 2023 - 10:38 AM (IST)
ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਭਾਰਤ ਤਿੱਬਤ ਸਰਹੱਦੀ ਪੁਲਸ (ਆਈ.ਟੀ.ਬੀ.ਪੀ.) ਦੇ ਸਥਾਪਨਾ ਦਿਵਸ 'ਤੇ ਫ਼ੋਰਸ ਦੇ ਕਰਮੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਬਹਾਦਰੀ ਨੂੰ ਸਲਾਮ ਕੀਤਾ। ਆਈ.ਟੀ.ਬੀ.ਪੀ. ਦੀ ਸਥਾਪਨਾ ਚੀਨ ਨਾਲ 1962 ਦੇ ਯੁੱਧ ਤੋਂ ਬਾਅਦ ਕੀਤੀ ਗਈ ਸੀ।
ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ 'ਚ ਕਿਹਾ,''ਆਈ.ਟੀ.ਬੀ.ਪੀ. ਦੇ ਸਥਾਪਨਾ ਦਿਵਸ ਮੌਕੇ ਮੈਂ ਸਾਡੇ ਆਈ.ਟੀ.ਬੀ.ਪੀ. ਕਰਮੀਆਂ ਦੀ ਬਹਾਦਰੀ ਨੂੰ ਸਲਾਮ ਕਰਦਾ ਹਾਂ।'' ਉਨ੍ਹਾਂ ਕਿਹਾ,''ਉਹ ਸਾਡੇ ਰਾਸ਼ਟਰ ਦੀ ਰੱਖਿਆ 'ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਨਾਲ ਹੀ ਕੁਦਰਤੀ ਆਫ਼ਤਾਵਾਂ ਦੌਰਾਨ ਉਨ੍ਹਾਂ ਦੀ ਸ਼ਲਾਘਾਯੋਗ ਕੋਸ਼ਿਸ਼ ਰਾਸ਼ਟਰ ਦੇ ਪ੍ਰਤੀ ਵਚਨਬੱਧਤਾ ਦਾ ਨਤੀਜਾ ਹੈ। ਉਹ ਇਸੇ ਸਮਰਪਣ ਅਤੇ ਉਤਸ਼ਾਹ ਨਾਲ ਸੇਵਾ ਕਰਦੇ ਰਹਿਣ।''
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8