ਡੋਨਾਲਡ ਟਰੰਪ ਦੇ ਸਵਾਗਤ ਨੂੰ ਲੈ ਕੇ ਉਤਸੁਕ ਭਾਰਤ : ਮੋਦੀ

02/23/2020 6:13:42 PM

ਨਵੀਂ ਦਿੱਲੀ (ਭਾਸ਼ਾ)— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਿਹਾ ਕਿ ਭਾਰਤ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਵਾਗਤ ਨੂੰ ਲੈ ਕੇ ਉਤਸੁਕ ਹੈ। ਅਮਰੀਕੀ ਰਾਸ਼ਟਰਪਤੀ 24 ਅਤੇ 25 ਫਰਵਰੀ ਨੂੰ ਭਾਰਤ ਦੀ ਯਾਤਰਾ 'ਤੇ ਹੋਣਗੇ। ਮੋਦੀ ਨੇ ਟਵੀਟ ਕੀਤਾ ਕਿ ਭਾਰਤ, ਡੋਨਾਲਡ ਟਰੰਪ ਦਾ ਸਵਾਗਤ ਕਰਨ ਲਈ ਉਤਸੁਕ ਹੈ। ਇਹ ਸਨਮਾਨ ਦੀ ਗੱਲ ਹੋਵੇਗੀ ਕਿ ਉਹ ਕੱਲ ਸਾਡੇ ਨਾਲ ਹੋਣਗੇ, ਜਿਸ ਦੀ ਸ਼ੁਰੂਆਤ ਅਹਿਮਦਾਬਾਦ ਵਿਚ ਇਤਿਹਾਸਕ ਪ੍ਰੋਗਰਾਮ ਤੋਂ ਹੋਵੇਗੀ। ਦਰਅਸਲ ਪ੍ਰਧਾਨ ਮਤੰਰੀ ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੂਪਾਨੀ ਦੇ ਉਸ ਟਵੀਟ 'ਤੇ ਪ੍ਰਤੀਕਿਰਿਆ ਦੇ ਰਹੇ ਸਨ, ਜਿਸ 'ਚ ਉਨ੍ਹਾਂ ਨੇ ਕਿਹਾ ਕਿ ਪੂਰਾ ਗੁਜਰਾਤ ਇਕ ਆਵਾਜ਼ ਵਿਚ ਕਹਿੰਦਾ ਹੈ- 'ਨਮਸਤੇ ਟਰੰਪ'।

PunjabKesari

ਇੱਥੇ ਦੱਸ ਦੇਈਏ ਕਿ ਟਰੰਪ ਅਤੇ ਮੋਦੀ ਅਹਿਮਦਾਬਾਦ ਕੌਮਾਂਤਰੀ ਹਵਾਈ ਅੱਡੇ ਤੋਂ 22 ਕਿਲੋਮੀਟਰ ਤਕ ਦਾ ਰੋਡ ਸ਼ੋਅ ਕਰਨਗੇ। ਇਸ ਤੋਂ ਬਾਅਦ ਉਹ ਮੋਟੇਰਾ ਸ਼ਹਿਰ ਵਿਚ ਨਵੇਂ ਬਣੇ ਸਰਦਾਰ ਪਟੇਲ ਸਟੇਡੀਅਮ 'ਚ ਆਯੋਜਿਤ 'ਨਮਸਤੇ ਟਰੰਪ' ਪ੍ਰੋਗਰਾਮ ਲਈ ਜਾਣਗੇ, ਜਿਸ 'ਚ 1 ਲੱਖ ਤੋਂ ਵਧੇਰੇ ਲੋਕਾਂ ਦੇ ਆਉਣ ਦੀ ਉਮੀਦ ਹੈ। ਇਸ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਤਾਜ ਨਗਰੀ ਆਗਰਾ ਲਈ ਰਵਾਨਾ ਹੋਣਗੇ ਅਤੇ ਤਾਜ ਮਹਿਲ ਦਾ ਦੀਦਾਰ ਕਰਨਗੇ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੀ ਪਤਨੀ ਮੇਲਾਨੀਆ ਟਰੰਪ ਦਾ 25 ਫਰਵਰੀ ਦੀ ਸਵੇਰੇ ਰਾਸ਼ਟਰਪਤੀ ਭਵਨ 'ਚ ਰਸਮੀ ਸਵਾਗਤ ਕੀਤਾ ਜਾਵੇਗਾ। ਇਸ ਤੋਂ ਬਾਅਦ ਟਰੰਪ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕਰਨ ਰਾਜਘਾਟ 'ਚ ਉਨ੍ਹਾਂ ਦੀ ਸਮਾਧੀ 'ਤੇ ਜਾਣਗੇ। ਇਸ ਤੋਂ ਬਾਅਦ ਟਰੰਪ ਅਤੇ ਮੋਦੀ ਵਿਚਾਲੇ ਹੈਦਰਾਬਾਦ ਹਾਊਸ 'ਚ ਵਫਦ ਪੱਧਰ ਦੀ ਗੱਲਬਾਤ ਹੋਵੇਗੀ।


Tanu

Content Editor

Related News