PM ਮੋਦੀ ਨੇ ਟਰੰਪ ਨੂੰ ਭੇਜਿਆ ਖ਼ਾਸ ਸੰਦੇਸ਼, ਲੈਟਰ ਲੈ ਕੇ ਅਮਰੀਕਾ ਪੁੱਜੇ ਜੈਸ਼ੰਕਰ

Monday, Jan 20, 2025 - 09:25 PM (IST)

PM ਮੋਦੀ ਨੇ ਟਰੰਪ ਨੂੰ ਭੇਜਿਆ ਖ਼ਾਸ ਸੰਦੇਸ਼, ਲੈਟਰ ਲੈ ਕੇ ਅਮਰੀਕਾ ਪੁੱਜੇ ਜੈਸ਼ੰਕਰ

ਨੈਸ਼ਨਲ ਡੈਸਕ- ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨਵੇਂ ਚੁਣੇ ਗਏ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣਗੇ, ਜਿੱਥੇ ਉਹ ਭਾਰਤ ਦੀ ਨੁਮਾਇੰਦਗੀ ਕਰਨਗੇ। ਇਸ ਦੌਰਾਨ ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਜੈਸ਼ੰਕਰ ਵਿਦੇਸ਼ 'ਚ ਆਪਣੇ ਨਾਲ ਟਰੰਪ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇੱਕ ਖਾਸ ਵਿਸ਼ੇਸ਼ ਪੱਤਰ ਵੀ ਲੈ ਕੇ ਗਏ ਹਨ।

ਸੂਤਰਾਂ ਨੇ ਸੋਮਵਾਰ ਨੂੰ ਦੱਸਿਆ ਕਿ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇੱਕ ਪੱਤਰ ਲੈ ਕੇ ਗਏ ਹਨ। ਸੂਤਰਾਂ ਨੇ ਦੱਸਿਆ ਕਿ ਜੈਸ਼ੰਕਰ ਸੋਮਵਾਰ ਨੂੰ ਰਾਸ਼ਟਰਪਤੀ ਟਰੰਪ ਦੇ ਸਹੁੰ ਚੁੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਨੁਮਾਇੰਦਗੀ ਉਨ੍ਹਾਂ ਦੇ ਵਿਸ਼ੇਸ਼ ਦੂਤ ਵਜੋਂ ਕਰ ਰਹੇ ਹਨ। ਟਰੰਪ ਹੁਣ ਤੋਂ ਥੋੜ੍ਹੀ ਦੇਰ ਬਾਅਦ ਵਾਸ਼ਿੰਗਟਨ ਡੀਸੀ ਦੇ ਕੈਪੀਟਲ ਰੋਟੁੰਡਾ ਵਿਖੇ ਸੰਯੁਕਤ ਰਾਜ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ।

ਵਿਦੇਸ਼ ਮੰਤਰੀ ਨੇ ਟਰੰਪ ਦੇ ਸਹੁੰ ਚੁੱਕ ਸਮਾਗਮ ਦੀਆਂ ਰਸਮਾਂ ਦੀਆਂ ਤਸਵੀਰਾਂ ਐਕਸ 'ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਐਕਸ 'ਤੇ ਲਿਖਿਆ, 'ਅੱਜ ਮੈਨੂੰ ਵਾਸ਼ਿੰਗਟਨ ਵਿੱਚ ਸੰਯੁਕਤ ਰਾਜ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਹੁੰ ਚੁੱਕ ਸਮਾਗਮ ਵਿੱਚ ਵਿਦੇਸ਼ ਮੰਤਰੀ ਅਤੇ ਪ੍ਰਧਾਨ ਮੰਤਰੀ ਮੋਦੀ ਦੇ ਵਿਸ਼ੇਸ਼ ਦੂਤ ਵਜੋਂ ਭਾਰਤ ਦੀ ਨੁਮਾਇੰਦਗੀ ਕਰਨ ਦਾ ਸਨਮਾਨ ਮਿਲਿਆ। ਅੱਜ ਸਵੇਰੇ ਸੇਂਟ ਜੌਹਨ ਚਰਚ ਵਿਖੇ ਉਦਘਾਟਨ ਸਮਾਰੋਹ ਦੀ ਪ੍ਰਾਰਥਨਾ ਸਭਾ ਵਿੱਚ ਭਾਗ ਲਿਆ।'


author

Rakesh

Content Editor

Related News