ਵਿਰੋਧੀ ਧਿਰ ਦੀ ਮੰਗ- PM ਮੋਦੀ ਸਦਨ ''ਚ ਆਓ, ਮਣੀਪੁਰ ਮੁੱਦੇ ''ਤੇ ਚਰਚਾ ਹੋਵੇ

Monday, Jul 31, 2023 - 03:53 PM (IST)

ਵਿਰੋਧੀ ਧਿਰ ਦੀ ਮੰਗ- PM ਮੋਦੀ ਸਦਨ ''ਚ ਆਓ, ਮਣੀਪੁਰ ਮੁੱਦੇ ''ਤੇ ਚਰਚਾ ਹੋਵੇ

ਨਵੀਂ ਦਿੱਲੀ- ਵਿਰੋਧੀ ਧਿਰ ਨੇ ਸੋਮਵਾਰ ਯਾਨੀ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਸੰਸਦ ਦੇ ਦੋਹਾਂ ਸਦਨਾਂ ਦੇ ਅਪਮਾਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਮਣੀਪੁਰ ਮੁੱਦੇ 'ਤੇ ਵਿਸਥਾਰ ਨਾਲ ਚਰਚਾ ਹੋਣੀ ਚਾਹੀਦੀ ਹੈ ਅਤੇ ਪ੍ਰਧਾਨ ਮੰਤਰੀ ਨੂੰ ਸਦਨ ਦੇ ਅੰਦਰ ਬਿਆਨ ਦੇਣਾ ਚਾਹੀਦਾ ਹੈ। ਵਿਰੋਧੀ ਧਿਰ ਦੇ ਨੇਤਾ ਬੇਭੋਸਗੀ ਮਤੇ 'ਤੇ ਛੇਤੀ ਚਰਚਾ ਦੀ ਮੰਗ ਕਰ ਰਹੇ ਹਨ। ਉਹ ਰਾਜ ਸਭਾ 'ਚ ਨਿਯਮ 267 ਤਹਿਤ ਮਣੀਪੁਰ ਦੇ ਮੁੱਦੇ 'ਤੇ ਚਰਚਾ ਚਾਹੁੰਦੇ ਹਨ। 

ਇਹ ਵੀ ਪੜ੍ਹੋ- ਮੋਦੀ ਸਰਕਾਰ ਖ਼ਿਲਾਫ਼ ਵਿਰੋਧੀ ਧਿਰ ਦੇ ਬੇਭਰੋਸਗੀ ਮਤੇ ਨੂੰ ਲੋਕ ਸਭਾ ਸਪੀਕਰ ਨੇ ਦਿੱਤੀ ਮਨਜ਼ੂਰੀ

ਰਾਜ ਸਭਾ ਵਿਚ ਕਾਂਗਰਸ ਦੇ ਉਪ ਨੇਤਾ ਪ੍ਰਮੋਦ ਤਿਵਾੜੀ ਨੇ ਕਿਹਾ ਕਿ ਸੰਸਦ 'ਚ ਮਣੀਪੁਰ ਦੇ ਵਿਸ਼ੇ 'ਤੇ ਵਿਸਥਾਰ ਨਾਲ ਚਰਚਾ ਪਹਿਲੀ ਤਰਜੀਹ ਹੋਣੀ ਚਾਹੀਦੀ ਹੈ ਕਿਉਂਕਿ ਮਣੀਪੁਰ ਦੇ ਮੁੱਖ ਮੰਤਰੀ ਨੇ ਖ਼ੁਦ ਸਵੀਕਾਰ ਕੀਤਾ ਹੈ ਕਿ ਦੋ ਔਰਤਾਂ ਨੂੰ ਨਗਨ ਕਰ ਕੇ ਘੁੰਮਾਉਣ ਦੀ ਘਟਨਾ ਵਰਗੀਆਂ ਕਈ ਘਟਨਾਵਾਂ ਹੋਈਆਂ ਹਨ। ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਸੰਵਿਧਾਨ ਦੀ ਧਾਰਾ-75 ਤਹਿਤ ਸੰਸਦ ਪ੍ਰਤੀ ਜਵਾਬਦੇਹ ਹੁੰਦੇ ਹਨ। ਉਨ੍ਹਾਂ ਨੂੰ ਸੰਸਦ ਦੇ ਅੰਦਰ ਆ ਕੇ ਬੋਲਣਾ ਚਾਹੀਦਾ ਹੈ। 

ਇਹ ਵੀ ਪੜ੍ਹੋ- ਮਣੀਪੁਰ ਘਟਨਾ ਦਾ ਸੰਸਦ ਤੱਕ ਸੇਕ, ਵਿਰੋਧੀ ਪਾਰਟੀਆਂ ਤੋਂ ਬਣਿਆ 'I.N.D.I.A' ਨੇ ਕੀਤਾ ਵਿਰੋਧ ਪ੍ਰਦਰਸ਼ਨ

ਤਿਵਾੜੀ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਦਾ ਸਦਨ 'ਚ ਮਣੀਪੁਰ 'ਤੇ ਬਿਆਨ ਨਾ ਦੇਣਾ ਸਿਰਫ ਲੋਕ ਸਭਾ ਅਤੇ ਰਾਜ ਸਭਾ ਦਾ ਅਪਮਾਨ ਨਹੀਂ ਹੈ ਸਗੋਂ ਦੇਸ਼ ਦੇ 130 ਕਰੋੜ ਲੋਕਾਂ ਦਾ ਅਪਮਾਨ ਹੈ। ਇਸ ਮੁੱਦੇ 'ਤੇ ਹੰਗਾਮੇ ਕਾਰਨ ਦੋਹਾਂ ਸਦਨਾਂ ਵਿਚ ਕਾਰਵਾਈ 'ਚ ਰੁਕਾਵਟ ਹੋ ਰਹੀ ਹੈ। ਦੱਸ ਦੇਈਏ ਕਿ ਕਾਂਗਰਸ ਨੇ ਮਣੀਪੁਰ ਹਿੰਸਾ ਦੇ ਮੁੱਦੇ 'ਤੇ ਸੰਸਦ 'ਚ ਜਾਰੀ ਖਿੱਚੋਤਾਣ ਦਰਮਿਆਨ ਬੁੱਧਵਾਰ 26 ਜੁਲਾਈ ਨੂੰ ਲੋਕ ਸਭਾ 'ਚ ਬੇਭਰੋਸਗੀ ਮਤਾ ਪੇਸ਼ ਕੀਤਾ ਸੀ, ਜਿਸ ਨੂੰ ਸਦਨ ਨੇ ਮਨਜ਼ੂਰੀ ਦੇ ਦਿੱਤੀ ਸੀ। ਸਪੀਕਰ ਓਮ ਬਿਰਲਾ ਨੇ ਕਿਹਾ ਸੀ ਕਿ ਉਹ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਨਾਲ ਗੱਲਬਾਤ ਕਰਨ ਮਗਰੋਂ ਮਤੇ 'ਤੇ ਚਰਚਾ ਲਈ ਤਾਰੀਖ਼ ਤੈਅ ਕਰਨਗੇ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News