PM ਮੋਦੀ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨਾਲ ਫੋਨ ’ਤੇ ਕੀਤੀ ਗੱਲ, ਕੋਰੋਨਾ ਆਫ਼ਤ ’ਤੇ ਹੋਈ ਚਰਚਾ

Saturday, May 08, 2021 - 01:53 PM (IST)

ਨਵੀਂ ਦਿੱਲੀ— ਦੇਸ਼ ਵਿਚ ਕੋਰੋਨਾ ਲਾਗ ਦੀ ਦੂਜੀ ਲਹਿਰ ਦੀ ਰਫ਼ਤਾਰ ਵੱਧਦੀ ਜਾ ਰਹੀ ਹੈ। ਅਜਿਹੇ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਫੋਨ ’ਤੇ ਹੀ ਕੋਵਿਡ-19 ਦੀ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਸ਼ਨੀਵਾਰ ਯਾਨੀ ਕਿ ਅੱਜ ਪ੍ਰਧਾਨ ਮੰਤਰੀ ਮੋਦੀ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੂੰ ਫੋਨ ਕੀਤਾ। ਪ੍ਰਧਾਨ ਮੰਤਰੀ ਨੇ ਠਾਕਰੇ ਨਾਲ ਸੂਬੇ ’ਚ ਕੋਵਿਡ-19 ਦੀ ਮੌਜੂਦਾ ਸਥਿਤੀ ’ਤੇ ਚਰਚਾ ਕੀਤੀ। ਦੱਸ ਦੇਈਏ ਕਿ ਮਹਾਰਾਸ਼ਟਰ ’ਚ ਕੋਰੋਨਾ ਲਾਗ ਦੀ ਰਫ਼ਤਾਰ ਘੱਟ ਹੋਣ ਦਾ ਨਾਮ ਨਹੀਂ ਲੈ ਰਹੀ ਹੈ। ਸੂਬੇ ਵਿਚ ਬੀਤੇ 24 ਘੰਟਿਆਂ ਵਿਚ ਕੋਰੋਨਾ ਦੇ 54,022 ਨਵੇਂ ਮਾਮਲੇ ਸਾਹਮਣੇ ਆਏ ਅਤੇ 898 ਲੋਕਾਂ ਦੀ ਮੌਤ ਹੋਈ। ਹੁਣ ਤੱਕ ਇੱਥੇ 49,96,758 ਕੋਰੋਨਾ ਪੀੜਤ ਮਿਲ ਚੁੱਕੇ ਹਨ ਅਤੇ 74,413 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। 

ਇਹ ਵੀ ਪੜ੍ਹੋ– ਕੋਰੋਨਾ ਦੀ ਹਾਹਾਕਾਰ; ਮੌਤਾਂ ਦਾ ਟੁੱਟਿਆ ਰਿਕਾਰਡ, ਇਕ ਦਿਨ 4,187 ਮਰੀਜ਼ਾਂ ਨੇ ਤੋੜਿਆ ਦਮ

ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨੇ ਮਣੀਪੁਰ, ਤਿ੍ਰਪੁਰਾ ਅਤੇ ਸਿੱਕਮ ਦੇ ਮੁੱਖ ਮੰਤਰੀਆਂ ਨਾਲ ਗੱਲ ਕੀਤੀ ਸੀ, ਜਦਕਿ ਇਸ ਤੋਂ ਪਹਿਲਾਂ ਆਂਧਰਾ ਪ੍ਰਦੇਸ਼, ਓਡੀਸ਼ਾ, ਝਾਰਖੰਡ ਅਤੇ ਤੇਲੰਗਾਨਾ ਦੇ ਮੁੱਖ ਮੰਤਰੀਆਂ ਨਾਲ ਗੱਲ ਕਰ ਕੇ ਇਨ੍ਹਾਂ ਸੂਬਿਆਂ ’ਚ ਕੋਵਿਡ-19 ਦੀ ਤਾਜ਼ਾ ਸਥਿਤੀ ਦੀ ਚਰਚਾ ਕੀਤੀ ਸੀ। ਪ੍ਰਧਾਨ ਮੰਤਰੀ ਜੰਮੂ ਅਤੇ ਕਸ਼ਮੀਰ ਦੇ ਨਾਲ ਹੀ ਪੁਡੂਚੇਰੀ ਦੇ ਉੱਪ ਰਾਜਪਾਲਾਂ ਨਾਲ ਵੀ ਗੱਲ ਕਰ ਕੇ ਸਥਿਤੀ ਦੀ ਸਮੀਖਿਆ ਕਰ ਚੁੱਕੇ ਹਨ। ਭਾਰਤ ਵਿਚ ਇਕ ਦਿਨ ’ਚ ਕੋਵਿਡ-19 ਨਾਲ ਰਿਕਾਰਡ 4,187 ਮਰੀਜ਼ਾਂ ਦੀ ਮੌਤ ਹੋਣ ਤੋਂ ਬਾਅਦ ਮਿ੍ਰਤਕਾਂ ਦਾ ਅੰਕੜਾ 2,38,270 ’ਤੇ ਪਹੁੰਚ ਗਿਆ ਹੈ। ਜਦਕਿ 4,01,078 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੋਰੋਨਾ ਦੇ ਕੁੱਲ ਕੇਸ 2,18,92,676 ਹੋ ਗਏ ਹਨ। 

ਇਹ ਵੀ ਪੜ੍ਹੋ–  ਕੋਰੋਨਾ ਦੇ ਨਵੇਂ ਰੂਪਾਂ ਨੇ ਭਾਰਤ ’ਚ ਵੰਡਿਆ ਆਪਣਾ-ਆਪਣਾ ਇਲਾਕਾ, ਸਭ ਤੋਂ ਭਿਆਨਕ ਹੈ ਇਹ 'ਵੇਰੀਐਂਟ'


Tanu

Content Editor

Related News