18ਵੀਂ ਲੋਕ ਸਭਾ ਦੇ ਸੈਸ਼ਨ ਤੋਂ ਪਹਿਲਾਂ ਬੋਲੇ PM ਮੋਦੀ, 'ਨਵੇਂ ਮਤਿਆਂ ਨਾਲ ਕਰਾਂਗੇ ਕੰਮ'

06/24/2024 11:14:26 AM

ਨੈਸ਼ਨਲ ਡੈਸਕ : ਦੇਸ਼ ਦੀ 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ, ਜੋ ਕਈ ਤਰ੍ਹਾਂ ਨਾਲ ਖ਼ਾਸ ਹੋਣ ਵਾਲਾ ਹੈ। ਸਭ ਤੋਂ ਪਹਿਲਾਂ ਇਸ ਸੈਸ਼ਨ 'ਚ ਸਾਰੇ ਸੰਸਦ ਮੈਂਬਰਾਂ ਦਾ ਸਹੁੰ ਚੁੱਕ ਸਮਾਗਮ ਹੋਵੇਗਾ, ਜਿਸ ਵਿਚ ਪ੍ਰੋਟੇਮ ਸਪੀਕਰ ਭਰਤਰਿਹਰੀ ਮਹਿਤਾਬ ਸਾਰੇ ਸੰਸਦ ਮੈਂਬਰਾਂ ਨੂੰ ਸਹੁੰ ਚੁਕਾਉਣਗੇ। ਇਸ ਦੇ ਨਾਲ ਹੀ ਸਪੀਕਰ ਦੇ ਅਹੁਦੇ ਲਈ ਵੀ ਚੋਣ ਹੋਵੇਗੀ। ਪਹਿਲੇ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਦਾ ਦਿਨ ਬਹੁਤ ਖ਼ਾਸ ਹੈ। ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਸਹੁੰ ਚੁੱਕ ਸਮਾਗਮ ਸਾਡੀ ਨਵੀਂ ਸੰਸਦ ਵਿੱਚ ਹੋ ਰਿਹਾ ਹੈ। ਅਕਸਰ ਇਹ ਸਿਲਸਿਲਾ ਪੁਰਾਣੀ ਸੰਸਦ ਵਿੱਚ ਹੁੰਦਾ ਸੀ।

ਇਹ ਵੀ ਪੜ੍ਹੋ - ਵੱਡੀ ਖ਼ਬਰ : PM ਕਿਸਾਨ ਯੋਜਨਾ ਦੀ 17ਵੀਂ ਕਿਸ਼ਤ ਜਾਰੀ, ਕਿਸਾਨਾਂ ਦੇ ਖਾਤਿਆਂ 'ਚ ਆਏ 2-2 ਹਜ਼ਾਰ ਰੁਪਏ

 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਿਹਾ ਕਿ ਦੇਸ਼ ਦੀ ਜਨਤਾ ਵਿਰੋਧੀ ਧਿਰ ਵੱਲੋਂ ਸੰਸਦ ਦੀ ਮਰਿਆਦਾ ਬਣਾਈ ਰੱਖਣ ਦੀ ਉਮੀਦ ਕਰਦੀ ਹੈ ਨਾ ਕਿ ‘ਨਖਰੇ, ਡਰਾਮੇ, ਨਾਅਰੇਬਾਜ਼ ਅਤੇ ਰੁਕਾਵਟ ਦੀ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਇਕ ਚੰਗੇ ਅਤੇ ਜ਼ਿੰਮੇਵਾਰ ਵਿਰੋਧੀ ਧਿਰ ਦੀ ਲੋੜ ਹੈ। 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਪਹਿਲੇ ਦਿਨ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਮੋਦੀ ਨੇ ਸਾਰੇ ਨਵੇਂ ਚੁਣੇ ਸੰਸਦ ਮੈਂਬਰਾਂ ਨੂੰ ਇਸ ਸੈਸ਼ਨ ਦੀ ਵਰਤੋਂ ਜਨਹਿਤ ’ਚ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ, ‘‘ਸਾਰੇ ਸੰਸਦ ਮੈਂਬਰਾਂ ਤੋਂ ਦੇਸ਼ ਨੂੰ ਬਹੁਤ ਉਮੀਦਾਂ ਹਨ। ਮੈਂ ਸਾਰੇ ਸੰਸਦ ਮੈਂਬਰਾਂ ਨੂੰ ਅਪੀਲ ਕਰਾਂਗਾ ਕਿ ਉਹ ਜਨਹਿਤ ਲਈ ਇਸ ਮੌਕੇ ਦੀ ਵਰਤੋਂ ਕਰਨ ਅਤੇ ਜਨਹਿਤ ’ਚ ਹਰ ਸੰਭਵ ਕਦਮ ਉਠਾਉਣ। ਅੱਜ ਦੇ ਖ਼ਾਸ ਦਿਨ 'ਤੇ ਮੈਂ ਸਾਰੇ ਨਵੇਂ ਚੁਣੇ ਸੰਸਦ ਮੈਂਬਰਾਂ ਦਾ ਦਿਲੋਂ ਸੁਆਗਤ ਕਰਦਾ ਹਾਂ, ਉਨ੍ਹਾਂ ਨੂੰ ਵਧਾਈ ਦਿੰਦਾ ਹਾਂ ਅਤੇ ਸ਼ੁਭਕਾਮਨਾਵਾਂ ਦਿੰਦਾ ਹਾਂ। ਸੰਸਦ ਦਾ ਇਹ ਗਠਨ ਭਾਰਤ ਦੇ ਆਮ ਆਦਮੀ ਦੀ ਪੂਰਤੀ ਲਈ ਹੈ।

ਇਹ ਵੀ ਪੜ੍ਹੋ - ਇਸ ਸੂਬੇ ਦੇ 1.91 ਲੱਖ ਕਿਸਾਨਾਂ ਲਈ ਵੱਡੀ ਖ਼ਬਰ, ਸਰਕਾਰ ਮੁਆਫ਼ ਕਰ ਰਹੀ 2 ਲੱਖ ਰੁਪਏ ਤੱਕ ਦਾ ਕਰਜ਼ਾ

ਉਹਨਾਂ ਨੇ ਕਿਹਾ, ‘‘ਦੇਸ਼ ਦੀ ਜਨਤਾ ਵਿਰੋਧੀ ਧਿਰ ਵਲੋਂ ਚੰਗੇ ਕਦਮਾਂ ਦੀ ਉਮੀਦ ਰੱਖਦੀ ਹੈ। ਹੁਣ ਤੱਕ ਜੋ ਨਿਰਾਸ਼ਾ ਮਿਲੀ ਹੈ। ਮੈਂ ਆਸ ਕਰਦਾ ਹਾਂ ਕਿ ਵਿਰੋਧੀ ਧਿਰ ਉਸ ’ਚ ਖਰਾ ਉਤਰੇਗੀ।’’ ਪ੍ਰਧਾਨ ਮੰਤਰੀ ਨੇ ਕਿਹਾ ਕਿ ਆਮ ਵਿਅਕਤੀ ਉਮੀਦ ਕਰਦਾ ਹੈ ਕਿ ਸਦਨ ’ਚ ਬਹਿਸ ਹੋਵੇ। ਉਨ੍ਹਾਂ ਨੇ ਕਿਹਾ, ‘‘ਲੋਕਾਂ ਨੂੰ ਇਹ ਉਮੀਦ ਨਹੀਂ ਹੈ ਕਿ ਨਖਰੇ ਹੁੰਦੇ ਰਹਿਣ, ਡਰਾਮਾ ਹੁੰਦੇ ਰਹਿਣ, ਰੁਕਾਵਟਾਂ ਪੈਂਦੀਆਂ ਰਹਿਣ... ਲੋਕ ਠੋਸ ਕੰਮ ਚਾਹੁੰਦੇ ਹਨ, ਨਾਅਰੇਬਾਜ਼ੀ ਨਹੀਂ ਚਾਹੁੰਦੇ। ਦੇਸ਼ ਨੂੰ ਇਕ ਚੰਗੇ ਵਿਰੋਧੀ ਧਿਰ ਦੀ ਲੋੜ ਹੈ... ਜ਼ਿੰਮੇਵਾਰ ਵਿਰੋਧੀ ਧਿਰ ਦੀ ਲੋੜ ਹੈ ਅਤੇ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਇਸ 18ਵੀਂ ਲੋਕ ਸਭਾ ’ਚ ਸਾਡੇ ਜੋ ਸੰਸਦ ਮੈਂਬਰ ਜਿੱਤ ਕੇ ਆਏ ਹਨ, ਉਹ ਆਮ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰਨਗੇ।’’

ਇਹ ਵੀ ਪੜ੍ਹੋ - ਕਰਨਾਟਕ ਦੇ ਕਲਬੁਰਗੀ ਹਵਾਈ ਅੱਡੇ 'ਤੇ ਫੈਲੀ ਸਨਸਨੀ, ਮਿਲੀ ਬੰਬ ਦੀ ਧਮਕੀ, ਫਲਾਈਟ ਤੋਂ ਉਤਾਰੇ ਯਾਤਰੀ

ਉਨ੍ਹਾਂ ਨੇ ਕਿਹਾ, ‘‘ਵਿਕਸਤ ਭਾਰਤ ਦੇ ਸਾਡੇ ਸੰਕਲਪ ਨੂੰ ਪੂਰਾ ਕਰਨ ਲਈ ਸਾਡਾ ਸਭ ਦਾ ਫ਼ਰਜ਼ ਹੈ ਕਿ ਅਸੀਂ ਮਿਲ ਕੇ ਉਸ ਫਰਜ਼ ਨੂੰ ਨਿਭਾਈਏ ਅਤੇ ਜਨਤਾ ਦਾ ਵਿਸ਼ਵਾਸ ਹੋਰ ਮਜਬੂਤ ਕਰੀਏ।’’ ਆਪਣੇ ਸੰਬੋਧਨ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਮਰਜੈਂਸੀ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਕੱਲ 25 ਜੂਨ ਹੈ। ਭਾਰਤ ਦੀ ਲੋਕਤੰਤਰਿਕ ਰਵਾਇਤਾਂ ’ਚ ਯਕੀਨ ਰੱਖਣ ਵਾਲਿਆਂ ਲਈ 25 ਜੂਨ ਨਾ ਭੁੱਲਣ ਵਾਲਾ ਦਿਨ ਹੈ। 25 ਜੂਨ ਨੂੰ ਭਾਰਤ ਦੇ ਲੋਕਤੰਤਰ ’ਤੇ ਜੋ ਧੱਬਾ ਲੱਗਾ ਸੀ, ਉਸ ਦੇ 50 ਸਾਲ ਪੂਰੇ ਹੋ ਰਹੇ ਹਨ। ਭਾਰਤ ਦੀ ਨਵੀਂ ਪੀੜ੍ਹੀ ਕਦੇ ਇਹ ਨਹੀਂ ਭੁੱਲੇਗੀ ਕਿ ਕਿਵੇਂ ਭਾਰਤ ਦੇ ਸੰਵਿਧਾਨ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਗਿਆ ਸੀ। ਦੇਸ਼ ਨੂੰ ਜੇਲ੍ਹ ਖਾਨਾ ਬਣਾ ਦਿੱਤਾ ਗਿਆ ਸੀ। ਲੋਕਤੰਤਰ ਨੂੰ ਪੂਰੀ ਤਰ੍ਹਾਂ ਦਬੋਚ ਲਿਆ ਗਿਆ।

ਇਹ ਵੀ ਪੜ੍ਹੋ - ਪੇਪਰ ਲੀਕ ਮਾਮਲੇ ਦੀ ਜਾਂਚ ਲਈ ਨਵਾਦਾ ਪੁੱਜੀ CBI ਟੀਮ 'ਤੇ ਹਮਲਾ, ਵਾਹਨਾਂ ਦੀ ਕੀਤੀ ਭੰਨਤੋੜ, 4 ਲੋਕ ਗ੍ਰਿਫ਼ਤਾਰ

ਲੋਕ ਸਭਾ ਚੋਣਾਂ ਬਾਰੇ ਉਨ੍ਹਾਂ ਨੇ ਕਿਹਾ ਕਿ ਇਤਿਹਾਸ ਵਿੱਚ ਅਜਿਹਾ ਦੂਜੀ ਵਾਰ ਹੋਇਆ ਕਿ ਜਨਤਾ ਨੇ ਲਗਾਤਾਰ ਤੀਜੀ ਵਾਰ ਕਿਸੇ ਸਰਕਾਰ ਨੂੰ ਰਾਜ ਕਰਨ ਦਾ ਮੌਕਾ ਦਿੱਤਾ ਹੈ। ਇਹ ਮੌਕਾ 60 ਸਾਲਾਂ ਬਾਅਦ ਆਇਆ ਹੈ। ਜੇਕਰ ਜਨਤਾ ਨੇ ਅਜਿਹਾ ਫ਼ੈਸਲਾ ਲਿਆ ਹੈ ਤਾਂ ਇਸ ਨੇ ਸਰਕਾਰ ਦੇ ਇਰਾਦਿਆਂ 'ਤੇ ਮੋਹਰ ਲਗਾਈ ਹੈ। ਨੀਤੀਆਂ 'ਤੇ ਮੋਹਰ ਲਗਾਈ। ਦੁਨੀਆ ਦੀ ਸਭ ਤੋਂ ਵੱਡੀ ਚੋਣ ਬਹੁਤ ਸ਼ਾਨਦਾਰ ਤਰੀਕੇ ਨਾਲ ਕਰਵਾਈ ਗਈ। ਇਹ 140 ਕਰੋੜ ਭਾਰਤੀਆਂ ਲਈ ਮਾਣ ਵਾਲੀ ਗੱਲ ਹੈ।

ਇਹ ਵੀ ਪੜ੍ਹੋ - 300 ਲੋਕਾਂ ਨੂੰ ਲੈ ਕੇ 9 ਘੰਟੇ ਉਡਦਾ ਰਿਹਾ ਬੋਇੰਗ ਜਹਾਜ਼, 7000 ਕਿਲੋਮੀਟਰ ਤੈਅ ਕੀਤਾ ਸਫ਼ਰ, ਨਹੀਂ ਹੋਈ ਲੈਂਡਿੰਗ!

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 


rajwinder kaur

Content Editor

Related News