ਵਲਸਾਡ 'ਚ ਬੋਲੇ PM ਮੋਦੀ, "ਗੁਜਰਾਤ ਨੂੰ ਬਦਨਾਮ ਕਰਨ ਵਾਲਿਆਂ ਲਈ ਨਹੀਂ ਹੋਣੀ ਚਾਹੀਦੀ ਕੋਈ ਥਾਂ"
Saturday, Nov 19, 2022 - 11:28 PM (IST)
ਨੈਸ਼ਨਲ ਡੈਸਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਗੁਜਰਾਤ ਵਿਧਾਨ ਸਭਾ ਚੋਣਾਂ 'ਚ ਭਾਰਤੀ ਜਨਤਾ ਪਾਰਟੀ ਵੱਲੋਂ ਕਮਾਨ ਸੰਭਾਲ ਲਈ ਹੈ। ਮੋਦੀ ਨੇ ਸ਼ਨੀਵਾਰ ਸ਼ਾਮ ਗੁਜਰਾਤ ਦੇ ਵਲਸਾਡ ਵਿੱਚ ਇੱਕ ਜਨ ਸਭਾ ਨੂੰ ਸੰਬੋਧਿਤ ਕੀਤਾ। ਇਸ ਤੋਂ ਪਹਿਲਾਂ, ਪ੍ਰਧਾਨ ਮੰਤਰੀ ਨੇ ਸ਼ਨੀਵਾਰ ਸਵੇਰੇ ਅਰੁਣਾਚਲ ਪ੍ਰਦੇਸ਼ ਦੀ ਰਾਜਧਾਨੀ ਈਟਾਨਗਰ ਵਿੱਚ ਹਵਾਈ ਅੱਡੇ ਦਾ ਉਦਘਾਟਨ ਕੀਤਾ। ਇਸ ਤੋਂ ਬਾਅਦ ਮੋਦੀ ਉੱਤਰ ਪ੍ਰਦੇਸ਼ ਦੇ ਬਨਾਰਸ ਪਹੁੰਚੇ। ਜਿੱਥੇ ਉਨ੍ਹਾਂ ਨੇ ਕਾਸ਼ੀ-ਤਮਿਲ ਸੰਗਮ 'ਚ ਹਿੱਸਾ ਲਿਆ। ਮੋਦੀ ਸ਼ਾਮ ਨੂੰ ਵਲਸਾਡ ਪਹੁੰਚੇ। ਉਨ੍ਹਾਂ ਨੇ ਵਿਰੋਧੀ ਧਿਰ 'ਤੇ ਤਿੱਖਾ ਨਿਸ਼ਾਨਾ ਸਾਧਿਆ।
ਇਹ ਵੀ ਪੜ੍ਹੋ : ਨੌਜਵਾਨਾਂ ਤੋਂ ਅੱਤਵਾਦੀ ਵਾਰਦਾਤਾਂ ਕਰਵਾਉਣ ਵਾਲੇ ਰਿੰਦਾ ’ਤੇ ਦਰਜ ਸਨ ਦਰਜਨਾਂ ਅਪਰਾਧਿਕ ਮਾਮਲੇ
ਪ੍ਰਧਾਨ ਮੰਤਰੀ ਮੋਦੀ ਨੇ ਗੁਜਰਾਤ ਨੂੰ ਬਦਨਾਮ ਕਰਨ ਵਾਲਿਆਂ ਤੋਂ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਅਜਿਹੇ ਲੋਕਾਂ ਨੂੰ ਸੂਬੇ ਵਿੱਚ ਕੋਈ ਥਾਂ ਨਹੀਂ ਮਿਲਣੀ ਚਾਹੀਦੀ। ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਲਸਾਡ ਜ਼ਿਲ੍ਹੇ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਗੁਜਰਾਤੀ ਲੋਕਾਂ ਨੇ ਕਦੇ ਕਿਸੇ ਨੂੰ ਦੁਖੀ ਨਹੀਂ ਕੀਤਾ ਅਤੇ ਗੁਜਰਾਤ ਆਉਣ ਵਾਲਿਆਂ ਨੂੰ ਸਵੀਕਾਰ ਕੀਤਾ ਹੈ।
ਇਹ ਵੀ ਪੜ੍ਹੋ : BSF ਦੇ ਹੱਥ ਲੱਗੀ ਵੱਡੀ ਸਫਲਤਾ, ਖੇਤਾਂ 'ਚੋਂ ਕਰੋੜਾਂ ਦੀ ਹੈਰੋਇਨ ਬਰਾਮਦ
ਪ੍ਰਧਾਨ ਮੰਤਰੀ ਨੇ ਕਿਹਾ ਉਨ੍ਹਾਂ ਤੋਂ ਸਾਵਧਾਨ ਰਹੋ ਜੋ ਗੁਜਰਾਤ ਨੂੰ ਬਦਨਾਮ ਕਰਨਾ ਚਾਹੁੰਦੇ ਹਨ ਅਤੇ ਸਾਡੇ ਵਿਰੁੱਧ ਬੋਲ ਰਹੇ ਹਨ। ਉਹ ਗੁਜਰਾਤ ਅਤੇ ਗੁਜਰਾਤੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਹ ਵਿਦੇਸ਼ਾਂ ਵਿੱਚ ਵੀ ਸਾਡੇ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਮੋਦੀ ਨੇ ਕਿਹਾ ਅਸੀਂ ਉਨ੍ਹਾਂ ਨੂੰ ਕਦੇ ਵੀ ਸਵੀਕਾਰ ਨਹੀਂ ਕਰ ਸਕਦੇ ਜੋ ਗੁਜਰਾਤ ਨੂੰ ਪਿੱਛੇ ਲਿਜਾਣ ਦੀ ਕੋਸ਼ਿਸ਼ ਕਰ ਰਹੇ ਹਨ। ਕਾਂਗਰਸ ਤੇ ਤੰਜ ਕਸਦਿਆਂ ਉਨ੍ਹਾਂ ਕਿਹਾ ਜੇਕਰ ਕਾਂਗਰਸ ਦੀ ਸਰਕਾਰ ਹੁੰਦੀ ਤਾਂ 250-300 ਰੁਪਏ ਦੀ ਬਜਾਏ 5,000 ਰੁਪਏ ਦਾ ਬਿੱਲ ਆਉਣਾ ਸੀ। ਉਨ੍ਹਾਂ ਕਿਹਾ ਪਿਛਲੀ ਕਾਂਗਰਸ ਸਰਕਾਰ 'ਚ ਇੱਕ ਜੀਬੀ ਡੇਟਾ ਦੀ ਕੀਮਤ 300 ਰੁਪਏ ਸੀ, ਜੋ ਹੁਣ 10 ਰੁਪਏ ਹੈ।