PM ਮੋਦੀ ਨੇ ਕੀਤੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ, ਦਿੱਲੀ ਬਲਾਸਟ ਦੀ ਲਈ ਜਾਣਕਾਰੀ
Monday, Nov 10, 2025 - 08:46 PM (IST)
ਨਵੀਂ ਦਿੱਲੀ/ਮੁੰਬਈ : ਰਾਜਧਾਨੀ ਦਿੱਲੀ ਵਿਚ ਹੋਏ ਬਲਾਸਟ ਵਿਚ ਕਈ ਲੋਕਾਂ ਦੀ ਮੌਤ ਮਗਰੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਗ੍ਰਹਿ ਮੰਤਰੀ ਤੋਂ ਬਲਾਸਟ ਸਬੰਧੀ ਜਾਣਕਾਰੀ ਲਈ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਘਟਨਾ ਤੋਂ ਬਾਅਦ ਤੇਜ਼ ਜਾਂਚ ਦੇ ਹੁਕਮ ਦਿੱਤੇ ਹਨ।
ਦੱਸ ਦਈਏ ਕਿ ਸੋਮਵਾਰ (10 ਨਵੰਬਰ 2025) ਸ਼ਾਮ ਨੂੰ ਦਿੱਲੀ ਦੇ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਨੇੜੇ ਇੱਕ ਖੜ੍ਹੀ ਕਾਰ ਵਿੱਚ ਜ਼ੋਰਦਾਰ ਬੰਬ ਧਮਾਕਾ ਹੋਇਆ, ਜਿਸ ਕਾਰਨ ਪੂਰੇ ਦੇਸ਼ ਦੀਆਂ ਖੁਫੀਆ ਏਜੰਸੀਆਂ ਦੀ ਨੀਂਦ ਉੱਡ ਗਈ ਹੈ। ਇਸ ਹਾਈ ਇੰਟੈਂਸਿਟੀ ਬਲਾਸਟ ਵਿੱਚ ਸ਼ੁਰੂਆਤੀ ਰਿਪੋਰਟਾਂ ਅਨੁਸਾਰ 8 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 24 ਲੋਕ ਜ਼ਖਮੀ ਹੋਏ ਹਨ। ਚਸ਼ਮਦੀਦਾਂ ਮੁਤਾਬਕ ਧਮਾਕਾ ਬਹੁਤ ਤੇਜ਼ ਸੀ, ਜਿਸ ਕਾਰਨ ਆਸ-ਪਾਸ ਦੇ ਵਾਹਨਾਂ ਨੂੰ ਵੀ ਅੱਗ ਲੱਗ ਗਈ। NIA ਦੀ ਟੀਮ ਜਾਂਚ ਵਿੱਚ ਜੁੱਟ ਗਈ ਹੈ।
ਮੁੰਬਈ ਅਤੇ ਯੂਪੀ 'ਚ ਹਾਈ ਅਲਰਟ
ਦਿੱਲੀ ਦੇ ਦਿਲ ਦਹਿਲਾ ਦੇਣ ਵਾਲੇ ਧਮਾਕੇ ਤੋਂ ਬਾਅਦ ਮੁੰਬਈ ਪੁਲਸ ਅਤੇ ਉੱਤਰ ਪ੍ਰਦੇਸ਼ (ਯੂਪੀ) ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
