ਮੋਦੀ ਨੇ ਆਸਾਮ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸੂਬੇ ’ਚ ਹੜ੍ਹ ਦੀ ਸਥਿਤੀ ਦੀ ਲਈ ਜਾਣਕਾਰੀ

08/31/2021 12:46:00 PM

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਆਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨਾਲ ਸੂਬੇ ਵਿਚ ਹੜ੍ਹ ਦੀ ਸਥਿਤੀ ਦੇ ਸਬੰਧ ’ਚ ਜਾਣਕਾਰੀ ਲਈ ਅਤੇ ਕੇਂਦਰ ਸਰਕਾਰ ਵਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਪ੍ਰਧਾਨ ਮੰਤਰੀ ਨੇ ਟਵੀਟ ਕੀਤਾ ਕਿ ਆਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਨਾਲ ਗੱਲ ਕੀਤੀ ਅਤੇ ਸੂਬੇ ’ਚ ਹੜ੍ਹ ਦੀ ਸਥਿਤੀ ਬਾਰੇ ਜਾਣਿਆ। ਸਥਿਤੀ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਵਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਮੈਂ ਪ੍ਰਭਾਵਿਤ ਖੇਤਰਾਂ ਵਿਚ ਰਹਿਣ ਵਾਲੇ ਲੋਕਾਂ ਦੀ ਸੁਰੱਖਿਆ ਦੀ ਕਾਮਨਾ ਕਰਦਾ ਹਾਂ।

PunjabKesari

ਦੱਸਣਯੋਗ ਹੈ ਕਿ ਆਸਾਮ ਦੇ ਕਈ ਹਿੱਸੇ ਹੜ੍ਹ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹਨ। ਇਕ ਅਧਿਕਾਰਤ ਬੁਲੇਟਿਨ ਮੁਤਾਬਕ ਸੋਮਵਾਰ ਤੱਕ ਆਸਾਮ ਸਬੰਧੀ ਘਟਨਾਵਾਂ ਵਿਚ ਦੋ ਲੋਕਾਂ ਦੀ ਜਾਨ ਚਲੀ ਗਈ ਅਤੇ 17 ਜ਼ਿਲ੍ਹਿਆਂ ਵਿਚ ਇਸ ਕੁਦਰਤੀ ਆਫ਼ਤ ਨਾਲ 3.63 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ।


Tanu

Content Editor

Related News