PM ਮੋਦੀ ਨੇ T-20 ਵਿਸ਼ਵ ਕੱਪ ਜਿੱਤਣ 'ਤੇ ਭਾਰਤੀ ਕ੍ਰਿਕਟ ਟੀਮ ਨਾਲ ਕੀਤੀ ਗੱਲ
Sunday, Jun 30, 2024 - 11:03 AM (IST)
ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਭਾਰਤੀ ਕ੍ਰਿਕਟ ਟੀਮ ਦੇ ਮੈਂਬਰਾਂ ਨਾਲ ਫ਼ੋਨ 'ਤੇ ਗੱਲ ਕੀਤੀ ਅਤੇ ਟੀ-20 ਵਿਸ਼ਵ ਕੱਪ ਜਿੱਤਣ 'ਤੇ ਵਧਾਈ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਮੋਦੀ ਨੇ ਭਾਰਤੀ ਕ੍ਰਿਕਟਰ ਰੋਹਿਤ ਸ਼ਰਮਾ ਨੂੰ ਉਨ੍ਹਾਂ ਦੀ ਸ਼ਾਨਦਾਰ ਕਪਤਾਨੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਟੀ-20 ਕਰੀਅਰ ਦੀ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਨੇ ਫਾਈਨਲ ਮੁਕਾਬਲੇ 'ਚ ਵਿਰਾਟ ਕੋਹਲੀ ਦੀ ਪਾਰੀ ਲਈ ਉਨ੍ਹਾਂ ਦੀ ਵੀ ਪ੍ਰਸ਼ੰਸਾ ਕੀਤੀ ਅਤੇ ਨਾਲ ਹੀ ਭਾਰਤੀ ਕ੍ਰਿਕਟ 'ਚ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ।
ਸ਼ਰਮਾ ਅਤੇ ਕੋਹਲੀ, ਦੋਹਾਂ ਨੇ ਟੀ-20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਕ੍ਰਿਕਟ ਦੇ ਇਸ ਫਾਰਮੈਟ ਦੇ ਅੰਤਰਰਾਸ਼ਟਰੀ ਮੁਕਬਾਲਿਆਂ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਨੇ ਫਾਈਨਲ ਮੁਕਾਬਲੇ ਦੇ ਅੰਤਿਮ ਓਵਰ ਲਈ ਹਾਰਦਿਕ ਪਾਂਡਯਾ ਅਤੇ ਬਾਊਂਡਰੀ 'ਤੇ ਡੈਵਿਡ ਮਿਲਰ ਦਾ ਕੈਚ ਫੜਨ ਲਈ ਸੂਰੀਆ ਕੁਮਾਰ ਯਾਦਵ ਦੀ ਤਾਰੀਫ਼ ਕੀਤੀ। ਉਨ੍ਹਾਂ ਨੇ ਜਸਪ੍ਰੀਤ ਬੁਮਰਾਹ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਕੋਚ ਦ੍ਰਵਿੜ ਦਾ ਭਾਰਤੀ ਕ੍ਰਿਕਟ 'ਚ ਯੋਗਦਾਨ ਲਈ ਧੰਨਵਾਦ ਜਤਾਇਆ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e