ਯੂਕ੍ਰੇਨ ਸੰਕਟ: PM ਮੋਦੀ ਨੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ 35 ਮਿੰਟ ਕੀਤੀ ਗੱਲਬਾਤ, ਜਾਣੋ ਕੀ ਹੋਈ ਵਿਚਾਰ-ਚਰਚਾ

03/07/2022 1:09:01 PM

ਨਵੀਂ ਦਿੱਲੀ/ਕੀਵ– ਰੂਸ ਅਤੇ ਯੂਕ੍ਰੇਨ ਦੀ ਜੰਗ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ ਕਿ ਸੋਮਵਾਰ ਸਵੇਰੇ ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਲੰਬੀ ਗੱਲਬਾਤ ਕੀਤੀ ਹੈ। ਦੋਹਾਂ ਰਾਸ਼ਟਰ ਪ੍ਰਧਾਨਾਂ ਵਿਚਾਲੇ ਕਰੀਬ 35 ਮਿੰਟ ਤਕ ਫੋਨ ’ਤੇ ਗੱਲਬਾਤ ਹੋਈ। ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕ੍ਰੇਨ ’ਚ ਸਥਿਤੀ ’ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਰੂਸ ਅਤੇ ਯੂਕ੍ਰੇਨ ਵਿਚਾਲੇ ਜਾਰੀ ਸਿੱਧੀ ਗੱਲਬਾਤ ਦੀ ਸ਼ਲਾਘਾ ਕੀਤੀ। ਇਹ ਜਾਣਕਾਰੀ ਭਾਰਤ ਸਰਕਾਰ ਦੇ ਸੂਤਰਾਂ ਨੇ ਦਿੱਤੀ।

ਇਹ ਵੀ ਪੜ੍ਹੋ: ਯੂਕ੍ਰੇਨ ’ਚ ਗੋਲੀ ਲੱਗਣ ਨਾਲ ਜ਼ਖਮੀ ਹੋਏ ਹਰਜੋਤ ਸਿੰਘ ਦੀ ਅੱਜ ਹੋਵੇਗੀ ਵਤਨ ਵਾਪਸੀ

ਪ੍ਰਧਾਨ ਮੰਤਰੀ ਨੇ ਯੂਕ੍ਰੇਨ ਤੋਂ ਭਾਰਤੀ ਨਾਗਰਿਕਾਂ ਨੂੰ ਕੱਢਣ ’ਚ ਯੂਕ੍ਰੇਨ ਸਰਕਾਰ ਵਲੋਂ ਦਿੱਤੀ ਗਈ ਮਦਦ ਲਈ ਰਾਸ਼ਟਰਪਤੀ ਜ਼ੇਲੇਂਸਕੀ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਨੇ ਸੂਮੀ ਤੋਂ ਭਾਰਤੀ ਨਾਗਰਿਕਾਂ ਨੂੰ ਕੱਢਣ ਲਈ ਜਾਰੀ ਕੋਸ਼ਿਸ਼ਾਂ ’ਚ ਯੂਕ੍ਰੇਨ ਸਰਕਾਰ ਤੋਂ ਲਗਾਤਾਰ ਸਮਰਥਨ ਮੰਗਿਆ। ਦੱਸ ਦੇਈਏ ਕਿ ਅੱਜ ਰੂਸ-ਯੂਕ੍ਰੇਨ ਜੰਗ ਦਾ 12ਵਾਂ ਦਿਨ ਹੈ।

ਇਹ ਵੀ ਪੜ੍ਹੋ: ਕਸ਼ਮੀਰ ’ਚ ਰਹਿਣ ਵਾਲੀ ਯੂਕ੍ਰੇਨੀ ਕੁੜੀ ਨੇ PM ਮੋਦੀ ਨੂੰ ਲਾਈ ਗੁਹਾਰ, ਕਿਹਾ- ਖਤਰੇ ’ਚ ਪੇਕੇ, ਮਦਦ ਕਰੋ ਸਰਕਾਰ

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ ਯੂਕ੍ਰੇਨ ਦੇ ਰਾਸ਼ਟਰਪਤੀ ਨਾਲ ਪਹਿਲਾਂ ਵੀ ਗੱਲ ਕੀਤੀ ਸੀ। ਪ੍ਰਧਾਨ ਮੰਤਰੀ ਮੋਦੀ ਨੇ ਰੂਸ ਅਤੇ ਯੂਕਰੇਨ ਦਰਮਿਆਨ ਜੰਗ ਸ਼ੁਰੂ ਹੋਣ ਤੋਂ ਬਾਅਦ 26 ਫਰਵਰੀ ਨੂੰ ਪਹਿਲੀ ਵਾਰ ਜ਼ੇਲੇਨਸਕੀ ਨਾਲ ਗੱਲ ਕੀਤੀ। ਸੰਯੁਕਤ ਰਾਸ਼ਟਰ ਵਿਚ ਵੋਟਿੰਗ ਦੌਰਾਨ ਭਾਰਤ ਦੇ ਗੈਰ-ਹਾਜ਼ਰ ਰਹਿਣ ਤੋਂ ਬਾਅਦ ਜ਼ੇਲੇਂਸਕੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਗੱਲ ਕੀਤੀ ਅਤੇ ਭਾਰਤ ਦੇ ਸਿਆਸੀ ਸਮਰਥਨ ਦੀ ਮੰਗ ਕੀਤੀ।

ਇਹ ਵੀ ਪੜ੍ਹੋ: PM ਮੋਦੀ ਨੇ ਪੁਣੇ ਮੈਟਰੋ ਰੇਲ ਪ੍ਰਾਜੈਕਟ ਦਾ ਕੀਤਾ ਉਦਘਾਟਨ, ਟਿਕਟ ਖਰੀਦ ਕੀਤੀ ਯਾਤਰਾ

ਭਾਰਤ ਸਰਕਾਰ, ਯੂਕ੍ਰੇਨ ’ਚ ਫਸੇ ਆਪਣੇ ਨਾਗਰਿਕਾਂ ਨੂੰ ਕੱਢਣ ’ਚ ਲੱਗੀ ਹੋਈ ਹੈ। ਇਸ ਲਈ ਆਪ੍ਰੇਸ਼ਨ ਗੰਗਾ ਚਲਾਇਆ ਜਾ ਰਿਹਾ ਹੈ, ਜੋ ਕਿ ਆਪਣੇ ਆਖਰੀ ਪੜਾਅ ’ਚ ਹੈ। ਖਾਰਕੀਵ ਅਤੇ ਸੂਮੀ ਨੂੰ ਛੱਡ ਕੇ, ਯੂਕਰੇਨ ਦੇ ਬਾਕੀ ਖੇਤਰਾਂ ਤੋਂ ਲਗਭਗ ਸਾਰੇ ਭਾਰਤੀਆਂ ਨੂੰ ਕੱਢ ਲਿਆ ਗਿਆ ਹੈ। 24 ਫਰਵਰੀ ਤੋਂ ਹੀ ਯੂਕ੍ਰੇਨ ਦਾ ਹਵਾਈ ਅੱਡਾ ਬੰਦ ਹੋਣ ਮਗਰੋਂ ਭਾਰਤ, ਰੋਮਾਨੀਆ, ਪੋਲੈਂਡ ਜ਼ਰੀਏ ਆਪਣੇ ਨਾਗਰਿਕਾਂ ਨੂੰ ਸੁਰੱਖਿਅਤ ਕੱਢ ਰਿਹਾ ਹੈ।

ਇਹ ਵੀ ਪੜ੍ਹੋ: ਯੂਕ੍ਰੇਨ ’ਚ ਫਸੇ 182 ਭਾਰਤੀਆਂ ਦੀ ਵਤਨ ਵਾਪਸੀ, ਬੁਖਾਰੈਸਟ ਦੇ ਰਸਤਿਓਂ ਪਹੁੰਚੇ ਮੁੰਬਈ

Tanu

This news is Content Editor Tanu