PM ਮੋਦੀ ਨੇ ਸ਼ੁਰੂ ਕੀਤੀ ‘ਹਰ ਘਰ ਤਿਰੰਗਾ’ ਮੁਹਿੰਮ, X 'ਤੇ DP ਬਦਲ ਲੋਕਾਂ ਨੂੰ ਕੀਤੀ ਇਹ ਅਪੀਲ
Friday, Aug 09, 2024 - 10:22 AM (IST)
ਨਵੀਂ ਦਿੱਲੀ (ਭਾਸ਼ਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਲੋਕਾਂ ਨੂੰ ‘ਹਰ ਘਰ ਤਿਰੰਗਾ’ ਮੁਹਿੰਮ ਨੂੰ ਯਾਦਗਾਰੀ ਜਨ ਅੰਦੋਲਨ ਬਣਾਉਣ ਦੀ ਅਪੀਲ ਕੀਤੀ। ਪ੍ਰਧਾਨ ਮੰਤਰੀ ਨੇ ਇਸ ਦੇ ਨਾਲ ਹੀ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਆਪਣੀ ਪ੍ਰੋਫਾਈਲ ਤਸਵੀਰ (ਡੀਪੀ) 'ਤੇ ਰਾਸ਼ਟਰੀ ਝੰਡਾ ਲਗਾਇਆ ਅਤੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਵੀ ਅਜਿਹਾ ਕਰਨ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ - ਜੋੜੇ ਨੇ Swiggy ਤੋਂ ਆਰਡਰ ਕੀਤਾ ਮੰਗਣੀ ਦਾ ਪੂਰਾ ਖਾਣਾ, ਵੱਡਾ Order ਦੇਖ ਕੰਪਨੀ ਨੇ ਦਿੱਤਾ ਅਜਿਹਾ ਰਿਐਕਸ਼ਨ
PM ਮੋਦੀ ਨੇ ਐਕਸ 'ਤੇ ਇਕ ਪੋਸਟ ਸਾਂਝੀ ਕਰਦੇ ਹੋਏ ਕਿਹਾ,'ਜਿਵੇਂ-ਜਿਵੇਂ ਇਸ ਸਾਲ ਦਾ ਆਜ਼ਾਦੀ ਦਿਵਸ ਨੇੜੇ ਆ ਰਿਹਾ ਹੈ, ਆਓ ਫਿਰ ਤੋਂ ਹਰ ਘਰ ਤਿਰੰਗਾ ਅਭਿਆਨ ਨੂੰ ਇੱਕ ਯਾਦਗਾਰੀ ਲੋਕ ਲਹਿਰ ਬਣਾ ਦੇਈਏ। ਮੈਂ ਆਪਣੀ ਪ੍ਰੋਫਾਈਲ ਤਸਵੀਰ ਬਦਲ ਰਿਹਾ ਹਾਂ ਅਤੇ ਤੁਹਾਨੂੰ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਕਿ ਅਜਿਹਾ ਕਰਕੇ ਸਾਡੇ ਤਿਰੰਗੇ ਦਾ ਸਨਮਾਨ ਕਰਨ ਲਈ ਮੇਰਾ ਸਾਥ ਦਿਓ।"
ਇਹ ਵੀ ਪੜ੍ਹੋ - ਕੁਰਕਰੇ ਬਣੇ ਕਾਲ, ਸਿਰਫ ਪੰਜ ਰੁਪਏ ਦੇ ਕੁਰਕਰੇ ਲਈ ਜਿਗਰੀ ਦੋਸਤ ਦਾ ਚਾਕੂ ਮਾਰ-ਮਾਰ ਕੀਤਾ ਕਤਲ
ਉਸਨੇ ਲੋਕਾਂ ਨੂੰ Har GharTiranga.com 'ਤੇ ਆਪਣੀਆਂ ਸੈਲਫੀਜ਼ ਸ਼ੇਅਰ ਕਰਨ ਦੀ ਵੀ ਅਪੀਲ ਕੀਤੀ। ਆਜ਼ਾਦੀ ਦੇ ਮਹਾਨ ਤਿਉਹਾਰ ਨੂੰ ਵਿਸ਼ੇਸ਼ ਬਣਾਉਣ ਲਈ ਕੇਂਦਰ ਸਰਕਾਰ 9 ਅਗਸਤ ਤੋਂ ਦੇਸ਼ ਭਰ ਦੇ ਹਰ ਘਰ ਵਿੱਚ ਤਿਰੰਗਾ ਲਹਿਰਾਉਣ ਦੀ ਮੁਹਿੰਮ ਚਲਾ ਰਹੀ ਹੈ। ਇਹ 15 ਅਗਸਤ ਨੂੰ ਖ਼ਤਮ ਹੋਵੇਗਾ। ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਦੇਸ਼ ਭਰ ਵਿੱਚ ਪਾਰਟੀ ਵਰਕਰਾਂ ਨੂੰ ਰੈਲੀਆਂ ਕਰਨ ਲਈ ਕਿਹਾ ਹੈ। ਭਾਜਪਾ ਦੇ ਵਰਕਰ ਇਸ ਦੌਰਾਨ ਕਈ ਪ੍ਰੋਗਰਾਮ ਵੀ ਆਯੋਜਿਤ ਕਰਦੇ ਹਨ।
ਇਹ ਵੀ ਪੜ੍ਹੋ - ਪ੍ਰੇਮੀ ਨਾਲ ਵਿਆਹ ਕਰਨ ਲਈ ਭੈਣ ਕਰ ਰਹੀ ਸੀ ਜ਼ਿੱਦ, ਗੁੱਸੇ 'ਚ ਭਰਾ ਨੇ ਦਿੱਤੀ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8