ਪ੍ਰਧਾਨ ਮੰਤਰੀ ਮੋਦੀ ਨੇ ਟਰੰਪ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ
Sunday, Jul 14, 2024 - 10:57 AM (IST)
ਨਵੀਂ ਦਿੱਲੀ (ਭਾਸ਼ਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਹਮਲੇ ਦੀ ਸਖ਼ਤ ਨਿੰਦਾ ਕਰਦੇ ਹੋਏ ਕਿਹਾ ਕਿ ਰਾਜਨੀਤੀ ਅਤੇ ਲੋਕਤੰਤਰ ਵਿਚ ਹਿੰਸਾ ਦੀ ਕੋਈ ਥਾਂ ਨਹੀਂ ਹੈ। ਮੋਦੀ ਨੇ 'ਐਕਸ' 'ਤੇ ਇਕ ਪੋਸਟ ਵਿਚ ਕਿਹਾ, "ਮੇਰੇ ਦੋਸਤ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਹੋਏ ਹਮਲੇ ਤੋਂ ਬਹੁਤ ਚਿੰਤਤ ਹਾਂ। ਮੈਂ ਇਸ ਘਟਨਾ ਦੀ ਸਖ਼ਤ ਨਿੰਦਾ ਕਰਦਾ ਹਾਂ। ਰਾਜਨੀਤੀ ਅਤੇ ਲੋਕਤੰਤਰ ਵਿਚ ਹਿੰਸਾ ਦੀ ਕੋਈ ਥਾਂ ਨਹੀਂ ਹੈ। ਮੈਂ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।"
Deeply concerned by the attack on my friend, former President Donald Trump. Strongly condemn the incident. Violence has no place in politics and democracies. Wish him speedy recovery.
— Narendra Modi (@narendramodi) July 14, 2024
Our thoughts and prayers are with the family of the deceased, those injured and the American…
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਅਤੇ ਰਿਪਬਲਿਕਨ ਪਾਰਟੀ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਡੋਨਾਲਡ ਟਰੰਪ 'ਤੇ ਸ਼ਨੀਵਾਰ ਨੂੰ ਪੈਨਸਿਲਵੇਨੀਆ 'ਚ ਇਕ ਚੋਣ ਰੈਲੀ 'ਚ ਹਮਲਾ ਹੋਇਆ, ਹਾਲਾਂਕਿ ਟਰੰਪ ਪੂਰੀ ਤਰ੍ਹਾਂ ਸੁਰੱਖਿਅਤ ਹਨ। ਹਮਲਾਵਰ ਮਾਰਿਆ ਗਿਆ ਹੈ।