ਕੈਨੇਡਾ 'ਚ ਹਿੰਦੂ ਮੰਦਰ 'ਤੇ ਹਮਲੇ ਦੀ PM ਮੋਦੀ ਨੇ ਕੀਤੀ ਸਖਤ ਸ਼ਬਦਾਂ 'ਚ ਨਿਖੇਧੀ

Monday, Nov 04, 2024 - 08:21 PM (IST)

ਕੈਨੇਡਾ 'ਚ ਹਿੰਦੂ ਮੰਦਰ 'ਤੇ ਹਮਲੇ ਦੀ PM ਮੋਦੀ ਨੇ ਕੀਤੀ ਸਖਤ ਸ਼ਬਦਾਂ 'ਚ ਨਿਖੇਧੀ

ਨੈਸ਼ਨਲ ਡੈਸਕ : ਬੀਤੇ ਦਿਨ ਕੈਨੇਡਾ ਵਿਚ ਹੋਏ ਹਿੰਦੂ ਮੰਦਰ 'ਤੇ ਖਾਲਿਸਤਾਨੀ ਸਮਰਥਕਾਂ ਵੱਲੋਂ ਹਮਲੇ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਇਸ ਦੌਰਾਨ ਮੋਦੀ ਨੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਭਾਰਤ ਦੇ ਸੰਕਲਪ ਨੂੰ ਕਦੇ ਵੀ ਕਮਜ਼ੋਰ ਨਹੀਂ ਕਰ ਸਕਦੀਆਂ।
 

ਪ੍ਰਧਾਨ ਮੰਤਰੀ ਨੇ ਐਕਸ 'ਤੇ ਕੀਤੀ ਇਕ ਪੋਸਟ ਵਿਚ ਕਿਹਾ ਕਿ 'ਮੈਂ ਕੈਨੇਡਾ ਵਿੱਚ ਇੱਕ ਹਿੰਦੂ ਮੰਦਰ ਉੱਤੇ ਜਾਣਬੁੱਝ ਕੇ ਕੀਤੇ ਗਏ ਹਮਲੇ ਦੀ ਸਖ਼ਤ ਨਿੰਦਾ ਕਰਦਾ ਹਾਂ। ਸਾਡੇ ਡਿਪਲੋਮੈਟਾਂ ਨੂੰ ਡਰਾਉਣ ਦੀ ਕਾਇਰਤਾ ਭਰੀ ਕੋਸ਼ਿਸ਼ ਵੀ ਓਨੀ ਹੀ ਭਿਆਨਕ ਹੈ। ਹਿੰਸਾ ਦੀਆਂ ਅਜਿਹੀਆਂ ਕਾਰਵਾਈਆਂ ਭਾਰਤ ਦੇ ਸੰਕਲਪ ਨੂੰ ਕਦੇ ਵੀ ਕਮਜ਼ੋਰ ਨਹੀਂ ਕਰ ਸਕਦੀਆਂ। ਅਸੀਂ ਉਮੀਦ ਕਰਦੇ ਹਾਂ ਕਿ ਕੈਨੇਡੀਅਨ ਸਰਕਾਰ ਨਿਆਂ ਯਕੀਨੀ ਬਣਾਏਗੀ ਅਤੇ ਕਾਨੂੰਨ ਵਿਵਸਥਾ ਨੂੰ ਬਣਾਈ ਰੱਖੇਗੀ।'

ਤੁਹਾਨੂੰ ਦੱਸ ਦੇਈਏ ਕਿ ਕੈਨੇਡਾ ਦੇ ਬਰੈਂਪਟਨ 'ਚ ਖਾਲਿਸਤਾਨੀ ਝੰਡੇ ਲੈ ਕੇ ਪ੍ਰਦਰਸ਼ਨਕਾਰੀਆਂ ਨੇ ਇਕ ਹਿੰਦੂ ਮੰਦਰ ‘ਚ ਦਾਖਲ ਹੋ ਕੇ ਲੋਕਾਂ 'ਤੇ ਹਮਲਾ ਕਰ ਦਿੱਤਾ ਸੀ। ਕੈਨੇਡੀਅਨ ਬ੍ਰੌਡਕਾਸਟਿੰਗ ਕਾਰਪੋਰੇਸ਼ਨ ਨੇ ਰਿਪੋਰਟ ਕੀਤੀ ਕਿ ਪੀਲ ਰੀਜਨਲ ਪੁਲਸ ਨੇ ਐਤਵਾਰ ਨੂੰ ਕਿਹਾ ਕਿ ਬਰੈਂਪਟਨ ਦੇ ਇੱਕ ਮੰਦਰ ਵਿੱਚ ਇੱਕ ਵਿਰੋਧ ਪ੍ਰਦਰਸ਼ਨ ਹੋਇਆ ਸੀ ਤੇ ਸੋਸ਼ਲ ਮੀਡੀਆ 'ਤੇ ਪ੍ਰਸਾਰਿਤ ਘਟਨਾ ਦੀਆਂ ਕੁਝ ਗੈਰ-ਪੁਸ਼ਟੀ ਕੀਤੀਆਂ ਵੀਡੀਓਜ਼ 'ਚ ਪ੍ਰਦਰਸ਼ਨਕਾਰੀਆਂ ਨੂੰ ਖਾਲਿਸਤਾਨ ਦੇ ਸਮਰਥਨ ਵਿੱਚ ਬੈਨਰ ਫੜੇ ਹੋਏ ਦਿਖਾਇਆ ਗਿਆ ਸੀ। ਰਿਪੋਰਟ 'ਚ ਕਿਹਾ ਗਿਆ ਹੈ ਕਿ ਵੀਡੀਓ 'ਚ ਲੋਕ ਇਕ-ਦੂਜੇ 'ਤੇ ਹਮਲਾ ਕਰਦੇ ਨਜ਼ਰ ਆ ਰਹੇ ਹਨ ਅਤੇ ਇਹ ਘਟਨਾ ਹਿੰਦੂ ਸਭਾ ਮੰਦਰ ਦੇ ਆਲੇ-ਦੁਆਲੇ ਦੇ ਮੈਦਾਨ 'ਚ ਹੁੰਦੀ ਦਿਖਾਈ ਦੇ ਰਹੀ ਹੈ।


author

Baljit Singh

Content Editor

Related News