ਉਪਦੇਸ਼ ਦੇਣ ਦੀ ਬਜਾਏ PM ਮੋਦੀ ਨੂੰ ਕਿਸਾਨਾਂ ਨਾਲ ਗੱਲ ਕਰਨ ਕਹੇ ਭਾਜਪਾ : CM ਆਤਿਸ਼ੀ
Thursday, Jan 02, 2025 - 02:49 PM (IST)
ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਵੀਰਵਾਰ ਨੂੰ ਭਾਜਪਾ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪਾਰਟੀ ਨੂੰ ਉਪਦੇਸ਼ ਦੇਣ ਦੀ ਬਜਾਏ ਪ੍ਰਧਾਨ ਮੰਤਰੀ ਮੋਦੀ ਨੂੰ ਮਰਨ ਵਰਤ 'ਤੇ ਬੈਠੇ ਕਿਸਾਨਾਂ ਨਾਲ ਗੱਲ ਕਰਨ ਲਈ ਕਹਿਣਾ ਚਾਹੀਦਾ ਹੈ। ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਲਿਖੇ ਪੱਤਰ 'ਤੇ ਪ੍ਰਤੀਕਿਰਿਆ ਦਿੰਦਿਆਂ ਆਤਿਸ਼ੀ ਨੇ ਕਿਹਾ ਕਿ ਭਾਜਪਾ ਦੇ ਰਾਜ ਦੌਰਾਨ ਕਿਸਾਨਾਂ ਦੀ ਜੋ ਦੁਰਦਸ਼ਾ ਹੈ, ਉਹ ਪਹਿਲਾਂ ਕਦੇ ਵੀ ਨਹੀਂ ਹੋਈ। ਆਤਿਸ਼ੀ ਨੇ ਆਪਣੀ ਚਿੱਠੀ 'ਚ ਲਿਖਿਆ, ''ਭਾਜਪਾ ਦਾ ਕਿਸਾਨਾਂ ਦੇ ਸਬੰਧ ਵਿਚ ਗੱਲ ਕਰਨਾ ਦਾਊਦ ਇਬਰਾਹਿਮ ਵਾਂਗ ਅਹਿੰਸਾ ਦਾ ਪ੍ਰਚਾਰ ਕਰਨ ਵਰਗਾ ਹੈ।''
ਇਹ ਵੀ ਪੜ੍ਹੋ - 31 ਦਸੰਬਰ ਦੀ ਰਾਤ ਲੋਕਾਂ ਨੇ ਸਭ ਤੋਂ ਵੱਧ Online ਆਰਡਰ ਕੀਤੀਆਂ ਇਹ ਚੀਜ਼ਾਂ, ਸੁਣ ਹੋਵੋਗੇ ਹੈਰਾਨ
ਉਨ੍ਹਾਂ ਨੇ ਭਾਜਪਾ ਨੂੰ ਕਿਸਾਨਾਂ 'ਤੇ ਰਾਜਨੀਤੀ ਨਾ ਕਰਨ ਲਈ ਕਿਹਾ ਹੈ। ਬੁੱਧਵਾਰ ਨੂੰ ਆਤਿਸ਼ੀ ਨੂੰ ਲਿਖੇ ਪੱਤਰ 'ਚ ਚੌਹਾਨ ਨੇ ਦੋਸ਼ ਲਗਾਇਆ ਸੀ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਦਿੱਲੀ ਦੇ ਕਿਸਾਨਾਂ ਦੀਆਂ ਸਮੱਸਿਆਵਾਂ 'ਤੇ ਕੋਈ ਧਿਆਨ ਨਹੀਂ ਦਿੱਤਾ। ਆਤਿਸ਼ੀ ਨੇ ਕਿਹਾ, "ਪੰਜਾਬ ਵਿੱਚ ਕਿਸਾਨ ਮਰਨ ਵਰਤ 'ਤੇ ਬੈਠੇ ਹੋਏ ਹਨ।" ਉਨ੍ਹਾਂ ਚੌਹਾਨ ਨੂੰ ਅਪੀਲ ਕੀਤੀ ਕਿ ਉਹ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਨਾਲ ਗੱਲ ਕਰਨ ਲਈ ਕਹਿਣ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਬੈਨਰ ਹੇਠ ਕਿਸਾਨਾਂ ਨੇ 13 ਫਰਵਰੀ ਤੋਂ ਪੰਜਾਬ ਅਤੇ ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਡੇਰੇ ਲਾਏ ਹੋਏ ਹਨ। 13 ਫਰਵਰੀ ਨੂੰ ਸੁਰੱਖਿਆ ਬਲਾਂ ਨੇ ਉਸ ਨੂੰ ਦਿੱਲੀ ਆਉਣ ਤੋਂ ਰੋਕ ਦਿੱਤਾ।
ਇਹ ਵੀ ਪੜ੍ਹੋ - ਫੇਲ ਹੋਣ 'ਤੇ ਮੁੰਡੇ ਨੇ ਮਾਰ 'ਤੇ ਮਾਪੇ, ਘਰ 'ਚੋਂ ਆਈ ਬਦਬੂ ਤਾਂ ਹੋਇਆ ਖੁਲਾਸਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8