PM ਮੋਦੀ ਨੇ ਇਰਾਨੀ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਫ਼ੋਨ 'ਤੇ ਕੀਤੀ ਗੱਲਬਾਤ ! ਸ਼ਾਂਤੀ ਦੀ ਬਹਾਲੀ 'ਤੇ ਦਿੱਤਾ ਜ਼ੋਰ

Saturday, Mar 21, 2026 - 04:34 PM (IST)

PM ਮੋਦੀ ਨੇ ਇਰਾਨੀ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਫ਼ੋਨ 'ਤੇ ਕੀਤੀ ਗੱਲਬਾਤ ! ਸ਼ਾਂਤੀ ਦੀ ਬਹਾਲੀ 'ਤੇ ਦਿੱਤਾ ਜ਼ੋਰ

ਨਵੀਂ ਦਿੱਲੀ- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਰਾਨ ਦੇ ਰਾਸ਼ਟਰਪਤੀ ਡਾ. ਮਸੂਦ ਪੇਜ਼ੇਸ਼ਕੀਅਨ ਨਾਲ ਫ਼ੋਨ 'ਤੇ ਗੱਲਬਾਤ ਕੀਤੀ। ਪੱਛਮੀ ਏਸ਼ੀਆ ਵਿੱਚ ਜਾਰੀ ਭਿਆਨਕ ਜੰਗ ਅਤੇ ਤਣਾਅ ਦੇ ਮਾਹੌਲ ਵਿੱਚ ਹੋਈ ਇਸ ਗੱਲਬਾਤ ਨੂੰ ਕੂਟਨੀਤਕ ਨਜ਼ਰੀਏ ਤੋਂ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਇਸ ਮੌਕੇ ਇਰਾਨੀ ਰਾਸ਼ਟਰਪਤੀ ਨੂੰ ਈਦ ਅਤੇ ਨਵਰੋਜ਼ ਦੀਆਂ ਮੁਬਾਰਕਾਂ ਵੀ ਦਿੱਤੀਆਂ।

ਇਸ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਉਮੀਦ ਜਤਾਈ ਕਿ ਇਹ ਤਿਉਹਾਰਾਂ ਦਾ ਸੀਜ਼ਨ ਪੱਛਮੀ ਏਸ਼ੀਆ ਵਿੱਚ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਲੈ ਕੇ ਆਵੇਗਾ। ਉਨ੍ਹਾਂ ਨੇ ਜੰਗ ਦੇ ਹਾਲਾਤਾਂ 'ਤੇ ਚਿੰਤਾ ਜ਼ਾਹਰ ਕਰਦਿਆਂ ਖੇਤਰ ਵਿੱਚ ਜਲਦੀ ਸ਼ਾਂਤੀ ਬਹਾਲੀ ਦੀ ਲੋੜ 'ਤੇ ਜ਼ੋਰ ਦਿੱਤਾ। ਪੀ.ਐੱਮ. ਮੋਦੀ ਨੇ ਖੇਤਰ ਦੇ ਮਹੱਤਵਪੂਰਨ ਬੁਨਿਆਦੀ ਢਾਂਚੇ 'ਤੇ ਹੋ ਰਹੇ ਹਮਲਿਆਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਹਮਲੇ ਨਾ ਸਿਰਫ਼ ਖੇਤਰੀ ਸਥਿਰਤਾ ਲਈ ਖ਼ਤਰਾ ਹਨ, ਸਗੋਂ ਇਨ੍ਹਾਂ ਨਾਲ ਦੁਨੀਆ ਭਰ ਦੀ ਸਪਲਾਈ ਚੇਨ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ।

PunjabKesari

ਇਹ ਵੀ ਪੜ੍ਹੋ- ''ਮੈਂ ਨਹੀਂ ਚਾਹੁੰਦਾ ਜੰਗਬੰਦੀ..!'', ਇਰਾਨ ਨਾਲ ਜੰਗ ਵਿਚਾਲੇ ਟਰੰਪ ਨੇ ਦੇ'ਤਾ ਵੱਡਾ ਬਿਆਨ

ਸਮੁੰਦਰੀ ਰਸਤਿਆਂ ਵਿੱਚ ਜਾਰੀ ਰੁਕਾਵਟਾਂ ਦੇ ਮੱਦੇਨਜ਼ਰ, ਭਾਰਤ ਨੇ ਇਕ ਵਾਰ ਫਿਰ 'ਨੇਵੀਗੇਸ਼ਨ ਦੀ ਆਜ਼ਾਦੀ' ਨੂੰ ਕਾਇਮ ਰੱਖਣ ਦੀ ਗੱਲ ਦੁਹਰਾਈ। ਪੀ.ਐੱਮ. ਮੋਦੀ ਨੇ ਕਿਹਾ ਕਿ ਅੰਤਰਰਾਸ਼ਟਰੀ ਵਪਾਰ ਲਈ ਸਮੁੰਦਰੀ ਰਸਤਿਆਂ ਦਾ ਖੁੱਲ੍ਹਾ ਅਤੇ ਸੁਰੱਖਿਅਤ ਰਹਿਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਇਰਾਨ ਵਿੱਚ ਰਹਿ ਰਹੇ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਇਰਾਨ ਸਰਕਾਰ ਵੱਲੋਂ ਦਿੱਤੇ ਜਾ ਰਹੇ ਲਗਾਤਾਰ ਸਹਿਯੋਗ ਦੀ ਸ਼ਲਾਘਾ ਕੀਤੀ ਅਤੇ ਰਾਸ਼ਟਰਪਤੀ ਦਾ ਧੰਨਵਾਦ ਕੀਤਾ।

ਜ਼ਿਕਰਯੋਗ ਹੈ ਕਿ ਇਹ ਗੱਲਬਾਤ ਅਜਿਹੇ ਸਮੇਂ ਹੋਈ ਹੈ ਜਦੋਂ ਇਰਾਨ 'ਤੇ ਅਮਰੀਕਾ ਅਤੇ ਇਜ਼ਰਾਈਲ ਦੇ ਹਮਲੇ ਜਾਰੀ ਹਨ। ਪੀ.ਐੱਮ. ਮੋਦੀ ਦਾ ਇਰਾਨੀ ਰਾਸ਼ਟਰਪਤੀ ਨਾਲ ਗੱਲ ਕਰਨਾ ਇਹ ਦਰਸਾਉਂਦਾ ਹੈ ਕਿ ਭਾਰਤ ਇਸ ਸੰਕਟ ਵਿੱਚ ਇੱਕ ਨਿਰਪੱਖ ਵਿਚੋਲੇ ਦੀ ਭੂਮਿਕਾ ਨਿਭਾਉਣਾ ਚਾਹੁੰਦਾ ਹੈ। ਭਾਰਤ ਲਈ ਇਰਾਨ ਦੇ ਨਾਲ-ਨਾਲ ਅਮਰੀਕਾ ਅਤੇ ਇਜ਼ਰਾਈਲ ਨਾਲ ਸਬੰਧ ਵੀ ਬਰਾਬਰ ਮਹੱਤਵ ਰੱਖਦੇ ਹਨ, ਪਰ ਭਾਰਤ ਦੀ ਮੁੱਖ ਚਿੰਤਾ ਤੇਲ ਦੀ ਸਪਲਾਈ ਅਤੇ ਆਪਣੇ ਨਾਗਰਿਕਾਂ ਦੀ ਸੁਰੱਖਿਆ ਹੈ।

ਇਹ ਵੀ ਪੜ੍ਹੋ- ਓ ਤੇਰੀ ! Air India ਨੇ ਕੈਨੇਡਾ ਵੱਲ ਭੇਜ'ਤਾ 'ਗ਼ਲਤ' ਜਹਾਜ਼, ਅੱਧ ਵਿਚਾਲਿਓਂ ਮਾਰਨਾ ਪਿਆ U-Turn

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News