PM ਮੋਦੀ ਨੇ ਜਰਮਨ ਚਾਂਸਲਰ ਸਕੋਲਜ਼ ਨਾਲ ਗੱਲਬਾਤ ਦੌਰਾਨ ਦੁਵੱਲੀ ਰਣਨੀਤਕ ਸਾਂਝੇਦਾਰੀ 'ਤੇ ਕੀਤੀ ਚਰਚਾ

Tuesday, Jun 28, 2022 - 12:33 AM (IST)

ਇਲਾਮਾਊ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਇੱਥੇ ਜਰਮਨੀ ਦੇ ਚਾਂਸਲਰ ਓਲਾਫ ਸਕੋਲਜ਼ ਨਾਲ ਮੁਲਾਕਾਤ ਕੀਤੀ ਅਤੇ ਦੋਵਾਂ ਨੇਤਾਵਾਂ ਨੇ ਆਪੋ-ਆਪਣੇ ਨਾਗਰਿਕਾਂ ਅਤੇ ਵਿਸ਼ਵ ਹਿੱਤਾਂ ਦੇ ਫਾਇਦੇ ਲਈ ਦੁਵੱਲੇ ਦੋਸਤਾਨਾ ਸੰਬੰਧਾਂ ਨੂੰ ਹੋਰ ਮਜ਼ਬੂਤ ​​ਕਰਨ ਤੇ ਆਪਸੀ ਰਣਨੀਤਕ ਸਾਂਝੇਦਾਰੀ ਨੂੰ ਹੁਲਾਰਾ ਦੇਣ ਲਈ ਸਹਿਮਤੀ ਪ੍ਰਗਟਾਈ। ਪ੍ਰਧਾਨ ਮੰਤਰੀ ਮੋਦੀ ਨੇ ਦੱਖਣੀ ਜਰਮਨੀ ਦੇ ਸ਼ਲੋਸ ਇਲਾਮਾਊ ਵਿੱਚ ਜੀ-7 ਸਿਖਰ ਸੰਮੇਲਨ ਬਾਰੇ ਸਕੋਲਜ਼ ਨਾਲ ਗੱਲਬਾਤ ਕੀਤੀ। ਮੋਦੀ ਐਤਵਾਰ ਤੋਂ ਆਪਣੇ 2 ਦਿਨਾ ਦੌਰੇ 'ਤੇ ਜਰਮਨੀ 'ਚ ਹਨ।

ਖ਼ਬਰ ਇਹ ਵੀ : ਬਜਟ ਦੌਰਾਨ ਸਰਕਾਰ ਨੇ ਕੀਤੇ ਕਈ ਵੱਡੇ ਐਲਾਨ ਤਾਂ ਉਥੇ ਆਰਮੀ ਕੈਂਪ 'ਤੇ ਹੋਈ ਫਾਇਰਿੰਗ, ਪੜ੍ਹੋ TOP 10

PunjabKesari

ਮੋਦੀ ਨੇ ਟਵੀਟ ਕੀਤਾ, ''ਸਕੋਲਜ਼ ਨਾਲ ਸ਼ਾਨਦਾਰ ਮੁਲਾਕਾਤ (ਹੋਈ)। ਜੀ-7 ਸਿਖਰ ਸੰਮੇਲਨ ਦੌਰਾਨ ਉਨ੍ਹਾਂ ਦੀ ਨਿੱਘੀ ਪ੍ਰਾਹੁਣਚਾਰੀ ਲਈ ਧੰਨਵਾਦ ਕੀਤਾ। ਅਸੀਂ ਵਣਜ ਅਤੇ ਊਰਜਾ ਵਰਗੇ ਮੁੱਖ ਖੇਤਰਾਂ ਵਿੱਚ ਸਹਿਯੋਗ ਬਾਰੇ ਚਰਚਾ ਕੀਤੀ। ਅਸੀਂ ਇਸ ਗੱਲ 'ਤੇ ਵੀ ਚਰਚਾ ਕੀਤੀ ਕਿ ਕਿਵੇਂ ਪੂਰੀ ਦੁਨੀਆ ਲਈ ਵਾਤਾਵਰਣ ਮਿੱਤਰਤਾ ਨੂੰ ਹੋਰ ਵਧਾਉਣਾ ਹੈ।" ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ, ''ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਰਮਨੀ 'ਚ ਜੀ-7 ਬੈਠਕ 'ਚ ਓਲਾਫ ਸਕੋਲਜ਼ ਨਾਲ ਮੁਲਾਕਾਤ ਕੀਤੀ। ਉਹ ਆਪਣੇ ਨਾਗਰਿਕਾਂ ਅਤੇ ਪੂਰੀ ਦੁਨੀਆ ਦੇ ਫਾਇਦੇ ਲਈ ਭਾਰਤ-ਜਰਮਨੀ ਦੋਸਤੀ ਨੂੰ ਹੋਰ ਅੱਗੇ ਲਿਜਾਣ ਦੇ ਤਰੀਕਿਆਂ ਅਤੇ ਸਾਧਨਾਂ 'ਤੇ ਵਿਚਾਰ ਕਰ ਰਹੇ ਹਨ।

ਇਹ ਵੀ ਪੜ੍ਹੋ : Breaking News : ਕੈਪਟਨ ਅਮਰਿੰਦਰ ਸਿੰਘ ਨੂੰ ਲੰਡਨ ਦੇ ਹਸਪਤਾਲ ਤੋਂ ਮਿਲੀ ਛੁੱਟੀ

PunjabKesari

ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ, ''ਜੀ-7 ਸਿਖਰ ਸੰਮੇਲਨ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਰਮਨੀ ਦੇ ਚਾਂਸਲਰ ਓਲਾਫ ਸਕੋਲਜ਼ ਵਿਚਾਲੇ ਹੋਈ ਗੱਲਬਾਤ ਦੌਰਾਨ ਦੋਹਾਂ ਨੇਤਾਵਾਂ ਨੇ ਭਾਰਤ-ਜਰਮਨੀ ਸਾਂਝੇਦਾਰੀ ਨੂੰ ਅੱਗੇ ਵਧਾਉਣ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਅੰਤਰਰਾਸ਼ਟਰੀ ਸੰਸਥਾਵਾਂ ਵਿਚਕਾਰ ਵਿਆਪਕ ਤਾਲਮੇਲ ਲਈ ਰੂਪ-ਰੇਖਾ 'ਤੇ ਵੀ ਚਰਚਾ ਕੀਤੀ। ਬਰਲਿਨ 'ਚ ਭਾਰਤੀ ਦੂਤਾਵਾਸ ਨੇ ਕਿਹਾ ਕਿ ਦੋਵਾਂ ਨੇਤਾਵਾਂ ਦੀ ਇਕ 'ਸ਼ਾਨਦਾਰ ਮੁਲਾਕਾਤ' ਹੋਈ। ਪਿਛਲੀ ਮਈ ਵਿੱਚ ਬਰਲਿਨ 'ਚ ਹੋਈ ਮੀਟਿੰਗ ਤੋਂ ਬਾਅਦ ਮੋਦੀ ਦੀ ਸਕੋਲਜ਼ ਨਾਲ ਇਹ ਪਹਿਲੀ ਮੁਲਾਕਾਤ ਸੀ। ਭਾਰਤ-ਜਰਮਨੀ ਰਣਨੀਤਕ ਭਾਈਵਾਲੀ 2000 ਵਿੱਚ ਬਣਾਈ ਗਈ ਸੀ। ਆਈ.ਜੀ.ਸੀ. ਦੀ ਸ਼ੁਰੂਆਤ ਸਰਕਾਰ ਦੇ ਮੁਖੀਆਂ ਦੇ ਪੱਧਰ 'ਤੇ 2011 ਵਿੱਚ ਕੀਤੀ ਗਈ ਸੀ।

ਇਹ ਵੀ ਪੜ੍ਹੋ : ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖੁਸ਼ੀ 'ਚ ਸਿੱਖ ਮਿਸ਼ਨਰੀ ਗੁਰਦੁਆਰਾ ਸਾਊਥਾਲ ਵਿਖੇ ਮਨਾਏ ਜਸ਼ਨ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Mukesh

Content Editor

Related News