ਸੂਡਾਨ ਤੋਂ ਭਾਰਤੀਆਂ ਨੂੰ ਕੱਢਣ ਲਈ ਪ੍ਰਧਾਨ ਮੰਤਰੀ ਮੋਦੀ ਨੇ ਸਾਊਦੀ ਦੇ ਰਾਜਕੁਮਾਰ ਦਾ ਕੀਤਾ ਧੰਨਵਾਦ

Friday, Jun 09, 2023 - 06:13 AM (IST)

ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਊਦੀ ਅਰਬ ਦੇ ਰਾਜਕੁਮਾਰ ਮੁਹੰਮਦ ਬਿਨ ਸਲਮਾਨ ਨਾਲ ਵੀਰਵਾਰ ਨੂੰ ਗੱਲ ਕੀਤੀ ਅਤੇ ਅਪ੍ਰੈਲ ’ਚ ਸੂਡਾਨ ਤੋਂ ਭਾਰਤੀਆਂ ਦੀ ਨਿਕਾਸੀ ਦੌਰਾਨ ਉਨ੍ਹਾਂ ਦੇ ਦੇਸ਼ ਦੇ ‘ਸ਼ਾਨਦਾਰ ਸਹਿਯੋਗ’ ਲਈ ਉਨ੍ਹਾਂ ਨੂੰ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਆਉਣ ਵਾਲੀ ਹੱਜ ਯਾਤਰਾ ਦੀਆਂ ਸ਼ੁੱਭਕਾਮਨਾਵਾਂ ਵੀ ਦਿੱਤੀਆਂ।

ਇਹ ਖ਼ਬਰ ਵੀ ਪੜ੍ਹੋ - SGPC ਚੋਣਾਂ ਤੋਂ ਪਹਿਲਾਂ ਬੀਬੀ ਜਗੀਰ ਕੌਰ ਨੂੰ ਝਟਕਾ! ਮੁੜ ਇਕਜੁੱਟ ਹੋ ਸਕਦੈ ਸ਼੍ਰੋਮਣੀ ਅਕਾਲੀ ਦਲ

ਪ੍ਰਧਾਨ ਮੰਤਰੀ ਦਫ਼ਤਰ ਨੇ ਇਕ ਬਿਆਨ ਵਿਚ ਦੱਸਿਆ ਕਿ ਟੈਲੀਫ਼ੋਨ 'ਤੇ ਗੱਲਬਾਤ ਦੌਰਾਨ ਦੋਵਾਂ ਆਗੂਆਂ ਨੇ ਦੁਵੱਲੇ ਸਹਿਯੋਗ ਦੇ ਕਈ ਮਾਮਲਿਆਂ ਦੀ ਸਮੀਖਿਆ ਕੀਤੀ ਤੇ ਆਪਸੀ ਹਿੱਤ ਦੇ ਵੱਖ-ਵੱਖ ਬਹੁਪੱਖੀ ਤੇ ਵਿਸ਼ਵਕ ਮਾਮਲਿਆਂ 'ਤੇ ਵਿਚਾਰ ਵਟਾਂਦਰਾ ਕੀਤਾ। ਬਿਆਨ ਵਿਚ ਦੱਸਿਆ ਗਿਆ ਕਿ ਪ੍ਰਧਾਨ ਮੰਤਰੀ ਮੋਦੀ ਨੇ ਅਪ੍ਰੈਲ 2023 ਵਿਚ ਜਿੱਦਾਹ ਰਾਹੀਂ ਸੂਡਾਨ ਤੋਂ ਭਾਰਤੀ ਨਾਗਰਿਕਾਂ ਦੀ ਨਿਕਾਸੀ ਦੌਰਾਨ ਸਾਊਦੀ ਅਰਬ ਵੱਲੋਂ ਕੀਤੇ ਗਏ ਸ਼ਾਨਦਾਰ ਸਹਿਯੋਗ ਲਈ ਸਾਊਬ ਅਰਬ ਦੇ ਪ੍ਰਧਾਨ ਮੰਤਰੀ ਮੁਹੰਮਦ ਬਿਨ ਸਲਮਾਨ ਨੂੰ ਧੰਨਵਾਦ ਦਿੱਤਾ। ਪ੍ਰਧਾਨ ਮੰਤਰੀ ਮੋਦੀ ਨੇ ਆਗਾਮੀ ਹੱਜ ਯਾਤਰਾ ਲਈ ਆਪਣੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ। 

ਇਹ ਖ਼ਬਰ ਵੀ ਪੜ੍ਹੋ - 27 ਸਾਲਾਂ ਬਾਅਦ ਭਾਰਤ 'ਚ ਹੋਣ ਜਾ ਰਿਹੈ Miss World, 130 ਦੇਸ਼ਾਂ ਤੋਂ ਆਉਣਗੀਆਂ ਸੁੰਦਰੀਆਂ

ਬਿਆਨ ਵਿਚ ਦੱਸਿਆ ਗਿਆ ਹੈ ਕਿ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੇ ਜੀ20 ਦੇ ਪ੍ਰਧਾਨ ਵਜੋਂ ਭਾਰਤ ਵੱਲੋਂ ਕੀਤੀਆਂ ਜਾ ਰਹੀਆਂ ਪਹਿਲਂਕਦਮੀਆਂ ਲਈ ਪੂਰਾ ਸਮਰਥਨ ਜਤਾਇਆ ਤੇ ਕਿਹਾ ਕਿ ਉਹ ਆਪਣੀ ਭਾਰਤ ਯਾਤਰਾ ਨੂੰ ਲੈ ਕੇ ਉਤਸ਼ਾਹਤ ਹਨ। ਇਸ ਵਿਚ ਦੱਸਿਆ ਗਿਆ ਹੈ ਕਿ ਦੋਵਾਂ ਆਗੂਆਂ ਸੰਪਰਕ ਵਿਚ ਰਹਿਣ 'ਤੇ ਸਹਿਮਤੀ ਜਤਾਈ। ਦੱਸ ਦੇਈਏ ਕਿ ਭਾਰਤ ਨੇ ਸੰਕਟ 'ਚ ਘਿਰੇ ਸੂਡਾਨ ਤੋਂ ਭਾਰਤੀਆਂ ਨੂੰ ਕੱਢਣ ਲਈ ਆਪ੍ਰੇਸ਼ਨ ਕਾਵੇਰੀ ਤਹਿਤ ਲੋਕਾਂ ਨੂੰ ਜਿੱਦਾਹ ਲਿਆਂਦਾ ਸੀ, ਜਿੱਥੋਂ ਉਹ ਭਾਰਤ ਪਰਤੇ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News