ਅੱਜ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਦੇ ਸ਼ਤਾਬਦੀ ਸਮਾਰੋਹ ਨੂੰ ਸੰਬੋਧਿਤ ਕਰਨਗੇ PM ਮੋਦੀ
Tuesday, Dec 22, 2020 - 01:35 AM (IST)
ਨਵੀਂ ਦਿੱਲੀ : ਪੀ.ਐੱਮ. ਨਰਿੰਦਰ ਮੋਦੀ ਮੰਗਲਵਾਰ ਨੂੰ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ (ਏ.ਐੱਮ.ਯੂ) ਦੇ ਸ਼ਤਾਬਦੀ ਸਮਾਰੋਹ ਨੂੰ ਸੰਬੋਧਿਤ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ ਵਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਕਿ ਪੀ.ਐੱਮ. ਮੋਦੀ ਵੀਡੀਓ ਕਾਨਫਰੰਸ ਦੇ ਜ਼ਰੀਏ ਏ.ਐੱਮ.ਯੂ. ਦੇ ਸ਼ਤਾਬਦੀ ਸਮਾਰੋਹ ਨੂੰ ਸੰਬੋਧਿਤ ਕਰਨਗੇ। ਇਸ ਪ੍ਰੋਗਰਾਮ ਵਿੱਚ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਅਤੇ ਯੂਨੀਵਰਸਿਟੀ ਦੇ ਚਾਂਸਲਰ ਸਇਦਨਾ ਮੁਫੱਦਲ ਸੈਫੁਦੀਨ ਵੀ ਸ਼ਿਰਕਤ ਕਰਨਗੇ।
ਕਸ਼ਮੀਰ 'ਚ 'ਚਿਲਾਈ ਕਲਾਂ' ਦੀ ਸ਼ੁਰੂਆਤ, ਜਾਣੋਂ ਕੀ ਹੈ ਇਸ ਦਾ ਮਤਲਬ
ਬਿਆਨ ਦੇ ਅਨੁਸਾਰ ਇਸ ਮੌਕੇ ਨੂੰ ਯਾਦਗਾਰ ਬਣਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਕ ਵਿਸ਼ੇਸ਼ ਡਾਕ ਟਿਕਟ ਵੀ ਜਾਰੀ ਕਰਨਗੇ। ਇਹ ਪਹਿਲੀ ਵਾਰ ਹੈ ਜਦੋਂ ਪੰਜ ਦਹਾਕੇ ਤੋਂ ਵੀ ਜ਼ਿਆਦਾ ਸਮੇਂ ਵਿੱਚ ਕੋਈ ਪ੍ਰਧਾਨ ਮੰਤਰੀ ਏ.ਐੱਮ.ਯੂ. ਦੇ ਪ੍ਰੋਗਰਾਮ ਵਿੱਚ ਸ਼ਿਰਕਤ ਕਰਨਗੇ। 1964 ਵਿੱਚ ਉਸ ਸਮੇਂ ਮੌਜੂਦਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਨੇ ਏ.ਐੱਮ.ਯੂ. ਦੇ ਕਨਵੋਕੇਸ਼ਨ ਨੂੰ ਸੰਬੋਧਿਤ ਕੀਤਾ ਸੀ।